ETV Bharat / entertainment

ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫਤਾਰ, ਲਾਰੇਂਸ ਦਾ ਭਰਾ ਹੋਣ ਦਾ ਕੀਤਾ ਦਾਅਵਾ - LAWRENCE BISHNOI BROTHER ARRESTED

ਮੁੰਬਈ ਪੁਲਿਸ ਦੇ ਇਨਪੁਟ ਦੇ ਆਧਾਰ 'ਤੇ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਕਰਨਾਟਕ ਦੇ ਹਾਵੇਰੀ 'ਚ ਗ੍ਰਿਫਤਾਰ ਕੀਤਾ ਗਿਆ ਹੈ।

Man who threatened Salman Khan arrested from Karnataka, claimed to be Lawrence's brother
ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫਤਾਰ, ਲਾਰੇਂਸ ਦਾ ਭਰਾ ਹੋਣ ਦਾ ਕੀਤਾ ਦਾਅਵਾ (ਓੀਟੀਵੀ ਭਾਰਤ)
author img

By ETV Bharat Entertainment Team

Published : Nov 7, 2024, 8:59 AM IST

ਹਾਵੇਰੀ/ਹੁਬਲੀ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਬੁੱਧਵਾਰ ਕਰਨਾਟਕ ਦੇ ਹਾਵੇਰੀ ਸ਼ਹਿਰ 'ਚ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਭੀਖਾ ਰਾਮ ਉਰਫ਼ ਵਿਕਰਮ ਪੁੱਤਰ ਜਲਰਾਮ ਬਿਸ਼ਨੋਈ ਵਾਸੀ ਰਾਜਸਥਾਨ ਵੱਜੋਂ ਹੋਈ ਹੈ। ਜਲੌਰ ਜ਼ਿਲ੍ਹੇ ਦਾ ਰਹਿਣ ਵਾਲਾ 32 ਸਾਲਾ ਭੀਖਾ ਰਾਮ ਡੇਢ ਮਹੀਨਾ ਪਹਿਲਾਂ ਹੀ ਮਜ਼ਦੂਰੀ ਲਈ ਹਵੇਰੀ ਸ਼ਹਿਰ ਆਇਆ ਸੀ। ਮੁੰਬਈ ਪੁਲਿਸ ਦੀ ਸੂਚਨਾ ਦੇ ਆਧਾਰ 'ਤੇ ਹਾਵੇਰੀ ਜ਼ਿਲਾ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ।

ਪੁਲਿਸ ਨੇ ਦੱਸਿਆ ਕਿ ਮਹਾਰਾਸ਼ਟਰ ਏ.ਟੀ.ਐੱਸ. ਅਤੇ ਮੁੰਬਈ ਪੁਲਿਸ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਉਸ ਨੂੰ ਗ੍ਰਿਫਤਾਰ ਕਰਕੇ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮੁੰਬਈ ਪੁਲਿਸ ਨੇ ਮੁਲਜ਼ਮ ਦਾ ਟਿਕਾਣਾ ਹੁਬਲੀ ਦੱਸਿਆ ਸੀ। ਜਿਸ ਤੋਂ ਬਾਅਦ ਮੁੰਬਈ ਪੁਲਿਸ ਦੀ ਇੱਕ ਟੀਮ ਬੁੱਧਵਾਰ ਨੂੰ ਕਰਨਾਟਕ ਦੇ ਹੁਬਲੀ ਪਹੁੰਚੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਥੇ ਹੀ ਹੁਬਲੀ ਪੁਲਿਸ ਸੂਤਰਾਂ ਮੁਤਾਬਕ ਮੁੰਬਈ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਭਿਨੇਤਾ ਨੂੰ ਧਮਕੀ ਦੇਣ ਵਾਲਾ ਦੋਸ਼ੀ ਹੁਬਲੀ 'ਚ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਇੱਥੇ ਪਹੁੰਚੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ।

