ETV Bharat / entertainment

ਹਾਏ ਰੱਬਾ...ਹੁਣ 'ਫੱਫੇ ਕੁੱਟਣੀ' ਬਣੇਗੀ ਨੀਰੂ ਬਾਜਵਾ, ਅਦਾਕਾਰਾ ਨੇ ਖੁਦ ਕੀਤਾ ਖੁਲਾਸਾ - PHAPHEY KUTTNIYAN

ਹਾਲ ਹੀ ਵਿੱਚ ਅਦਾਕਾਰਾ ਨੀਰੂ ਬਾਜਵਾ ਅਤੇ ਤਾਨੀਆ ਨੇ ਆਪਣੀ ਨਵੀਂ ਪੰਜਾਬੀ ਫਿਲਮ 'ਫੱਫੇ ਕੁੱਟਣੀਆਂ' ਦਾ ਐਲਾਨ ਕੀਤਾ ਹੈ।

phaphey kuttniyan
phaphey kuttniyan (instagram)
author img

By ETV Bharat Entertainment Team

Published : Oct 8, 2024, 5:09 PM IST

Neeru Bajwa New Punjabi Film: ਪੰਜਾਬੀ ਫਿਲਮ ਇੰਡਸਟਰੀ ਦੀਆਂ ਬਿਹਤਰੀਨ ਅਤੇ ਉੱਚ-ਕੋਟੀ ਅਦਾਕਾਰਾਂ ਵਿੱਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੀਆਂ ਹਨ ਨੀਰੂ ਬਾਜਵਾ ਅਤੇ ਤਾਨੀਆ, ਜੋ ਨਵੀਂ ਪੰਜਾਬੀ ਫਿਲਮ 'ਫੱਫੇ ਕੁੱਟਣੀਆਂ' ਵਿੱਚ ਲੀਡਿੰਗ ਭੂਮਿਕਾਵਾਂ ਵਿੱਚ ਨਜ਼ਰ ਆਉਣਗੀਆਂ, ਜਿੰਨ੍ਹਾਂ ਦੀ ਅੱਜ ਆਨ ਫਲੌਰ ਪੜਾਅ ਦਾ ਹਿੱਸਾ ਬਣ ਚੁੱਕੀ ਇਸ ਫਿਲਮ ਦੀ ਸ਼ੂਟਿੰਗ ਸ਼੍ਰੀ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਗਈ ਹੈ।

'ਬ੍ਰਦਰਹੁੱਡ ਪ੍ਰੋਡੋਕਸ਼ਨ' ਦੇ ਬੈਨਰ ਹੇਠ ਬਣਾਈ ਜਾ ਰਹੀ ਅਤੇ 'ਨੀਰੂ ਬਾਜਵਾ ਇੰਟਰਟੇਨਮੈਂਟ' ਦੀ ਐਸੋਸੀਏਸ਼ਨ ਅਧੀਨ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਲੇਖਨ ਜਗਦੀਪ ਸਿੱਧੂ ਕਰ ਰਹੇ ਹਨ, ਜਦਕਿ ਨਿਰਦੇਸ਼ਨ ਕਮਾਂਡ ਪ੍ਰੇਮ ਸਿੱਧੂ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਕਈ ਅਰਥ-ਭਰਪੂਰ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

ਪਰਿਵਾਰਿਕ-ਡਰਾਮਾ ਅਤੇ ਕਾਮੇਡੀ ਤਾਣੇ-ਬਾਣੇ ਵਿੱਚ ਬੁਣੀ ਜਾ ਰਹੀ ਇਸ ਫਿਲਮ ਦੇ ਸਿਨੇਮਾਟੋਗ੍ਰਾਫ਼ੀ ਪੱਖ ਸੰਦੀਪ ਪਾਟਿਲ ਸੰਭਾਲ ਰਹੇ ਹਨ, ਜੋ ਹਿੰਦੀ ਅਤੇ ਪੰਜਾਬੀ ਸਿਨੇਮਾ ਦੇ ਮੋਹਰੀ ਕਤਾਰ ਅਤੇ ਆਹਲਾ ਸਿਨੇਮਾਟੋਗ੍ਰਾਫ਼ਰਜ਼ 'ਚ ਅਪਣਾ ਸ਼ੁਮਾਰ ਕਰਵਾਉਂਦੇ ਹਨ ਅਤੇ ਕਈ ਵੱਡੀਆਂ ਫਿਲਮਾਂ ਨੂੰ ਬਿਹਤਰੀਨ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ।

ਪਾਲੀਵੁੱਡ ਦੀਆਂ ਆਉਣ ਵਾਲੀਆਂ ਅਤੇ ਬਿੱਗ ਸੈਟਅੱਪ ਫਿਲਮਾਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਉਣ ਜਾ ਰਹੀ ਉਕਤ ਫਿਲਮ ਦੁਆਰਾ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨਗੀਆਂ ਨੀਰੂ ਬਾਜਵਾ ਅਤੇ ਤਾਨੀਆ, ਜਿੰਨ੍ਹਾਂ ਦੀ ਹਾਲਾਂਕਿ ਇਸ ਤੋਂ ਪਹਿਲਾਂ ਵੀ ਇੱਕ ਅਨ-ਟਾਈਟਲ ਪੰਜਾਬੀ ਫਿਲਮ ਦਾ ਐਲਾਨ ਹੋ ਚੁੱਕਿਆ ਹੈ ਜੋ ਹਾਲੇ ਤੱਕ ਆਨ ਫਲੌਰ ਨਹੀਂ ਪੁੱਜੀ, ਜਿਸ ਦਾ ਲੇਖਨ ਅਤੇ ਨਿਰਦੇਸ਼ਨ ਜਗਦੀਪ ਸਿੱਧੂ ਵੱਲੋਂ ਕੀਤਾ ਜਾਣਾ ਹੈ।

ਹਾਲ ਹੀ ਦੇ ਦਿਨਾਂ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ 'ਸ਼ੁਕਰਾਨਾ' ਨਾਲ ਚੌਖੀ ਸਲਾਹੁਤਾ ਹਾਸਿਲ ਕਰ ਰਹੀ ਅਦਾਕਾਰਾ ਨੀਰੂ ਬਾਜਵਾ ਨਿਰਮਾਤਰੀ ਦੇ ਰੂਪ ਵਿੱਚ ਬਰਾਬਰਤਾ ਨਾਲ ਅਪਣੀ ਮੌਜ਼ੂਦਗੀ ਦਾ ਅਹਿਸਾਸ ਪਾਲੀਵੁੱਡ ਗਲਿਆਰਿਆਂ ਵਿੱਚ ਕਰਵਾ ਰਹੇ ਹਨ, ਜਿੰਨ੍ਹਾਂ ਦੀ ਉਕਤ ਫਿਲਮ ਵੀ ਉਨ੍ਹਾਂ ਦੇ ਹੋਮ ਪ੍ਰੋਡੋਕਸ਼ਨ ਦੀਆਂ ਫਿਲਮਾਂ ਦੀ ਲੜੀ ਦਾ ਇੱਕ ਅਹਿਮ ਹਿੱਸਾ ਹੋਵੇਗੀ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.