ਚੰਡੀਗੜ੍ਹ: ਪੰਜਾਬੀ ਸਿਨੇਮਾ 'ਚ ਵਿਭਿੰਨਤਾ ਦੇ ਗੂੜੇ ਹੋ ਰਹੇ ਰੰਗਾਂ ਨੂੰ ਹੋਰ ਪ੍ਰਭਾਵੀ ਰੂਪ ਦੇਣ ਜਾ ਰਹੀ ਹੈ ਆਉਣ ਵਾਲੀ ਪੰਜਾਬੀ ਫਿਲਮ 'ਇੱਲਤੀ', ਜਿਸ ਵਿੱਚ ਪਹਿਲੀ ਵਾਰ ਲੀਡ ਜੋੜੀ ਵਜੋਂ ਅਪਣੀ ਸ਼ਾਨਦਾਰ ਮੌਜ਼ੂਦਗੀ ਦਰਜ ਕਰਵਾਉਣਗੇ ਜਗਜੀਤ ਸੰਧੂ ਅਤੇ ਤਾਨੀਆ, ਜੋ ਪਹਿਲੀ ਵਾਰ ਕਿਸੇ ਫਿਲਮ ਲਈ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ।
"ਗੀਤ ਐਮਪੀ3" ਅਤੇ "ਜਗਜੀਤ ਸੰਧੂ ਫਿਲਮਜ਼" ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਦਿਲਚਸਪ ਡਰਾਮਾ ਫਿਲਮ ਦਾ ਨਿਰਮਾਣ ਕੇਵੀ ਢਿੱਲੋਂ ਅਤੇ ਜਗਜੀਤ ਸੰਧੂ ਅਤੇ ਲੇਖਨ ਗੁਰਪ੍ਰੀਤ ਭੁੱਲਰ ਦੁਆਰਾ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਵਰਿੰਦਰ ਰਾਮਗੜ੍ਹੀਆਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਮੰਨੋਰੰਜਕ ਫਿਲਮ ਨਾਲ ਨਿਰਦੇਸ਼ਕ ਦੇ ਤੌਰ ਉਤੇ ਇੱਕ ਨਵੀਂ ਸਿਨੇਮਾ ਪਾਰੀ ਦੇ ਅਗਾਜ਼ ਵੱਲ ਵਧਣ ਜਾ ਰਹੇ ਹਨ।
14 ਫ਼ਰਵਰੀ 2025 ਨੂੰ ਵਰਲਡ-ਵਾਈਡ ਪ੍ਰਦਸ਼ਿਤ ਹੋਣ ਜਾ ਰਹੀ ਇਸ ਫਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਮੇਨ ਸਟ੍ਰੀਮ ਸਿਨੇਮਾਂ ਤੋਂ ਬਿਲਕੁਲ ਅਲਹਦਾ ਹੱਟ ਕੇ ਬਣਾਈ ਗਈ ਇਸ ਫਿਲਮ ਦੀ ਸਟਾਰ ਕਾਸਟ ਵਿੱਚ ਰਘੂਬੀਰ ਬੋਲੀ, ਅਨੀਤਾ ਦੇਵਗਨ, ਸੁਰਿੰਦਰ ਸ਼ਰਮਾ, ਸੰਜੂ ਸੋਲੰਕੀ, ਜਤਿੰਦਰ ਰਾਮਗੜ੍ਹੀਆ, ਦਲਜਿੰਦਰ ਬਸਰਾ ਅਤੇ ਦਿਲਾਵਰ ਸਿੱਧੂ ਵੀ ਸ਼ਾਮਿਲ ਹਨ।
ਹਾਲ ਹੀ ਵਿੱਚ ਰਿਲੀਜ਼ ਹੋਈ ਚੋਰ ਦਿਲ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਅਦਾਕਾਰ ਜਗਜੀਤ ਸੰਧੂ ਦੀ ਇਸ ਨਵੇਂ ਵਰ੍ਹੇ ਦੀ ਪਹਿਲੀ ਫਿਲਮ ਹੋਵੇਗੀ ਉਕਤ ਫਿਲਮ, ਜੋ ਇੰਨੀ ਦਿਨੀਂ ਐਕਸਪੈਰੀਮੈਂਟਲ ਫਿਲਮਾਂ ਨੂੰ ਕਾਫ਼ੀ ਤਰਜ਼ੀਹ ਦਿੰਦੇ ਨਜ਼ਰੀ ਆ ਰਹੇ ਹਨ।
ਇਹ ਵੀ ਪੜ੍ਹੋ: