ETV Bharat / entertainment

'ਅਰਦਾਸ 3' ਦੀ ਸਫ਼ਲਤਾ ਤੋਂ ਬਾਅਦ ਜੈਸਮੀਨ ਭਸੀਨ ਦੇ ਹੱਥ ਲੱਗੀ ਇੱਕ ਹੋਰ ਪੰਜਾਬੀ ਫਿਲਮ, ਨਾਲ ਨਜ਼ਰ ਆਵੇਗਾ ਇਹ ਅਦਾਕਾਰ - Jasmine Bhasin film badnaam - JASMINE BHASIN FILM BADNAAM

Jayy Randhawa And Jasmine Bhasin New Film: ਹਾਲ ਹੀ ਵਿੱਚ ਜੈ ਰੰਧਾਵਾ ਅਤੇ ਜੈਸਮੀਨ ਭਸੀਨ ਸਟਾਰਰ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਵੱਲੋਂ ਕੀਤਾ ਜਾਵੇਗਾ।

Jayy Randhawa And Jasmine Bhasin New Film
Jayy Randhawa And Jasmine Bhasin New Film (instagram)
author img

By ETV Bharat Entertainment Team

Published : Oct 1, 2024, 4:48 PM IST

ਚੰਡੀਗੜ੍ਹ: ਪੰਜਾਬੀ ਫਿਲਮ ਇੰਡਸਟਰੀ ਵਿੱਚ ਅਲਹਦਾ ਅਤੇ ਸਫ਼ਲ ਪਹਿਚਾਣ ਸਥਾਪਿਤ ਕਰ ਚੁੱਕੇ ਹਨ ਜੈ ਰੰਧਾਵਾ ਅਤੇ ਜੈਸਮੀਨ ਭਸੀਨ, ਜੋ ਆਉਣ ਵਾਲੀ ਪੰਜਾਬੀ ਫਿਲਮ 'ਬਦਨਾਮ' ਵਿੱਚ ਲੀਡ ਜੋੜੀ ਦੇ ਤੌਰ ਉਤੇ ਨਜ਼ਰ ਆਉਣਗੇ, ਜਿੰਨਾਂ ਦੀ ਇਸ ਬਿੱਗ ਸੈਟਅੱਪ ਫਿਲਮ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਵੱਲੋਂ ਕੀਤਾ ਜਾ ਰਿਹਾ ਹੈ।

'ਦੇਸੀ ਜੰਕਸ਼ਨ ਫਿਲਮਜ਼' ਦੇ ਬੈਨਰ ਹੇਠ ਅਤੇ 'ਜਬ ਪ੍ਰੋਡੋਕਸ਼ਨ ਦੀ ਐਸੋਸੀਏਸ਼ਨ' ਅਧੀਨ ਬਣਾਈ ਅਤੇ ਪੇਸ਼ ਕੀਤੀ ਜਾਣ ਵਾਲੀ ਇਹ ਫਿਲਮ ਆਨ ਫਲੌਰ ਪੜਾਅ ਦਾ ਹਿੱਸਾ ਬਣ ਚੁੱਕੀ ਹੈ ਅਤੇ ਤੇਜ਼ੀ ਨਾਲ ਸੰਪੂਰਨਤਾ ਵੱਲ ਵੱਧ ਰਹੀ ਹੈ, ਜਿਸ ਦਾ ਲੇਖਨ ਜੱਸੀ ਲੋਹਕਾ ਦੁਆਰਾ ਕੀਤਾ ਜਾ ਰਿਹਾ ਹੈ, ਜਦਕਿ ਸਿਨੇਮਾਟੋਗ੍ਰਾਫ਼ਰ ਜ਼ਿੰਮੇਵਾਰੀ ਨੀਰਜ ਸਿੰਘ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਵੀ ਕਈ ਵੱਡੇ ਫਿਲਮ ਪ੍ਰੋਜੈਕਟਸ ਨਾਲ ਜੁੜੇ ਰਹੇ ਹਨ।

ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਫਿਲਮਾਈ ਜਾਣ ਵਾਲੀ ਇਸ ਫਿਲਮ ਦੁਆਰਾ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ ਅਦਾਕਾਰ ਜੈ ਰੰਧਾਵਾ ਅਤੇ ਅਦਾਕਾਰਾ ਜੈਸਮੀਨ ਭਸੀਨ, ਜੋ ਪਾਲੀਵੁੱਡ ਦੇ ਸਟਾਰਜ਼ ਵਿੱਚ ਅੱਜਕੱਲ੍ਹ ਅਪਣਾ ਸ਼ੁਮਾਰ ਕਰਵਾ ਰਹੇ ਹਨ ਅਤੇ ਜਿੰਨ੍ਹਾਂ ਦੀ ਮੰਗ ਪੰਜਾਬੀ ਸਿਨੇਮਾ ਖੇਤਰ ਵਿੱਚ ਲਗਾਤਾਰ ਵੱਧਦੀ ਜਾ ਰਹੀ ਹੈ।

ਪੰਜਾਬੀ ਸਿਨੇਮਾ ਦੀਆਂ ਆਉਣ ਵਾਲੀਆਂ ਬਹੁ-ਚਰਚਿਤ ਨਾਲ ਫਿਲਮਾਂ ਵਿੱਚ ਸ਼ਾਮਿਲ ਹੋ ਚੁੱਕੀ ਇਸ ਫਿਲਮ ਨਾਲ ਜੁੜੇ ਕੁਝ ਅਹਿਮ ਫੈਕਟ ਦੀ ਗੱਲ ਕੀਤੀ ਜਾਵੇ ਤਾਂ ਇਸ ਫਿਲਮ ਦੇ ਨਿਰਦੇਸ਼ਕ ਮਨੀਸ਼ ਭੱਟ ਅਤੇ ਅਦਾਕਾਰ ਜੈ ਰੰਧਾਵਾ ਪਹਿਲਾਂ ਵੀ ਕਈ ਹਿੱਟ ਫਿਲਮਾਂ ਇਕੱਠਿਆਂ ਸਾਹਮਣੇ ਲਿਆ ਚੁੱਕੇ ਹਨ, ਜਿੰਨ੍ਹਾਂ ਵਿੱਚ 'ਮੈਡਲ', 'ਚੌਬਰ', 'ਜੇ ਜੱਟ ਵਿਗੜ ਗਿਆ' ਆਦਿ ਸ਼ਾਮਿਲ ਰਹੀਆਂ ਹਨ, ਜੋ ਚੌਥੀ ਵਾਰ ਨਿਰਦੇਸ਼ਕ ਅਤੇ ਅਦਾਕਾਰ ਦੇ ਤੌਰ ਉਤੇ ਇੱਕ ਹੋਰ ਪ੍ਰਭਾਵੀ ਸਿਨੇਮਾ ਸਿਰਜਣਾ ਨੂੰ ਅੰਜ਼ਾਮ ਦੇਣ ਜਾ ਰਹੇ ਹਨ।

ਓਧਰ ਹਾਲ ਹੀ ਵਿੱਚ ਰਿਲੀਜ਼ ਹੋਈ ਅਤੇ ਸੁਪਰ ਡੁਪਰ ਹਿੱਟ ਰਹੀ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਹਿੱਸਾ ਰਹੀ ਜੈਸਮੀਨ ਭਸੀਨ ਦੀ ਗੱਲ ਕੀਤੀ ਜਾਵੇ ਤਾਂ ਬਾਲੀਵੁੱਡ ਦੀ ਇਹ ਚਰਚਿਤ ਅਦਾਕਾਰਾ ਪਾਲੀਵੁੱਡ ਵਿੱਚ ਵੀ ਮਜ਼ਬੂਤ ਪੈੜਾਂ ਸਥਾਪਿਤ ਕਰਦੀ ਜਾ ਰਹੀ ਹੈ, ਜੋ ਉਕਤ ਫਿਲਮ ਵਿੱਚ ਕਾਫ਼ੀ ਚੁਣੌਤੀਪੂਰਨ ਭੂਮਿਕਾ ਅਦਾ ਕਰ ਰਹੀ ਹੈ, ਜਿਸ ਨੂੰ ਲੈ ਕੇ ਉਹ ਬੇਹੱਦ ਉਤਸ਼ਾਹਿਤ ਵੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ:

ETV Bharat Logo

Copyright © 2025 Ushodaya Enterprises Pvt. Ltd., All Rights Reserved.