ਚੰਡੀਗੜ੍ਹ: ਆਪਣੇ ਸਿੱਧੇ ਅਤੇ ਤੇਜ਼-ਤਰਾਰ ਬਿਆਨਾਂ ਲਈ ਜਾਣੀ ਜਾਂਦੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਸ ਸਮੇਂ ਆਪਣੀ ਨਵੀਂ ਫਿਲਮ 'ਐਮਰਜੈਂਸੀ' ਨੂੰ ਲੈ ਕੇ ਲਗਾਤਾਰ ਚਰਚਾ ਬਟੋਰ ਰਹੀ ਹੈ। ਹਾਲ ਹੀ ਵਿੱਚ ਅਦਾਕਾਰਾ ਦੀ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਜਿਸ ਤੋਂ ਬਾਅਦ ਹੁਣ ਅਦਾਕਾਰਾ ਦੀ ਫਿਲਮ ਵਿਵਾਦ ਵਿੱਚ ਘਿਰ ਗਈ ਹੈ।
ਜੀ ਹਾਂ, ਤੁਸੀਂ ਸਹੀ ਪੜ੍ਹਿਆ ਹੈ...ਦਰਅਸਲ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ ਅਤੇ ਐਮਰਜੈਂਸੀ ਕਾਲ ਉਤੇ ਆਧਾਰਿਤ ਇਸ ਫਿਲਮ ਦੇ ਸੀਨ 'ਤੇ ਇਤਰਾਜ਼ ਜ਼ਾਹਰ ਕਰਦੇ ਹੋਏ ਪੰਜਾਬ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਸ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਫਿਲਮ 'ਐਮਰਜੈਂਸੀ' ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤੇ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਨਾਲ ਸਾਡੇ ਸਮਾਜ ਦੀ ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ। ਫਿਲਮ ਵਿੱਚ ਸਿੱਖਾਂ ਨੂੰ ਅੱਤਵਾਦੀ ਦੇ ਰੂਪ ਵਿੱਚ ਦਿਖਾਇਆ ਗਿਆ ਹੈ, ਜੋ ਕਿ ਇੱਕ ਸ਼ਾਜ਼ਿਸ ਹੈ। ਇਹ ਫਿਲਮ ਨਫ਼ਰਤ ਫੈਲਾਉਣ ਦਾ ਕੰਮ ਕਰੇਗੀ।
ਆਪਣੇ ਪੱਤਰ ਵਿੱਚ ਖਾਲਸਾ ਨੇ ਅੱਗੇ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਬਹੁਤ ਵੱਡੀਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜੋ ਫਿਲਮ ਵਿੱਚ ਸਾਹਮਣੇ ਨਹੀਂ ਲਿਆਂਦੀਆਂ ਗਈਆਂ ਹਨ। ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਇਸ ਫਿਲਮ ਨੂੰ ਇੱਕ ਸ਼ਾਜਿਸ਼ ਦਾ ਹਿੱਸਾ ਕਿਹਾ ਹੈ।
ਇਸ ਦੌਰਾਨ ਜੇਕਰ ਫਿਲਮ ਬਾਰੇ ਗੱਲ ਕਰੀਏ ਹਾਲ ਹੀ ਵਿੱਚ ਕੰਗਨਾ ਰਣੌਤ ਨੇ ਆਪਣੀ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇਹ ਫਿਲਮ 6 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਵਿੱਚ ਅਦਾਕਾਰਾ ਖੁਦ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ।
ਟ੍ਰੇਲਰ ਵਿੱਚ ਸਪੱਸ਼ਟ ਹੁੰਦਾ ਹੈ ਕਿ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ 'ਐਮਰਜੈਂਸੀ' ਉਤੇ ਆਧਾਰਿਤ ਹੈ। ਟ੍ਰੇਲਰ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਦਿਖਾਇਆ ਗਿਆ ਹੈ। ਫਿਲਮ 'ਚ ਕੰਗਨਾ ਰਣੌਤ ਤੋਂ ਇਲਾਵਾ ਅਨੁਪਮ ਖੇਰ, ਮਹਿਮਾ ਚੌਧਰੀ, ਮਿਲਿੰਦ ਸੋਮਨ, ਸ਼੍ਰੇਅਸ ਤਲਪੜੇ ਸਮੇਤ ਕਈ ਹੋਰ ਸਿਤਾਰੇ ਆਪਣੀ ਅਦਾਕਾਰੀ ਦਾ ਜੌਹਰ ਦਿਖਾਉਂਦੇ ਨਜ਼ਰੀ ਪੈਣਗੇ।
- ਇੰਤਜ਼ਾਰ ਖਤਮ!...ਰਿਲੀਜ਼ ਹੋਇਆ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਦਾ ਟ੍ਰੇਲਰ, ਦੇਖੋ - Emergency Trailer Release
- 'ਰਾਹੁਲ ਗਾਂਧੀ ਖ਼ਤਰਨਾਕ ਆਦਮੀ...', ਕੰਗਨਾ ਰਣੌਤ ਨੇ ਰਾਹੁਲ ਉੱਤੇ ਸਾਧਿਆ ਨਿਸ਼ਾਨਾ, ਪੜ੍ਹੋ ਇਹ ਪੋਸਟ - Kangana Ranaut Comment On Rahul
- ਸੋਨੂੰ ਸੂਦ ਦੇ ਕਾਂਵੜ ਯਾਤਰਾ ਨੂੰ ਲੈ ਕੇ ਦਿੱਤੇ ਬਿਆਨ 'ਤੇ ਅਦਾਕਾਰਾ ਕੰਗਨਾ ਰਣੌਤ ਦੀ ਪ੍ਰਤੀਕਿਰੀਆਂ, ਕਿਹਾ,"ਸਹਿਮਤ, ਹਲਾਲ ਨੂੰ ਮਾਨਵਤਾ ਨਾਲ ਬਦਲਿਆ ਜਾਣਾ ਚਾਹੀਦਾ ਹੈ" - Sonu Sood on Kanwar Yatra