ਚੰਡੀਗੜ੍ਹ: ਪੰਜਾਬੀ ਸੰਗੀਤ ਜਗਤ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ' 23 ਜਨਵਰੀ ਨੂੰ ਰਿਲੀਜ਼ ਹੋ ਗਿਆ ਹੈ, ਜੋ ਮਰਹੂਮ ਗਾਇਕ ਦਾ ਇਸ ਸਾਲ ਦਾ ਪਹਿਲਾਂ ਗੀਤ ਹੈ। 29 ਮਈ 2022 ਨੂੰ ਉਸਦੀ ਬੇਵਕਤੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ 9ਵਾਂ ਗੀਤ ਹੈ। ਹੁਣ ਇਹ ਗੀਤ ਯੂਟਿਊਬ ਉਤੇ ਟ੍ਰੈਂਡ ਕਰ ਰਿਹਾ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਉਸ ਦੇ ਪ੍ਰਸ਼ੰਸਕ ਉਸ ਨੂੰ ਕਿੰਨਾ ਪਿਆਰ ਕਰਦੇ ਹਨ।
ਗੀਤ ਨੂੰ ਹੁਣ ਤੱਕ ਮਿਲੇ ਇੰਨੇ ਵਿਊਜ਼
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'ਲੌਕ' ਨੂੰ ਰਿਲੀਜ਼ ਹੋਏ 24 ਘੰਟੇ ਤੋਂ ਜਿਆਦਾ ਦਾ ਸਮਾਂ ਹੋ ਗਿਆ ਹੈ, ਗੀਤ ਯੂਟਿਊਬ ਉਤੇ ਟ੍ਰੈਂਡ ਕਰ ਰਿਹਾ ਹੈ, ਗੀਤ ਨੂੰ ਹੁਣ ਤੱਕ 8.6 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਇਲਾਵਾ ਗੀਤ ਉਤੇ ਪ੍ਰਸ਼ੰਸਕ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ, ਇੱਕ ਨੇ ਲਿਖਿਆ, 'ਸਿੱਧੂ ਮੂਸੇਵਾਲਾ ਇੱਕ ਨਾਮ ਨਹੀਂ ਬਲਕਿ ਇੱਕ ਬ੍ਰਾਂਡ ਹੈ, ਜੋ ਕਦੇ ਖਤਮ ਨਹੀਂ ਹੋਵੇਗਾ।' ਇੱਕ ਹੋਰ ਨੇ ਲਿਖਿਆ, 'ਪਹਿਲਾਂ ਤਾਂ ਹੁੰਦਾ ਸੀ ਦੀਵਾਲੀ ਸਾਲ ਬਾਅਦ ਆਉਂਦੀ ਪਰ ਹੁਣ ਤੇਰੇ ਹਰ ਗੀਤ ਦੇ ਆਉਣ ਨਾਲ ਚਾਅ ਦੀਵਾਲੀ ਜਿੰਨ੍ਹਾਂ ਹੀ ਹੁੰਦਾ।' ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਫਾਇਰ ਅਤੇ ਲਾਲ ਦਿਲ ਦੇ ਇਮੋਜੀ ਨਾਲ ਆਪਣੀ ਭਾਵਨਾ ਵਿਅਕਤ ਕਰ ਰਹੇ ਹਨ।
ਸਿੱਧੂ ਮੂਸੇਵਾਲਾ ਬਾਰੇ
ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਪੰਜਾਬੀ ਸੰਗੀਤ ਉਦਯੋਗ ਦਾ ਇੱਕ ਸ਼ਾਨਦਾਰ ਗਾਇਕ ਸੀ। ਉਸ ਦੇ ਬੋਲਡ ਗੀਤਾਂ ਦੇ ਦੁਨੀਆ ਭਰ ਵਿੱਚ ਪ੍ਰਸ਼ੰਸਕ ਸਨ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸਦੀ ਕਾਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੌਤ ਤੋਂ ਬਾਅਦ ਗਾਇਕ ਦੇ 9 ਗੀਤ ਰਿਲੀਜ਼ ਹੋ ਚੁੱਕੇ ਹਨ, ਜਿੰਨ੍ਹਾਂ ਨੂੰ ਦਰਸ਼ਕਾਂ ਵੱਲੋਂ ਕਾਫੀ ਜਿਆਦਾ ਪਿਆਰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: