ETV Bharat / entertainment

'ਅਰਦਾਸ ਸਰਬੱਤ ਦੇ ਭਲੇ ਦੀ' ਸਫ਼ਲਤਾ ਤੋਂ ਬਾਅਦ ਗਿੱਪੀ ਗਰੇਵਾਲ ਦੀ ਨਵੀਂ ਧਾਰਮਿਕ ਫਿਲਮ ਦਾ ਐਲਾਨ, ਵਿਸਾਖੀ ਉਤੇ ਹੋਵੇਗੀ ਰਿਲੀਜ਼ - PUNJABI ACTOR GIPPY GREWAL

'ਅਰਦਾਸ ਸਰਬੱਤ ਦੇ ਭਲੇ ਦੀ' ਸਫ਼ਲਤਾ ਤੋਂ ਬਾਅਦ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਹੈ।

punjabi actor gippy grewal
punjabi actor gippy grewal (instagram)
author img

By ETV Bharat Entertainment Team

Published : Oct 11, 2024, 3:50 PM IST

ਚੰਡੀਗੜ੍ਹ: ਹਾਲ ਹੀ ਦੇ ਦਿਨਾਂ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਇੰਨੀਂ ਦਿਨੀਂ ਦੇਸ਼ ਵਿਦੇਸ਼ ਵਿੱਚ ਕਾਮਯਾਬੀ ਦੇ ਨਵੇਂ ਅਯਾਮ ਕਾਇਮ ਕਰ ਰਹੀ ਹੈ, ਜਿਸ ਦੀ ਇਸ ਮਾਣਮੱਤੀ ਸਫ਼ਲਤਾ ਤੋਂ ਉਤਸ਼ਾਹਿਤ ਹੋਏ ਸਟਾਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਵੱਲੋਂ ਅਪਣੀ ਨਵੀਂ ਪੰਜਾਬੀ ਫਿਲਮ 'ਅਕਾਲ' ਦਾ ਐਲਾਨ ਕਰ ਦਿੱਤਾ ਗਿਆ, ਜੋ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ।

'ਹੰਬਲ ਮੋਸ਼ਨ ਪਿਕਚਰਜ਼' ਵੱਲੋਂ ਬਿੱਗ ਸੈਟਅੱਪ ਅਧੀਨ ਬਣਾਈ ਜਾਣ ਵਾਲੀ ਇਸ ਫਿਲਮ ਵਿੱਚ ਲੀਡ ਰੋਲ ਅਦਾ ਕਰਦੇ ਨਜ਼ਰੀ ਪੈਣਗੇ ਗਿੱਪੀ ਗਰੇਵਾਲ, ਜਿੰਨ੍ਹਾਂ ਦੇ ਪੈਰੇਲਰ ਰੋਲਜ਼ ਅਦਾ ਕਰਨ ਵਾਲੇ ਕਲਾਕਾਰਾਂ ਅਤੇ ਹੋਰਨਾਂ ਅਹਿਮ ਪਹਿਲੂਆਂ ਦਾ ਖੁਲਾਸਾ ਫਿਲਹਾਲ ਨਹੀਂ ਕੀਤਾ ਗਿਆ, ਪਰ ਇਸ ਸੰਬੰਧੀ ਨਿਰਮਾਣ ਟੀਮ ਦੁਆਰਾ ਜਲਦ ਰਿਵੀਲਿੰਗ ਕੀਤੇ ਜਾਣ ਦੀ ਸੰਭਾਵਨਾ ਹੈ।

ਉਕਤ ਸੰਬੰਧੀ ਰਸਮੀ ਜਾਣਕਾਰੀ ਜਾਰੀ ਕਰਦਿਆਂ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਇੱਕ ਹੋਰ ਬਿਹਤਰੀਨ ਫਿਲਮ 10 ਅਪ੍ਰੈਲ 2025 ਨੂੰ ਵਿਸਾਖੀ ਦੌਰਾਨ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ।

ਉਨ੍ਹਾਂ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਮਿਲ ਰਹੇ ਟਿਕਟ ਖਿੜਕੀ ਹੁੰਗਾਰੇ ਉਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਮੂਹ ਦਰਸ਼ਕਾਂ ਦਾ ਤਹਿ ਦਿਲੋਂ ਤੋਂ ਸ਼ੁਕਰੀਆਂ ਅਦਾ ਕਰਦੇ ਹਨ, ਜੋ ਇਸ ਫਿਲਮ ਨੂੰ ਏਨਾਂ ਪਿਆਰ ਸਨੇਹ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਆਗਾਜ਼ ਵੱਲ ਵਧਣ ਜਾ ਰਹੀ ਉਨ੍ਹਾਂ ਦੀ ਨਵੀਂ ਪੰਜਾਬੀ ਫਿਲਮ ਵੀ ਧਾਰਮਿਕ ਅਤੇ ਪਰਿਵਾਰਿਕ ਵਿਸ਼ੇਸਾਰ ਅਧੀਨ ਬਣਾਈ ਜਾਵੇਗੀ, ਜਿਸ ਵਿੱਚ ਕਦਰਾਂ ਕੀਮਤਾਂ ਅਤੇ ਅਸਲ ਰੰਗਾਂ ਦੀ ਤਰਜ਼ਮਾਨੀ ਕਰਦੇ ਪੁਰਾਤਨ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਵੀ ਉਭਾਰਿਆ ਜਾਵੇਗਾ।

ਓਧਰ ਜੇਕਰ ਵਰਕਫਰੰਟ ਦੀ ਗੱਲ ਕੀਤੀ ਜਾਵੇ ਤਾਂ ਗਿੱਪੀ ਗਰੇਵਾਲ ਇਨੀਂ ਦਿਨੀਂ ਆਪਣੀ ਇੱਕ ਹੋਰ ਨਿਰਮਾਣ ਅਧਿਨ ਫਿਲਮ 'ਕੈਰੀ ਆਨ ਜੱਟੀਏ' ਨੂੰ ਵੀ ਸੰਪੂਰਨਤਾ ਦੇਣ ਵਿੱਚ ਜੁਟੇ ਹੋਏ ਹਨ, ਜਿੰਨ੍ਹਾਂ ਦੀ ਇਸ ਫਿਲਮ ਵਿੱਚ ਸੁਨੀਲ ਗਰੋਵਰ, ਸਰਗੁਣ ਮਹਿਤਾ, ਜੈਸਮੀਨ ਭਸੀਨ, ਨਾਸਿਰ ਚੁਣੋਤੀ ਸਮੇਤ ਹਿੰਦੀ ਅਤੇ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਵੱਡੇ ਕਲਾਕਾਰ ਲੀਡਿੰਗ ਭੂਮਿਕਾਵਾਂ ਵਿੱਚ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੇ ਹੋਮ ਪ੍ਰੋਡੋਕਸ਼ਨ ਵੱਲੋਂ ਹੀ ਬਣਾਈ ਜਾ ਰਹੀ 'ਵਾਰਨਿੰਗ 3' ਵੀ ਨਿਰਮਾਣ ਚਰਨ ਵਿੱਚੋਂ ਗੁਜ਼ਰ ਰਹੀ ਹੈ, ਜਿਸ ਦਾ ਨਿਰਦੇਸ਼ਨ ਅਮਰ ਹੁੰਦਲ ਵੱਲੋਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.