ਮੋਹਾਲੀ: ਮੋਹਾਲੀ ਦੀ ਅਦਾਲਤ ਨੇ ਪੰਜਾਬੀ ਗਾਇਕ-ਅਦਾਕਾਰ ਗਿੱਪੀ ਗਰੇਵਾਲ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ 'ਚ ਪੁਲਿਸ ਵੱਲੋਂ ਪੇਸ਼ ਕੀਤੇ ਸਬੂਤਾਂ ਨੂੰ ਨਾਕਾਫ਼ੀ ਮੰਨਦਿਆਂ ਇਹ ਫ਼ੈਸਲਾ ਸੁਣਾਇਆ।
ਉਲੇਖਯੋਗ ਹੈ ਕਿ ਅਦਾਲਤ ਨੇ ਮੁਲਜ਼ਮਾਂ ਨੂੰ ਬਰੀ ਕਰਨ ਦਾ ਫ਼ੈਸਲਾ ਤਾਂ ਸੁਣਾਇਆ ਹੈ, ਕਿਉਂਕਿ ਮੋਹਾਲੀ ਜ਼ਿਲ੍ਹਾਂ ਪੁਲਿਸ ਇਸ ਮਾਮਲੇ ’ਚ ਵੌਇਸ ਮੈਸੇਜ ਅਤੇ ਚੈਟ ਰਿਕਾਰਡ ਵਰਗੇ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਅਦਾਲਤ ਨੇ ਸੁਣਵਾਈ ਦੌਰਾਨ ਪਾਇਆ ਕਿ ਸਰਕਾਰੀ ਪੱਖ ਮੁਲਜ਼ਮਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਕੇਸ 'ਚੋਂ ਬਰੀ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਦਿਲਪ੍ਰੀਤ ਬਾਬਾ ਦਾ ਕਥਿਤ ਤੌਰ 'ਤੇ ਇਹ ਮਾਮਲਾ ਸਾਲ 2018 ਦਾ ਹੈ, ਜਦੋਂ 'ਕੈਰੀ ਆਨ ਜੱਟਾਂ' ਦੇ ਅਦਾਕਾਰ ਗਿੱਪੀ ਗਰੇਵਾਲ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਹਾਲ ਗਾਇਕ ਅਮਰ ਸਿੰਘ ਚਮਕੀਲਾ ਅਤੇ ਪੰਜਾਬੀ ਗਾਇਕ ਪਰਮੀਸ਼ ਵਰਮਾ ਵਰਗਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਦਿਲਪ੍ਰੀਤ ਬਾਬਾ ਨੇ ਫਿਰੌਤੀ ਨਾ ਮਿਲਣ 'ਤੇ ਅਪ੍ਰੈਲ 2018 ਵਿੱਚ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਈ ਸੀ, ਜਿਸ ਕਾਰਨ ਗਾਇਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ।
ਜੇਕਰ ਦੁਬਾਰਾ ਗਿੱਪੀ ਗਰੇਵਾਲ ਦੇ ਮਾਮਲੇ ਵੱਲ਼ ਮੁੜੀਏ ਤਾਂ ਫਿਰੌਤੀ ਦੀਆਂ ਕਾਲਾਂ ਬਾਰੇ ਗਿੱਪੀ ਗਰੇਵਾਲ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਪੁਲਿਸ ਨੇ ਫੇਜ਼ 8 ਥਾਣੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 387 (ਜ਼ਬਰਦਸਤੀ ਕਰਨ ਲਈ ਕਿਸੇ ਨੂੰ ਮੌਤ ਦੇ ਡਰ ਜਾਂ ਗੰਭੀਰ ਸੱਟ ਮਾਰਨ ਦਾ ਜੁਰਮ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਕੇਸ ਦਰਜ ਕੀਤਾ ਸੀ।
ਗਾਇਕ ਗਿੱਪੀ ਗਰੇਵਾਲ ਦਾ ਵਰਕਫਰੰਟ
ਇਸ ਦੌਰਾਨ ਜੇਕਰ ਗਾਇਕ ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਗਿੱਪੀ ਗਰੇਵਾਲ ਇਸ ਸਮੇਂ ਆਪਣੀਆਂ ਕਈ ਵੱਡੀਆਂ ਫਿਲਮਾਂ ਨੂੰ ਲੈ ਕੇ ਚਰਚਾ ਵਿੱਚ ਹਨ, ਜਿਸ ਵਿੱਚ 'ਸਰਬਾਲ੍ਹਾ ਜੀ' ਅਤੇ 'ਅਕਾਲ' ਵਰਗੀਆਂ ਵੱਡੀਆਂ ਫਿਲਮਾਂ ਸ਼ਾਮਲ ਹਨ, ਪਿਛਲੀ ਵਾਰ ਗਾਇਕ ਧਾਰਮਿਕ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਗਾਇਕ ਆਪਣੇ ਗੀਤਾਂ ਕਾਰਨ ਵੀ ਲਗਾਤਾਰ ਸੁਰਖ਼ੀਆਂ ਵਿੱਚ ਬਣਿਆ ਰਹਿੰਦਾ ਹੈ।
ਇਹ ਵੀ ਪੜ੍ਹੋ: