ETV Bharat / entertainment

'ਵਿੱਕੀ ਵਿੱਦਿਆ ਕਾ ਵੋਹ ਵਾਲਾ ਵੀਡੀਓ' ਨਾਲ ਮੁੜ ਚਰਚਾ ਵਿੱਚ ਜਸਵੰਤ ਸਿੰਘ ਰਾਠੌਰ, ਹੋਰ ਵੀ ਕਈ ਫਿਲਮਾਂ 'ਚ ਆਉਣਗੇ ਨਜ਼ਰ - JASWANT SINGH RATHORE

ਅਦਾਕਾਰ ਜਸਵੰਤ ਸਿੰਘ ਰਾਠੌਰ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ' ਲਈ ਕਾਫੀ ਤਾਰੀਫ਼ ਹਾਸਿਲ ਕਰ ਰਹੇ ਹਨ।

jaswant singh rathore
jaswant singh rathore (instagram)
author img

By ETV Bharat Entertainment Team

Published : Oct 12, 2024, 12:54 PM IST

ਚੰਡੀਗੜ੍ਹ: ਟੈਲੀਵਿਜ਼ਨ ਦੀ ਦੁਨੀਆਂ ਵਿੱਚ ਬਤੌਰ ਸਟੈਂਡ-ਅੱਪ ਕਾਮੇਡੀਅਨ ਵਿਲੱਖਣ ਪਹਿਚਾਣ ਸਥਾਪਿਤ ਕਰ ਚੁੱਕੇ ਹਨ ਜਸਵੰਤ ਸਿੰਘ ਰਾਠੌਰ, ਜੋ ਹੁਣ ਸਿਨੇਮਾ ਦੇ ਖੇਤਰ ਵਿੱਚ ਵੀ ਮਜ਼ਬੂਤ ਪੈੜ੍ਹਾਂ ਸਿਰਜਦੇ ਜਾ ਰਹੇ ਹਨ, ਜਿੰਨ੍ਹਾਂ ਦੇ ਵਿਸ਼ਾਲਤਾ ਅਖ਼ਤਿਆਰ ਕਰਦੇ ਜਾ ਰਹੇ ਇਸ ਦਾਇਰੇ ਦਾ ਹੀ ਭਲੀਭਾਂਤ ਇਜ਼ਹਾਰ ਕਰਵਾਉਣ ਵਿੱਚ ਸਫ਼ਲ ਰਹੀ ਹੈ, ਰਿਲੀਜ਼ ਹੋਈ ਬਹੁ-ਚਰਚਿਤ ਹਿੰਦੀ ਫਿਲਮ 'ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ', ਜਿਸ ਵਿੱਚ ਉਨ੍ਹਾਂ ਵੱਲੋਂ ਨਿਭਾਏ ਕਿਰਦਾਰ ਨੂੰ ਚੁਫੇਂਰਿਓ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਬਾਲੀਵੁੱਡ ਦੇ ਮਸ਼ਹੂਰ ਲੇਖਕ ਰਾਜ ਸ਼ਾਂਡਿਲਿਆ ਦੁਆਰਾ ਨਿਰਦੇਸ਼ਿਤ ਕੀਤੀ ਗਈ ਉਕਤ ਕਾਮੇਡੀ ਡਰਾਮਾ ਫਿਲਮ ਦਾ ਨਿਰਮਾਣ 'ਬਾਲਾਜੀ ਟੈਲੀਫਿਲਮਜ਼ ਅਤੇ ਟੀ-ਸੀਰੀਜ਼' ਦੁਆਰਾ ਕੀਤਾ ਗਿਆ ਹੈ। ਦੁਨੀਆਭਰ 'ਚ ਚੰਗਾ ਪ੍ਰਦਰਸ਼ਨ ਕਰ ਰਹੀ ਇਸ ਫਿਲਮ ਵਿੱਚ ਰਾਜਕੁਮਾਰ ਰਾਓ ਅਤੇ ਤ੍ਰਿਪਤੀ ਡਿਮਰੀ ਤੋਂ ਮਲਿਕਾ ਸ਼ੇਰਾਵਤ, ਵਿਜੇ ਰਾਜ਼, ਟਿਕੂ ਤਲਸਾਨੀਆ ਅਤੇ ਅਰਚਨਾ ਪੂਰਨ ਸਿੰਘ ਵੀ ਲੀਡਿੰਗ ਕਿਰਦਾਰ ਅਦਾ ਕੀਤੇ ਗਏ ਹਨ।

