ਚੰਡੀਗੜ੍ਹ: ਬਾਲੀਵੁੱਡ ਸਿਨੇਮਾ ਦੀ 'ਵਿਵਾਦਿਤ ਕੁਈਨ' ਕੰਗਨਾ ਰਣੌਤ ਇਸ ਸਮੇਂ ਆਪਣੀ ਤਾਜ਼ਾ ਰਿਲੀਜ਼ ਹੋਈ ਫਿਲਮ 'ਐਮਰਜੈਂਸੀ' ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਹੈ। ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਾਰ ਕਰਕੇ ਆਖਿਰਕਾਰ ਇਹ ਫਿਲਮ ਅੱਜ 17 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇ ਚੁੱਕੀ ਹੈ। ਪਰ ਪੰਜਾਬ ਵਿੱਚ ਇਸ ਫਿਲਮ ਦਾ ਰੱਜ ਕੇ ਵਿਰੋਧ ਹੋ ਰਿਹਾ ਹੈ।
ਜੀ ਹਾਂ...ਤੁਸੀਂ ਸਹੀ ਪੜ੍ਹਿਆ ਹੈ, ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਦਾ ਪੰਜਾਬੇ ਜ਼ਿਲ੍ਹੇ ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ ਵਿੱਚ ਕਾਲੀਆਂ ਝੰਡੀਆਂ ਨਾਲ ਵਿਰੋਧ ਹੋ ਰਿਹਾ ਹੈ। ਇਸਦੇ ਨਾਲ ਹੀ ਕਈ ਜਗ੍ਹਾਂ ਉਤੇ ਫਿਲਮ ਲੱਗੀ ਹੀ ਨਹੀਂ।
ਕੰਗਨਾ ਰਣੌਤ ਦੀ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ
ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ 'ਐਮਰਜੈਂਸੀ' ਦਾ ਵਿਰੋਧ ਪੰਜਾਬ ਵਿੱਚ ਕਾਫੀ ਸਮੇਂ ਤੋਂ ਹੋ ਰਿਹਾ ਹੈ, ਪਹਿਲਾਂ ਫਿਲਮ ਦੇ ਕਈ ਸੀਨਾਂ ਉਤੇ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਇਲਜ਼ਾਮ ਲਗਾਏ ਗਏ ਸਨ, ਇਸ ਤੋਂ ਬਾਅਦ ਕਈ ਤਰ੍ਹਾਂ ਦੇ ਕੱਟਾਂ ਨਾਲ ਫਿਲਮ ਨੂੰ ਕਾਫੀ ਮੁਸ਼ਕਿਲ ਨਾਲ ਮਨਜ਼ੂਰੀ ਮਿਲੀ।
ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਸੀ। ਧਾਮੀ ਨੇ ਪੱਤਰ ਵਿੱਚ ਕਿਹਾ ਕਿ ਜੇਕਰ ਇਹ ਫਿਲਮ ਪੰਜਾਬ ਵਿੱਚ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਭਾਈਚਾਰੇ ਵਿੱਚ ‘ਰੋਸਾ ਅਤੇ ਗੁੱਸਾ’ ਪੈਦਾ ਹੋਵੇਗਾ ਅਤੇ ਇਸ ਲਈ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਵਿੱਚ ਇਸ ਦੀ ਰਿਲੀਜ਼ ’ਤੇ ਰੋਕ ਲਾਵੇ।
#WATCH | Punjab | Security heightened outside a cinema hall in Amritsar, ahead of the screening of actress Kangana Ranaut's 'Emergency'
— ANI (@ANI) January 17, 2025
SGPC has urged the Punjab Government to impose a ban forthwith on the movie ‘Emergency’ in all the cinema halls in the state of Punjab. pic.twitter.com/c6pHoBrqzk
ਥੀਏਟਰ ਦੇ ਸਾਹਮਣੇ ਭਾਰੀ ਪੁਲਿਸ ਤਾਇਨਾਤ
