ETV Bharat / entertainment

ਗਲਤੀ ਨਾਲ ਕਿਸੇ ਹੋਰ ਹੀ ਦੁਨੀਆਂ ਵਿੱਚ ਪਹੁੰਚੇ ਗੁਰਪ੍ਰੀਤ ਘੁੱਗੀ ਸਮੇਤ ਇਹ ਸਿਤਾਰੇ, ਨਹੀਂ ਯਕੀਨ ਤਾਂ ਦੇਖੋ ਟੀਜ਼ਰ - RADUAA RETURNS TEASER OUT

ਨਵ ਬਾਜਵਾ ਅਤੇ ਮਾਹਿਰਾ ਸ਼ਰਮਾ ਦੀ ਫਿਲਮ 'ਰੇਡੂਆ ਰਿਟਰਨ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ।

Raduaa returns Teaser release
Raduaa returns Teaser release (youtube)
author img

By ETV Bharat Entertainment Team

Published : Oct 24, 2024, 3:58 PM IST

ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਸਾਇੰਸ ਫਿਕਸ਼ਨ ਫਿਲਮ ਦੇ ਰੂਪ ਵਿੱਚ ਸਾਹਮਣੇ ਆਉਣ ਜਾ ਰਹੀ ਹੈ ਇੱਕ ਹੋਰ ਸੀਕਵਲ ਫਿਲਮ 'ਰੇਡੂਆ ਰਿਟਰਨ' ਜੋ ਰਿਲੀਜ਼ ਲਈ ਤਿਆਰ ਹੈ, ਜਿਸ ਦਾ ਟੀਜ਼ਰ ਅੱਜ ਰਿਲੀਜ਼ ਕਰ ਦਿੱਤਾ ਗਿਆ ਹੈ।

'ਆਊਟਲਾਈਨ ਪ੍ਰੋਡੋਕਸ਼ਨ' ਅਤੇ 'ਨਵ ਬਾਜਵਾ ਫਿਲਮਜ਼' ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਲੇਖਨ ਅਤੇ ਨਿਰਦੇਸ਼ਨ ਨਵ ਬਾਜਵਾ ਦੁਆਰਾ ਕੀਤਾ ਗਿਆ ਹੈ, ਜੋ ਇਸ ਡ੍ਰਾਮੈਟਿਕ ਫਿਲਮ ਵਿੱਚ ਲੀਡ ਰੋਲ ਨਿਭਾਉਂਦੇ ਵੀ ਨਜ਼ਰ ਆਉਣਗੇ, ਜਿੰਨ੍ਹਾਂ ਦੇ ਨਾਲ ਬਾਲੀਵੁੱਡ ਅਦਾਕਾਰਾ ਮਾਹਿਰਾ ਸ਼ਰਮਾ ਵੱਲੋਂ ਲੀਡਿੰਗ ਕਿਰਦਾਰ ਅਦਾ ਕੀਤਾ ਗਿਆ ਹੈ।

ਸਾਲ 2018 ਵਿੱਚ ਰਿਲੀਜ਼ ਹੋਈ ਅਤੇ ਖਾਸੀ ਚਰਚਾ ਅਤੇ ਸਲਾਹੁਤਾ ਹਾਸਿਲ ਕਰਨ ਵਾਲੀ ਪੰਜਾਬੀ ਫਿਲਮ 'ਰੇਡੂਆ' ਦੇ ਦੂਸਰੇ ਸੀਕਵਲ ਦੇ ਤੌਰ ਉਤੇ ਸਾਹਮਣੇ ਲਿਆਂਦੀ ਜਾ ਰਹੀ ਹੈ ਉਕਤ ਫਿਲਮ ਦੀ ਸਹਿਯੋਗੀ ਸਟਾਰ ਕਾਸਟ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਗੁਰਪ੍ਰੀਤ ਘੁੱਗੀ, ਬੀ ਐਨ ਸ਼ਰਮਾ, ਸਤਿੰਦਰ ਸੱਤੀ, ਨਮਨ ਹੰਜਰਾ, ਯੋਗਰਾਜ ਸਿੰਘ, ਜਸਵੰਤ ਸਿੰਘ ਰਠੌਰ ਆਦਿ ਸ਼ੁਮਾਰ ਹਨ।

ਪੰਜਾਬੀ ਸਿਨੇਮਾ ਦੇ ਇਸ ਵਰ੍ਹੇ ਦੇ ਅੰਤਲੇ ਪੜ੍ਹਾਅ ਅਧੀਨ ਰਿਲੀਜ਼ ਹੋਣ ਜਾ ਰਹੀਆਂ ਬਹੁ-ਚਰਚਿਤ ਪੰਜਾਬੀ ਫਿਲਮਾਂ ਵਿੱਚ ਮੌਜ਼ੂਦਗੀ ਦਰਜ ਕਰਵਾਉਣ ਵਾਲੀ ਉਕਤ ਫਿਲਮ ਦੇ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਵੱਲ ਨਜ਼ਰਸਾਨੀ ਕੀਤੀ ਜਾਵੇ ਤਾਂ ਨਵ ਬਾਜਵਾ ਵੱਲੋਂ ਨਿਰਦੇਸ਼ਿਤ ਕੀਤੀ ਜਾਣ ਵਾਲੀ ਇਹ ਉਨ੍ਹਾਂ ਦੀ ਦੂਜੀ ਸਾਇੰਸ ਫਿਕਸ਼ਨ ਫਿਲਮ ਹੋਵੇਗੀ, ਜਿਸ ਦਾ ਨਿਰਮਾਣ ਅਨਿਲ ਸ਼ਰਮਾ ਅਤੇ ਅਨੁਪਮਾ ਸ਼ਰਮਾ ਵੱਲੋਂ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਬਿੱਗ ਸੈੱਟਅਪ ਅਤੇ ਵਿਸ਼ਾਲ ਕੈਨਵਸ ਅਧੀਨ ਫਿਲਮਬੱਧ ਕੀਤੀ ਗਈ ਇਸ ਫਿਲਮ ਦਾ ਸੰਗੀਤ ਉਲਮਨਾਤੀ ਦੁਆਰਾ ਤਿਆਰ ਕੀਤਾ ਗਿਆ ਹੈ।

'ਵਾਈਟ ਹਿੱਲ ਫਿਲਮ ਡਿਸਟਰੀਬਿਊਸ਼ਨ' ਹਾਊਸ ਵੱਲੋਂ ਵਰਲਡ-ਵਾਈਡ ਜਾਰੀ ਕੀਤੀ ਜਾ ਰਹੀ ਅਤੇ 22 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਪ੍ਰਦਰਸ਼ਿਤ ਹੋਣ ਜਾ ਰਹੀ ਉਕਤ ਫਿਲਮ ਦੇ ਬੈਕਗਰਾਊਂਡ ਸਕੋਰਰ ਸਲਿਲ ਅਮੁਰਤੇ ਅਤੇ ਸਿਨੇਮਾਟੋਗ੍ਰਾਫ਼ਰ ਅਸ਼ਿਸ਼ ਰਾਏ ਹਨ।

ਇਹ ਵੀ ਪੜ੍ਹੋ:

ETV Bharat Logo

Copyright © 2025 Ushodaya Enterprises Pvt. Ltd., All Rights Reserved.