ਓਧਰ ਫਿਲਮ ਵਿੱਚ ਨਿਭਾਏ ਪ੍ਰਭਾਵੀ ਰੋਲ ਨਾਲ ਚੌਖੀ ਪ੍ਰਸ਼ੰਸਾ ਹਾਸਿਲ ਕਰ ਰਹੇ ਹਨ ਅਦਾਕਾਰ ਜਸਵੰਤ ਸਿੰਘ ਰਾਠੌਰ, ਜਿਸ ਨਾਲ ਇੰਨੀਂ ਦਿਨੀਂ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ ਇਹ ਬਾਕਮਾਲ ਅਦਾਕਾਰ, ਜੋ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੱਡੀਆਂ ਫਿਲਮਾਂ ਵਿੱਚ ਵੀ ਅਪਣੀ ਉਪ-ਸਥਿਤੀ ਦਰਜ ਕਰਵਾਉਣ ਜਾ ਰਹੇ ਹਨ।

ਮੂਲ ਰੂਪ ਵਿੱਚ ਪੰਜਾਬ ਦੇ ਉਦਯੋਗਿਕ ਜ਼ਿਲੇ ਲੁਧਿਆਣਾ ਨਾਲ ਸੰਬੰਧਤ ਇਹ ਪ੍ਰਤਿਭਾਵਾਨ ਕਾਮੇਡੀਅਨ ਟੀਵੀ ਤੋਂ ਬਾਅਦ ਬਹੁਤ ਥੋੜੇ ਜਿਹੇ ਸਮੇਂ ਵਿੱਚ ਹੀ ਸਿਨੇਮਾ ਖੇਤਰ ਵਿੱਚ ਵੀ ਚੌਖੀ ਭੱਲ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ, ਜਿੰਨ੍ਹਾਂ ਇਸੇ ਸੰਬੰਧੀ ਅਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਦੱਸਿਆ ਕਿ ਹਿੰਦੀ ਸਿਨੇਮਾ ਦੇ ਮੋਹਰੀ ਕਤਾਰ ਅਤੇ ਸ਼ਾਨਦਾਰ ਨਿਰਦੇਸ਼ਕਾਂ ਵਿੱਚ ਅਪਣਾ ਸ਼ੁਮਾਰ ਕਰਵਾ ਰਹੇ ਰਾਜ ਸ਼ਾਂਡਿਲਿਆ ਦੀ ਉਕਤ ਬਹੁ-ਚਰਚਿਤ ਅਤੇ ਬਿਹਤਰੀਨ ਫਿਲਮ ਦਾ ਮਹੱਤਵਪੂਰਨ ਹਿੱਸਾ ਬਣਨਾ ਉਨ੍ਹਾਂ ਲਈ ਕਾਫ਼ੀ ਮਾਣ ਵਾਲੀ ਗੱਲ ਰਹੀ ਹੈ, ਜਿਸ ਦੌਰਾਨ ਸੀਨੀਅਰ ਐਕਟਰਜ਼ ਦੀ ਸੋਹਬਤ ਮਾਨਣ ਅਤੇ ਕਾਫ਼ੀ ਕੁਝ ਸਿੱਖਣ ਅਤੇ ਸਮਝਣ ਨੂੰ ਵੀ ਮਿਲਿਆ।

ਆਗਾਮੀ ਪ੍ਰੋਜੈਕਟਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਨਿਰਦੇਸ਼ਕ ਸਿਮਰਨਜੀਤ ਸਿੰਘ ਹੁੰਦਲ ਦੀ 'ਕਾਂਸਟੇਬਲ ਹਰਜੀਤ ਕੌਰ' ਤੋਂ ਇਲਾਵਾ ਉਨ੍ਹਾਂ ਦੀਆਂ ਕੁਝ ਹੋਰ ਫਿਲਮਾਂ ਵੀ ਜਲਦ ਰਿਲੀਜ਼ ਹੋਣਗੀਆਂ, ਜਿੰਨਾਂ ਵਿੱਚ ਵੀ ਅਹਿਮ ਕਿਰਦਾਰਾਂ ਦੁਆਰਾ ਦਰਸ਼ਕਾਂ ਦੇ ਸਨਮੁੱਖ ਹੋਣਗੇ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.