ETV Bharat / entertainment

ਪੰਜਾਬੀ ਫਿਲਮ 'ਦੂਜਾ ਸ਼ਿਵ' ਦਾ ਹੋਇਆ ਐਲਾਨ, ਤਰਨਵੀਰ ਸਿੰਘ ਜਗਪਾਲ ਕਰਨਗੇ ਨਿਰਦੇਸ਼ਨ

ਹਾਲ ਹੀ ਵਿੱਚ ਤਰਨਵੀਰ ਸਿੰਘ ਜਗਪਾਲ ਨੇ ਆਪਣੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਹੈ।

Punjabi film DOOJA SHIV
Punjabi film DOOJA SHIV (instagram)
author img

By ETV Bharat Entertainment Team

Published : Oct 28, 2024, 10:11 AM IST

ਚੰਡੀਗੜ੍ਹ: ਹਾਲ ਹੀ ਵਿੱਚ ਰਿਲੀਜ਼ ਹੋਈ 'ਉੱਚਾ ਦਰ ਬਾਬੇ ਨਾਨਕ ਦਾ' ਸਮੇਤ ਕਈ ਬਿਹਤਰੀਨ ਪੰਜਾਬੀ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ ਤਰਨਵੀਰ ਸਿੰਘ ਜਗਪਾਲ, ਜਿੰਨ੍ਹਾਂ ਵੱਲੋਂ ਅੱਜ ਅਪਣੀ ਇੱਕ ਹੋਰ ਨਵੀਂ ਪੰਜਾਬੀ ਫੀਚਰ ਫਿਲਮ 'ਦੂਜਾ ਸ਼ਿਵ' ਦਾ ਐਲਾਨ ਕੀਤਾ ਗਿਆ ਹੈ, ਜੋ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ।

'ਅਰਾਓ ਪ੍ਰੋਡੋਕਸ਼ਨ' ਅਤੇ 'ਸਟੇਟ ਸਟੂਡਿਓਜ਼' ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਪੇਸ਼ ਕੀਤੀ ਜਾਣ ਵਾਲੀ ਇਸ ਫਿਲਮ ਦਾ ਲੇਖਨ ਵੀਤ ਬਲਜੀਤ ਕਰਨਗੇ, ਜਦਕਿ ਸਿਨੇਮਾਟੋਗ੍ਰਾਫ਼ਰ ਪੱਖ ਸ਼ੋਇਬ ਸਿੱਦੀਕੀ ਸੰਭਾਲਣਗੇ, ਜੋ ਇਸ ਤੋਂ ਪਹਿਲਾਂ ਕਈ ਫਿਲਮਾਂ ਨੂੰ ਖੂਬਸੂਰਤ ਮੁਹਾਂਦਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ।

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਖਿੱਤੇ ਵਿੱਚ ਫਿਲਮਾਈ ਜਾਣ ਵਾਲੀ ਇਸ ਅਰਥ-ਭਰਪੂਰ ਅਤੇ ਸੰਗੀਤਮਈ ਫਿਲਮ ਦਾ ਸੰਗੀਤ ਜਤਿੰਦਰ ਸ਼ਾਹ ਤਿਆਰ ਕਰਨਗੇ, ਜੋ ਬਿਹਤਰੀਨ ਪੰਜਾਬੀ ਸੰਗੀਤਕਾਰ ਵਜੋਂ ਚੌਖੀ ਭੱਲ ਸਥਾਪਿਤ ਕਰ ਚੁੱਕੇ ਹਨ, ਜਿੰਨ੍ਹਾਂ ਵੱਲੋਂ ਕੰਪੋਜ਼ ਕੀਤੇ ਬੇਸ਼ੁਮਾਰ ਗੀਤ ਮਕਬੂਲੀਅਤ ਦੇ ਕਈ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ।

ਪੰਜਾਬ ਦੇ ਪੁਰਾਤਨ ਰੰਗਾਂ, ਖੇਤਾਂ ਅਤੇ ਸੱਭਿਆਚਾਰਕ ਵੰਨਗੀਆਂ ਨਾਲ ਸੰਜੋਈ ਜਾ ਰਹੀ ਉਕਤ ਪੰਜਾਬੀ ਫਿਲਮ ਦੀ ਸਟਾਰ-ਕਾਸਟ ਅਤੇ ਹੋਰਨਾਂ ਅਹਿਮ ਪਹਿਲੂਆਂ ਨੂੰ ਹਾਲ ਫਿਲਹਾਲ ਰਿਵੀਲ ਨਹੀਂ ਕੀਤਾ ਗਿਆ, ਪਰ ਨਿਰਦੇਸ਼ਕ ਤਰਨਵੀਰ ਜਗਪਾਲ ਅਨੁਸਾਰ ਇਸ ਸੰਬੰਧੀ ਰਸਮੀ ਜਾਣਕਾਰੀ ਜਲਦ ਹੀ ਸਾਂਝੀ ਕਰ ਦਿੱਤੀ ਜਾਵੇਗੀ।

ਪੰਜਾਬੀ ਸਿਨੇਮਾ ਖੇਤਰ ਵਿੱਚ ਬਤੌਰ ਸਹਾਇਕ ਨਿਰਦੇਸ਼ਕ ਆਪਣੇ ਕਰੀਅਰ ਦਾ ਅਗਾਜ਼ ਕਰਨ ਵਾਲੇ ਨਿਰਦੇਸ਼ਕ ਤਰਨਵੀਰ ਵੱਲੋਂ ਨਿਰਦੇਸ਼ਕ ਵਜੋਂ ਹੁਣ ਤੱਕ ਕੀਤੀਆਂ ਪੰਜਾਬੀ ਫਿਲਮਾਂ ਵਿੱਚ 'ਰੱਬ ਦਾ ਰੇਡਿਓ', 'ਦਾਣਾ ਪਾਣੀ', 'ਯੈੱਸ ਆਈ ਐਮ ਸਟੂਡੈਂਟ' ਵੀ ਸ਼ਾਮਿਲ ਰਹੀਆਂ ਹਨ, ਜਿੰਨ੍ਹਾਂ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ।

02 ਅਕਤੂਬਰ 2025 ਨੂੰ ਵਰਲਡ-ਵਾਈਡ ਰਿਲੀਜ਼ ਕੀਤੀ ਜਾਣ ਵਾਲੀ ਉਕਤ ਪੰਜਾਬੀ ਫਿਲਮ ਨੂੰ ਕਾਫ਼ੀ ਬਿੱਗ ਸੈਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਫਿਲਮਬੱਧ ਕੀਤਾ ਜਾਵੇਗਾ, ਜਿਸ ਸੰਬੰਧਤ ਪ੍ਰੀ-ਪ੍ਰੋਡੋਕਸ਼ਨ ਤਿਆਰੀਆਂ ਨੂੰ ਵੀ ਤੇਜ਼ੀ ਨਾਲ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.