ਬਿਸ਼ਨੋਈ ਦੇ ਭਰਾ ਹੋਣ ਦਾ ਦਾਅਵਾ

ਮਿਲੀ ਜਾਣਕਾਰੀ ਮੁਤਾਿਬਕ ਉਕਤ ਮੁਲਜ਼ਮ ਦੇ ਲਾਰੇਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕੀਤਾ ਹੈ ਅਤੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਸਲਮਾਨ ਖਾਨ ਨੇ ਲਾਰੇਂਸ ਬਿਸ਼ਨੋਈ ਗੈਂਗ ਨਾਲ ਕਥਿਤ ਝਗੜੇ ਨੂੰ ਸੁਲਝਾਉਣ ਲਈ 5 ਕਰੋੜ ਰੁਪਏ ਨਾ ਦਿੱਤੇ ਤਾਂ ਉਨ੍ਹਾਂ ਦੀ ਹਾਲਤ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਵਰਗੀ ਹੋ ਜਾਵੇਗੀ। ਮੁਲਜ਼ਮ ਨੇ ਇਹ ਵੀ ਕਿਹਾ ਕਿ ਧਮਕੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ।

ਫਿਰੌਤੀ ਦੀ ਕੀਤੀ ਸੀ ਮੰਗ

ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ 'ਤੇ ਧਮਕੀ ਭਰਿਆ ਸੰਦੇਸ਼ ਆਇਆ ਸੀ ਕਿ ਹੋਰ ਵੀ ਮਾੜਾ ਹੋ ਸਕਦਾ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਧਮਕੀ ਭਰਿਆ ਸੰਦੇਸ਼ ਕਰਨਾਟਕ ਤੋਂ ਆਇਆ ਸੀ, ਇਸ ਲਈ ਮੁੰਬਈ ਪੁਲਿਸ ਹੁਬਲੀ ਆਈ ਹੈ ਅਤੇ ਦੋਸ਼ੀ ਦੀ ਭਾਲ ਕਰ ਰਹੀ ਹੈ।

ਇਸ ਦੇ ਨਾਲ ਹੀ ਧਮਕੀ ਮਿਲਣ ਤੋਂ ਬਾਅਦ ਅਭਿਨੇਤਾ ਸਲਮਾਨ ਖਾਨ ਦੀ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਮੈਸੇਜ ਲਾਰੈਂਸ ਬਿਸ਼ਨੋਈ ਗੈਂਗ ਤੋਂ ਆਇਆ ਹੈ ਜਾਂ ਨਹੀਂ। 30 ਅਕਤੂਬਰ ਨੂੰ ਸਲਮਾਨ ਖਾਨ ਨੂੰ ਅਣਪਛਾਤੇ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸ ਸਮੇਂ ਫੋਨ ਕਰਨ ਵਾਲੇ ਨੇ 2 ਕਰੋੜ ਰੁਪਏ ਮੰਗੇ ਸਨ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਨੋਇਡਾ ਤੋਂ ਇੱਕ ਨੌਜਵਾਨ ਗ੍ਰਿਫਤਾਰ

ਇਸ ਤੋਂ ਇਲਾਵਾ 28 ਅਕਤੂਬਰ ਨੂੰ ਪੁਲਿਸ ਨੇ ਨੋਇਡਾ 'ਚ ਇਕ 20 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੇ ਸਲਮਾਨ ਖਾਨ ਅਤੇ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਨੌਜਵਾਨ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੰਬਈ ਪੁਲਿਸ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਦੁਬਾਰਾ ਮੈਸੇਜ ਭੇਜਿਆ ਅਤੇ ਕਿਹਾ, "ਮੈਂ ਗਲਤੀ ਨਾਲ ਇਹ ਮੈਸੇਜ ਭੇਜ ਦਿੱਤਾ ਹੈ ਅਤੇ ਇਸ ਲਈ ਮੁਆਫੀ ਮੰਗਦਾ ਹਾਂ।"

ETV Bharat Logo

Copyright © 2024 Ushodaya Enterprises Pvt. Ltd., All Rights Reserved.