ETV Bharat / entertainment

ਕਰਮਜੀਤ ਅਨਮੋਲ ਨੇ ਪੂਰੀ ਕੀਤੀ ਨਵੇਂ ਗਾਣੇ ਦੀ ਸ਼ੂਟਿੰਗ, ਜਲਦ ਹੋਵੇਗਾ ਰਿਲੀਜ਼ - KARAMJIT ANMOL

ਹਾਲ ਹੀ ਵਿੱਚ ਅਦਾਕਾਰ-ਗਾਇਕ ਕਰਮਜੀਤ ਅਨਮੋਲ ਨੇ ਆਪਣੇ ਨਵੇਂ ਗੀਤ ਦੀ ਸ਼ੂਟਿੰਗ ਪੂਰੀ ਕੀਤੀ ਹੈ, ਜੋ ਕਿ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ।

Karamjit Anmol
Karamjit Anmol (instagram)
author img

By ETV Bharat Punjabi Team

Published : Oct 12, 2024, 3:53 PM IST

ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਨਾਲ-ਨਾਲ ਇੰਨੀਂ ਦਿਨੀਂ ਗਾਇਕੀ ਖੇਤਰ ਵਿੱਚ ਵੀ ਬਰਾਬਰਤਾ ਨਾਲ ਸਰਗਰਮ ਨਜ਼ਰ ਆ ਰਹੇ ਹਨ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ, ਜਿੰਨ੍ਹਾਂ ਵੱਲੋਂ ਅਪਣੇ ਨਵੇਂ ਗਾਣੇ ਸੰਬੰਧਤ ਮਿਊਜ਼ਿਕ ਵੀਡੀਓ ਦੀ ਸ਼ੂਟਿੰਗ ਮੁਕੰਮਲ ਕਰ ਲਈ ਗਈ ਹੈ, ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਕੀਤਾ ਜਾਵੇਗਾ।

ਦੁਆਬੇ ਦੇ ਫਗਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫਿਲਮਾਏ ਗਏ ਉਕਤ ਗਾਣੇ ਸੰਬੰਧਤ ਮਿਊਜ਼ਿਕ ਵੀਡੀਓ ਨੂੰ ਕਾਫ਼ੀ ਵੱਡੇ ਪੱਧਰ ਉੱਪਰ ਸ਼ੂਟ ਕੀਤਾ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਟੀਮ ਪ੍ਰਮੋਦ ਸ਼ਰਮਾ ਰਾਣਾ ਵੱਲੋਂ ਕੀਤੀ ਗਈ ਹੈ, ਜਿੰਨ੍ਹਾਂ ਅਨੁਸਾਰ ਲੋਕ ਗਾਇਕੀ ਦਾ ਅਨੂਠਾ ਮੁਜ਼ਾਹਰਾ ਕਰਦੇ ਉਕਤ ਗਾਣੇ ਦਾ ਸੰਗੀਤਕ ਵੀਡੀਓ ਵੀ ਉਸੇ ਪੈਟਰਨ ਅਧੀਨ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਠੇਠ ਦੇਸੀ ਅੰਦਾਜ਼ ਵਿੱਚ ਪੰਜਾਬੀਆਂ ਦੇ ਸਵੈਗ ਦੀ ਤਰਜ਼ਮਾਨੀ ਕਰਦੇ ਨਜ਼ਰ ਆਉਣਗੇ ਕਰਮਜੀਤ ਅਨਮੋਲ, ਜਿੰਨ੍ਹਾਂ ਦੀ ਸ਼ਾਨਦਾਰ ਵੀ ਇਸ ਸੰਗੀਤਕ ਵੀਡੀਓ ਨੂੰ ਚਾਰ ਚੰਨ ਲਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗੀ।

ਪੰਜਾਬ ਦੇ ਪੁਰਾਤਨ ਵਿਰਸੇ, ਕਦਰਾਂ-ਕੀਮਤਾਂ ਅਤੇ ਅਸਲ ਪੰਜਾਬ ਦੇ ਰੰਗਾਂ ਨੂੰ ਹੁਲਾਰਾ ਦੇਣ ਜਾ ਰਹੇ ਉਕਤ ਗਾਣੇ ਦੀ ਰਚਨਾ ਮਸ਼ਹੂਰ ਗੀਤਕਾਰ ਸੰਜੀਵ ਆਨੰਦ ਵੱਲੋਂ ਕੀਤੀ ਗਈ ਹੈ, ਜਿੰਨ੍ਹਾਂ ਵੱਲੋਂ ਲਿਖੇ ਅਤੇ ਸੁਪਰ ਹਿੱਟ ਰਹੇ ਬੇਸ਼ੁਮਾਰ ਗਾਣਿਆਂ ਨੂੰ ਪੰਜਾਬ ਦੇ ਨਾਮੀ ਅਤੇ ਅਜ਼ੀਮ ਗਾਇਕ ਅਪਣੀਆਂ ਅਵਾਜ਼ਾਂ ਦੇ ਚੁੱਕੇ ਹਨ।

ਹਾਲ ਹੀ ਵਿੱਚ ਜਾਰੀ ਕੀਤੇ ਅਪਣੇ ਕਈ ਗਾਣਿਆਂ ਨਾਲ ਚਰਚਾ ਦਾ ਕੇਂਦਰ ਬਿੰਦੂ ਬਣੇ ਰਹੇ ਗਾਇਕ ਕਰਮਜੀਤ ਅਨਮੋਲ ਵੱਲੋਂ ਗਾਏ ਬੇਸ਼ੁਮਾਰ ਫਿਲਮੀ ਅਤੇ ਗੈਰ ਫਿਲਮੀ ਬੇਸ਼ੁਮਾਰ ਗਾਣੇ ਮਕਬੂਲੀਅਤ ਦੇ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ, ਜਿੰਨ੍ਹਾਂ ਵਿੱਚ 'ਜੱਟ ਬੁਆਏਜ਼: ਪੁੱਤ ਜੱਟਾਂ ਦੇ' ਵਿੱਚ ਸ਼ਾਮਿਲ ਕੀਤਾ ਗਿਆ 'ਯਾਰਾਂ ਵੇ' ਵੀ ਸ਼ੁਮਾਰ ਰਿਹਾ ਹੈ, ਜਿਸ ਦੀ ਸ਼ਾਨਮੱਤੀ ਸਫਲਤਾ ਨੇ ਉਨਾਂ ਦੇ ਗਾਇਕੀ ਵਜ਼ੂਦ ਨੂੰ ਹੋਰ ਵਿਸ਼ਾਲਤਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਓਧਰ ਜੇਕਰ ਮੌਜੂਦਾ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਕਈ ਵੱਡੀਆਂ ਪੰਜਾਬੀ ਫਿਲਮਾਂ ਦਾ ਹਿੱਸਾ ਬਣੇ ਹੋਏ ਹਨ ਇਹ ਬਾਕਮਾਲ ਅਦਾਕਾਰ, ਜਿੰਨ੍ਹਾਂ ਵਿੱਚੋਂ ਕੁਝ ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ ਅਤੇ ਕੁਝ ਨਿਰਮਾਣ ਪੜਾਅ ਅਧੀਨ ਹਨ, ਜਿੰਨ੍ਹਾਂ ਵਿੱਚ 'ਹੰਬਲ ਮੋਸ਼ਨ ਪਿਕਚਰਜ਼' ਵੱਲੋਂ ਬਣਾਈ ਜਾ ਰਹੀ ਅਤੇ ਗਿੱਪੀ ਗਰੇਵਾਲ, ਸਰਗੁਣ ਮਹਿਤਾ, ਸੁਨੀਲ ਗਰੋਵਰ ਸਟਾਰਰ 'ਕੈਰੀ ਆਨ ਜੱਟੀਏ', ਸਿਮਰਨਜੀਤ ਸਿੰਘ ਵੱਲੋਂ ਨਿਰਦੇਸ਼ਿਤ ਕੀਤੀ ਜਾ ਰਹੀ ਐਮੀ ਵਿਰਕ, ਸੋਨਮ ਬਾਜਵਾ ਨਾਲ 'ਨਿੱਕਾ ਜ਼ੈਲਦਾਰ 4' ਵੀ ਸ਼ੁਮਾਰ ਹਨ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.