ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਮਜ਼ਬੂਤ ਪੈੜ੍ਹਾਂ ਸਿਰਜਦੀ ਜਾ ਰਹੀ ਅਦਾਕਾਰਾ ਸਪਨਾ ਬੱਸੀ ਸਾਹਮਣੇ ਆਉਣ ਜਾ ਰਹੀ ਹਿੰਦੀ ਫਿਲਮ 'ਬਿੱਲਾ' ਦੁਆਰਾ ਬਾਲੀਵੁੱਡ 'ਚ ਸ਼ਾਨਦਾਰ ਡੈਬਿਊ ਕਰਨ ਲਈ ਤਿਆਰ ਹੈ, ਜਿੰਨ੍ਹਾਂ ਦੀ ਇਸ ਬਹੁ-ਚਰਚਿਤ ਫਿਲਮ ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।
'ਰੈਬੇਇਲਊਨ ਸਟੂਡੀਓਜ਼' ਅਤੇ '24 ਸੈਵਨ ਫਲਿਕਸ 4ਯੂ' ਵੱਲੋਂ ਸੁਯੰਕਤ ਰੂਪ ਵਿੱਚ ਨਿਰਮਿਤ ਕੀਤੀ ਗਈ ਇਸ ਚਰਚਿਤ ਡਰਾਮਾ ਫਿਲਮ ਦਾ ਨਿਰਦੇਸ਼ਨ ਜੀਤ ਮਠਾੜੂ ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਕਈ ਹਿੰਦੀ ਅਤੇ ਪੰਜਾਬੀ ਫਿਲਮਾਂ ਨਾਲ ਜੁੜੇ ਰਹੇ ਹਨ, ਜਿੰਨ੍ਹਾਂ ਵਿੱਚ 'ਅੱਡੀ ਟੱਪਾ', 'ਸਿੱਕਾ', 'ਅਮਾਨਤ', 'ਇੱਕ ਪੇ ਇੱਕਾ' ਅਤੇ 'ਫੇਸ ਆਫ ਦਾ ਫੇਸਲੈਸ' ਆਦਿ ਸ਼ਾਮਿਲ ਰਹੀਆਂ ਹਨ।
ਮੂਲ ਰੂਪ ਵਿੱਚ ਪੰਜਾਬ ਨਾਲ ਸੰਬੰਧਤ ਅਤੇ ਕੈਨੇਡਾ ਦੀ ਬੌਰਨ ਅਤੇ ਬਰੌਟਅੱਪ ਅਦਾਕਾਰਾ ਸਪਨਾ ਬੱਸੀ ਪਾਲੀਵੁੱਡ ਗਲਿਆਰਿਆਂ ਵਿੱਚ ਤੇਜ਼ੀ ਨਾਲ ਅਪਣਾ ਅਧਾਰ ਦਾਇਰਾ ਵਿਸ਼ਾਲ ਕਰਦੀ ਜਾ ਰਹੀ ਹੈ, ਜਿੰਨ੍ਹਾਂ ਵੱਲੋਂ ਹਾਲ ਹੀ ਵਿੱਚ ਅਪਣੀ ਨਵੀਂ ਪੰਜਾਬੀ ਫਿਲਮ 'ਲਾਲ ਸਲਾਮ' ਦੀ ਸ਼ੂਟਿੰਗ ਵੀ ਸੰਪੂਰਨ ਕਰ ਲਈ ਗਈ ਹੈ, ਜਿਸ ਵਿੱਚ ਵੀ ਲੀਡਿੰਗ ਰੋਲ ਵਿੱਚ ਨਜ਼ਰ ਆਵੇਗੀ ਇਹ ਹੋਣਹਾਰ ਅਦਾਕਾਰਾ, ਜੋ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਆਫ-ਬੀਟ ਫਿਲਮਾਂ ਵਿੱਚ ਅਪਣੀ ਮੌਜ਼ੂਦਗੀ ਦਰਜ ਕਰਵਾਉਣ ਜਾ ਰਹੀ ਹੈ।
ਸਾਲ 2016 ਵਿੱਚ ਰਿਲੀਜ਼ ਹੋਈ ਅਤੇ ਸਿਮਰਨਜੀਤ ਸਿੰਘ ਹੁੰਦਲ ਵੱਲੋਂ ਨਿਰਦੇਸ਼ਿਤ ਕੀਤੀ '25 ਕਿੱਲੇ' ਨਾਲ ਪੰਜਾਬੀ ਸਿਨੇਮਾ ਦਾ ਹਿੱਸਾ ਬਣੀ ਇਹ ਅਦਾਕਾਰਾ ਅਪਣੀ ਉਕਤ ਪਹਿਲੀ ਹਿੰਦੀ ਫਿਲਮ ਨੂੰ ਲੈ ਕੇ ਵੀ ਇੰਨੀ ਦਿਨੀਂ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀ ਹੈ, ਜਿੰਨ੍ਹਾਂ ਅਨੁਸਾਰ ਮੇਨ ਸਟ੍ਰੀਮ ਫਿਲਮਾਂ ਤੋਂ ਅਲਹਦਾ ਹੱਟ ਕੇ ਬਣਾਈ ਗਈ ਇਸ ਫਿਲਮ ਵਿੱਚ ਉਨ੍ਹਾਂ ਨੂੰ ਬੇਹੱਦ ਚੈਲੇਜ਼ਿੰਗ ਰੋਲ ਅਦਾ ਕਰਨ ਦਾ ਅਵਸਰ ਮਿਲਿਆ ਹੈ, ਜਿਸ ਵਿੱਚ ਉਨ੍ਹਾਂ ਦੀ ਅਦਾਕਾਰੀ ਦੇ ਕੁਝ ਹੋਰ ਵੱਖਰੇ ਸ਼ੇਡਜ਼ ਵੀ ਦਰਸ਼ਕਾਂ ਅਤੇ ਉਨ੍ਹਾਂ ਦੇ ਪ੍ਰਸੰਸ਼ਕਾ ਨੂੰ ਵੇਖਣ ਨੂੰ ਮਿਲਣਗੇ।
ਇਹ ਵੀ ਪੜ੍ਹੋ: