ETV Bharat / entertainment

ਮੱਝਾਂ ਨਾਲ ਕਲੋਲਾਂ ਕਰਦੀ ਨਜ਼ਰ ਆਈ ਨੀਰੂ ਬਾਜਵਾ, ਦੇਖੋ ਵੀਡੀਓ - Neeru Bajwa

ਨੀਰੂ ਬਾਜਵਾ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਉਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਅਦਾਕਾਰਾ ਮੱਝਾਂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ।

author img

By ETV Bharat Entertainment Team

Published : 2 hours ago

Neeru Bajwa
Neeru Bajwa (instagram)

ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਸ਼ਾਨਦਾਰ ਅਦਾਕਾਰਾ ਨੀਰੂ ਬਾਜਵਾ ਇਸ ਸਮੇਂ ਆਪਣੀ ਤਾਜ਼ਾ ਰਿਲੀਜ਼ ਹੋਈ ਫਿਲਮ 'ਸ਼ੁਕਰਾਨਾ' ਨੂੰ ਮਿਲ ਰਹੀਆਂ ਚੰਗੀਆਂ ਪ੍ਰਤੀਕਿਰਿਆਵਾਂ ਦਾ ਆਨੰਦ ਮਾਣ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਆਪਣੀਆਂ ਫਿਲਮਾਂ ਤੋਂ ਇਲਾਵਾ ਆਪਣੀਆਂ ਇੰਸਟਾਗ੍ਰਾਮ ਵੀਡੀਓਜ਼ ਅਤੇ ਤਸਵੀਰਾਂ ਕਾਰਨ ਵੀ ਦਰਸ਼ਕਾਂ ਦਾ ਧਿਆਨ ਖਿੱਚਦੀ ਰਹਿੰਦੀ ਹੈ।

ਇਸੇ ਤਰ੍ਹਾਂ ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਉਤੇ ਆਪਣੀ ਤਾਜ਼ਾ ਫਿਲਮ 'ਸ਼ੁਕਰਾਨਾ' ਦੀ ਪ੍ਰਮੋਸ਼ਨ ਦੀ ਇੱਕ ਵੀਡੀਓ ਸਾਂਝੀ ਕੀਤੀ, ਇਸ ਵੀਡੀਓ ਵਿੱਚ ਅਦਾਕਾਰਾ ਕਿਸੇ ਵੱਡੇ ਰੈਸਟੋਰੈਂਟ ਜਾਂ ਕਿਸੇ ਵੱਡੇ ਸ਼ਹਿਰ ਵਿੱਚ ਨਹੀਂ ਬਲਕਿ ਅਦਾਕਾਰਾ ਪੰਜਾਬ ਦੇ ਇੱਕ ਘਰ ਵਿੱਚ ਹੈ, ਜਿੱਥੇ ਕਾਫੀ ਸਾਰੀਆਂ ਮੱਝਾਂ ਦਿਖਾਈ ਦੇ ਰਹੀਆਂ ਹਨ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਮੱਝਾਂ ਦੇ ਨਜ਼ਦੀਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਮੱਝਾਂ ਅਦਾਕਾਰਾ ਤੋਂ ਅਤੇ ਅਦਾਕਾਰਾ ਮੱਝਾਂ ਤੋਂ ਡਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਹੈ, 'ਸ਼ੁਕਰਾਨਾ ਦੇ ਪ੍ਰਚਾਰ ਦੌਰਾਨ ਆਨੰਦ...ਪੰਜਾਬ ਦੀ ਖੂਬਸੂਰਤੀ ਪਿੰਡਾਂ ਵਿੱਚ ਵੱਸਦੀ ਹੈ, ਪਿੰਡਾਂ ਦੇ ਘਰਾਂ ਵਿੱਚ ਜਾ ਕੇ ਹੀ ਪੰਜਾਬ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ।' ਇਸ ਵੀਡੀਓ ਉਤੇ ਪ੍ਰਸ਼ੰਸ਼ਕ ਵੀ ਕਾਫੀ ਪਿਆਰੇ-ਪਿਆਰੇ ਕਮੈਂਟ ਕਰ ਰਹੇ ਹਨ।

ਇਸ ਦੌਰਾਨ ਜੇਕਰ ਅਦਾਕਾਰਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ਵਿੱਚ ਅਦਾਕਾਰਾ ਦੀ ਫਿਲਮ 'ਸ਼ੁਕਰਾਨਾ' ਰਿਲੀਜ਼ ਹੋਈ ਹੈ, ਜਿਸ ਵਿੱਚ ਅਦਾਕਾਰਾ ਦੇ ਨਾਲ ਅੰਮ੍ਰਿਤ ਮਾਨ ਅਤੇ ਜੱਸ ਬਾਜਵਾ ਕਿਰਦਾਰ ਨਿਭਾਉਂਦੇ ਨਜ਼ਰ ਆਏ ਹਨ। ਇਸ ਤੋਂ ਇਲਾਵਾ ਅਦਾਕਾਰਾ ਕੋਲ 'ਸੰਨ ਆਫ ਸਰਦਾਰ 2' ਵੀ ਹੈ, ਜਿਸ ਵਿੱਚ ਅਦਾਕਾਰਾ ਅਜੇ ਦੇਵਗਨ ਨਾਲ ਨਜ਼ਰ ਆਵੇਗੀ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.