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ’ਤੇ ਪਾਬੰਦੀ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ਸਥਿਤ ਪੀਵੀਆਰ ਸਿਨੇਮਾ ਦੇ ਬਾਹਰ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਜਨਤਾ ਪਾਰਟੀ ਦੀ ਆਗੂ ਵੱਲੋਂ ਬਣਾਈ ਜਾ ਰਹੀ ਫਿਲਮ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।
'ਐਮਰਜੈਂਸੀ' ਦਾ ਕਾਲੀਆਂ ਝੰਡੀਆਂ ਨਾਲ ਹੋ ਰਿਹਾ ਵਿਰੋਧ
ਉਲੇਖਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਥੀਏਟਰਾਂ ਦੇ ਬਾਹਰ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਦਾ ਵਿਰੋਧ ਕਾਲੀਆਂ ਝੰਡੀਆਂ ਲੈ ਕੇ ਕੀਤਾ ਜਾ ਰਿਹਾ ਹੈ ਅਤੇ ਕੰਗਨਾ ਦੀ ਫਿਲਮ ਖਿਲਾਫ਼ ਕਈ ਤਰ੍ਹਾਂ ਦੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਜਦੋਂ ਸਾਡੀ ਟੀਮ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ, 'ਫਿਲਮੀ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ ਖਿਲਾਫ਼ ਬੋਲਦੀ ਆਈ ਹੈ ਅਤੇ ਇਸ ਫਿਲਮ ਨੂੰ ਬੰਦ ਕਰਵਾਉਣ ਦੇ ਲਈ ਪਿਛਲੇ ਦਿਨ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਨਾਲ ਵੀ ਐਸਜੀਪੀਸੀ ਵੱਲੋਂ ਮੁਲਾਕਾਤ ਕੀਤੀ ਗਈ ਸੀ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਵੀ ਵਿਸ਼ਵਾਸ ਦਿਵਾਇਆ ਹੈ ਕਿ ਇਸ ਫਿਲਮ ਨੂੰ ਬੰਦ ਕਰਵਾਉਣ ਦੇ ਲਈ ਉਹ ਗ੍ਰਹਿ ਮੰਤਰਾਲਿਆ ਨਾਲ ਵੀ ਗੱਲਬਾਤ ਕਰਨਗੇ।' ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਫਿਲਮ ਪੰਜਾਬ ਵਿੱਚ ਉਹ ਕਿਤੇ ਵੀ ਰਿਲੀਜ਼ ਨਹੀਂ ਹੋਣ ਦੇਣਗੇ।
ਫਿਲਮ 'ਐਮਰਜੈਂਸੀ' ਬਾਰੇ ਜਾਣੋ
ਉਲੇਖਯੋਗ ਹੈ ਕਿ ਫਿਲਮ 'ਐਮਰਜੈਂਸੀ' ਸਾਲ 1975 ਵਿੱਚ ਦੇਸ਼ ਵਿੱਚ ਲਗਾਈ ਗਈ ਐਮਰਜੈਂਸੀ ਅਤੇ ਇਸ ਦੇ ਆਲੇ ਦੁਆਲੇ ਘੁੰਮਦੀ ਰਾਜਨੀਤੀ ਉੱਤੇ ਆਧਾਰਿਤ ਹੈ। ਫਿਲਮ 'ਚ ਕੰਗਨਾ ਰਣੌਤ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਭੂਮਿਕਾ 'ਚ ਨਜ਼ਰ ਆਈ ਹੈ। ਫਿਲਮ 'ਚ ਅਨੁਪਮ ਖੇਰ, ਸਤੀਸ਼ ਕੌਸ਼ਿਕ, ਸ਼੍ਰੇਅਸ ਤਲਪੜੇ, ਮਹਿਮਾ ਚੌਧਰੀ, ਮਿਲਿੰਦ ਸੋਮਨ ਵਰਗੇ ਕਈ ਮੰਝੇ ਹੋਏ ਅਦਾਕਾਰ ਉਸ ਸਮੇਂ ਦੇ ਅਹਿਮ ਸਿਆਸਤਦਾਨਾਂ ਦੀਆਂ ਭੂਮਿਕਾਵਾਂ ਵਿੱਚ ਨਜ਼ਰ ਆਏ ਹਨ। ਦੱਸ ਦੇਈਏ ਕਿ ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਗਲਤ ਤੱਥਾਂ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਹੰਗਾਮਾ ਕੀਤਾ ਸੀ।
ਇਹ ਵੀ ਪੜ੍ਹੋ: