ਚੰਡੀਗੜ੍ਹ: ਹਾਲ ਹੀ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜਾਂਚ ਏਜੰਸੀ ਨੇ ਸਾਲ 2022 ਵਿੱਚ ਦਰਜ ਦੋ ਐਨਆਈਏ ਮਾਮਲਿਆਂ ਵਿੱਚ ਅਨਮੋਲ ਖ਼ਿਲਾਫ਼ ਚਾਰਜਸ਼ੀਟ ਵੀ ਦਾਖ਼ਲ ਕੀਤੀ ਹੈ।
ਉਲੇਖਯੋਗ ਹੈ ਕਿ NIA ਨੇ ਇਹ ਕਾਰਵਾਈ ਉਦੋਂ ਕੀਤੀ ਹੈ, ਜਦੋਂ ਹਾਲ ਹੀ 'ਚ ਮੁੰਬਈ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਕਰਨ ਵਾਲਾ ਸ਼ੂਟਰ ਅਨਮੋਲ ਬਿਸ਼ਨੋਈ ਦੇ ਸੰਪਰਕ 'ਚ ਸੀ।
National Investigation Agency has announced a bounty of Rs 10 lakhs for Anmol Bishnoi, brother of gangster Lawrence Bishnoi. He is chargesheeted in two NIA cases registered in 2022. pic.twitter.com/LNoCZRH6lr
— ANI (@ANI) October 25, 2024
ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਉਸ ਦੇ ਗੈਂਗ ਨੂੰ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਦੱਸਿਆ ਜਾਂਦਾ ਹੈ ਕਿ ਗੈਰ-ਕਾਨੂੰਨੀ ਢੰਗ ਨਾਲ ਭਾਰਤ ਤੋਂ ਭੱਜਣ ਤੋਂ ਬਾਅਦ ਅਨਮੋਲ ਵਿਦੇਸ਼ ਰਹਿੰਦਾ ਹੈ ਅਤੇ ਫਿਰੌਤੀ ਵਰਗੇ ਕੰਮ ਕਰਦਾ ਹੈ। ਇਸ ਦੇ ਨਾਲ ਹੀ ਉਹ ਗਿਰੋਹ ਦੇ ਮੈਂਬਰਾਂ ਲਈ ਪੈਸੇ ਅਤੇ ਖਰਚਿਆਂ ਦਾ ਪ੍ਰਬੰਧ ਕਰਨ ਲਈ ਵੀ ਜ਼ਿੰਮੇਵਾਰ ਹੈ।
ਕੌਣ ਹੈ ਅਨਮੋਲ ਬਿਸ਼ਨੋਈ?
ਤੁਹਾਨੂੰ ਦੱਸ ਦੇਈਏ ਕਿ ਅਨਮੋਲ ਬਿਸ਼ਨੋਈ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ, ਜੋ ਕਿ ਅਮਰੀਕਾ ਵਿੱਚ ਰਹਿੰਦਾ ਹੈ। ਉੱਥੋਂ ਉਹ ਲਾਰੈਂਸ ਦੇ ਨਿਰਦੇਸ਼ਾਂ 'ਤੇ ਅਪਰਾਧ ਕਰਦਾ ਹੈ। ਅਨਮੋਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਵੀ ਮੁਲਜ਼ਮ ਹੈ। ਪਿਛਲੇ ਸਾਲ ਵੀ ਉਸ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਉਹ ਫਰਜ਼ੀ ਪਾਸਪੋਰਟ 'ਤੇ ਭਾਰਤ ਤੋਂ ਭੱਜ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਅਨਮੋਲ ਆਪਣੀ ਲੋਕੇਸ਼ਨ ਬਦਲਦਾ ਰਹਿੰਦਾ ਹੈ। ਉਸ ਖਿਲਾਫ 20 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਇੰਨਾ ਹੀ ਨਹੀਂ ਉਹ ਜੋਧਪੁਰ ਜੇਲ੍ਹ ਵਿੱਚ ਆਪਣੀ ਸਜ਼ਾ ਵੀ ਕੱਟ ਚੁੱਕਾ ਹੈ। ਉਸਨੂੰ 7 ਅਕਤੂਬਰ 2021 ਨੂੰ ਰਿਹਾਅ ਕੀਤਾ ਗਿਆ ਸੀ।
ਇਹ ਵੀ ਪੜ੍ਹੋ: