ਚੰਡੀਗੜ੍ਹ: ਪੰਜਾਬੀ ਸਿਨੇਮਾ ਖੇਤਰ ਵਿੱਚ ਲੀਕ ਤੋਂ ਹੱਟਵੇਂ ਯਤਨ ਕਰਨ ਵਾਲੇ ਮੋਹਰੀ ਕਤਾਰ ਨਿਰਦੇਸ਼ਕਾਂ ਵਿੱਚ ਅੱਜਕੱਲ੍ਹ ਅਪਣਾ ਸ਼ੁਮਾਰ ਕਰਵਾ ਰਹੇ ਹਨ ਸਰਵਜੀਤ ਖੇੜਾ, ਜਿੰਨ੍ਹਾਂ ਵੱਲੋਂ ਅਪਣੀ ਨਵੀਂ ਪੰਜਾਬੀ ਫਿਲਮ 'ਜੱਟ ਤੇ ਜੁਗਨੀ' ਦਾ ਐਲਾਨ ਕੀਤਾ ਗਿਆ ਹੈ, ਜੋ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ।
'ਸੀ ਵਨ ਪ੍ਰੋਡੋਕਸ਼ਨ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਮਾਣ ਜੋਗਾ ਸਿੰਘ ਚੀਮਾ ਕਰ ਰਹੇ ਹਨ, ਜਦਕਿ ਲੇਖਨ ਅਤੇ ਨਿਰਦੇਸ਼ਨ ਦੋਨੋਂ ਜ਼ਿੰਮੇਵਾਰੀਆਂ ਸਰਵਜੀਤ ਖੇੜਾ ਸੰਭਾਲਣਗੇ, ਜੋ ਇਸ ਤੋਂ ਪਹਿਲਾਂ ਕਈ ਬਿਹਤਰੀਨ ਅਤੇ ਅਰਥ-ਭਰਪੂਰ ਫਿਲਮਾਂ ਦਾ ਲੇਖਨ ਅਤੇ ਨਿਰਦੇਸ਼ਨ ਕਰ ਚੁੱਕੇ ਹਨ।
ਰੁਮਾਂਟਿਕ ਕਾਮੇਡੀ ਅਤੇ ਡ੍ਰਾਮੈਟਿਕ ਕਹਾਣੀ ਤਾਣੇ-ਬਾਣੇ ਅਧੀਨ ਬੁਣੀ ਜਾ ਰਹੀ ਇਸ ਫਿਲਮ ਦਾ ਜਿਆਦਾਤਰ ਹਿੱਸਾ ਯੂਨਾਈਟਿਡ ਕਿੰਗਡਮ ਵਿਖੇ ਫਿਲਮਬੱਧ ਕੀਤਾ ਜਾਵੇਗਾ, ਜਿਸ ਉਪਰੰਤ ਕੁਝ ਦ੍ਰਿਸ਼ਾਂ ਦਾ ਫਿਲਮਾਂਕਣ ਪੰਜਾਬ ਵਿਖੇ ਵੀ ਪੂਰਾ ਕੀਤਾ ਜਾਵੇਗਾ।
ਕਮਰਸ਼ਿਅਲ ਸਿਰਜਨਾਤਮਕ ਸਾਂਚੇ ਅਧੀਨ ਬਣਾਈ ਜਾ ਰਹੀ ਉਕਤ ਫਿਲਮ ਵਿੱਚ ਚਰਚਿਤ ਚਿਹਰਿਆਂ ਵਜੋਂ ਭੱਲ ਸਥਾਪਿਤ ਕਰ ਚੁੱਕੇ ਅਦਾਕਾਰ ਜੋਬਨਪ੍ਰੀਤ ਸਿੰਘ ਅਤੇ ਅਦਾਕਾਰਾ ਹਸ਼ਨੀਨ ਚੌਹਾਨ ਲੀਡ ਜੋੜੀ ਦੇ ਤੌਰ ਉਤੇ ਨਜ਼ਰ ਆਉਣਗੇ, ਜੋ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ।
ਸਟਾਰਰ-ਟੂ-ਫਿਨਿਸ਼ ਸ਼ੈਡਿਊਲ ਅਧੀਨ ਮੁਕੰਮਲ ਕੀਤੀ ਜਾਣ ਵਾਲੀ ਇਹ ਫਿਲਮ ਸਾਲ 2025 ਦੇ ਮੁੱਢਲੇ ਪੜਾਅ ਦੌਰਾਨ ਵਰਲਡ-ਵਾਈਡ ਰਿਲੀਜ਼ ਕੀਤੀ ਜਾਵੇਗੀ, ਜਿਸ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਸਕ੍ਰੀਨ ਪਲੇਅ ਅਤੇ ਡਾਇਲਾਗ ਲੇਖਕ ਸਪਿੰਦਰ ਸਿੰਘ ਸ਼ੇਰਗਿੱਲ, ਡੀਓਪੀ ਜੱਸੀ ਘੋਤਰਾ, ਸਹਿ ਨਿਰਮਾਣਕਾਰ ਅਤੇ ਕਾਰਜਕਾਰੀ ਨਿਰਮਾਤਾ ਗੁਰਵਿੰਦਰ ਸਿੰਘ, ਸੰਗੀਤਕਾਰ ਲਿਟਲ ਬੋਈ ਅਤੇ ਐਸੋਸੀਏਟ ਨਿਰਦੇਸ਼ਕ ਡੀਐਸ ਵੜੈਚ ਹਨ।
ਇਹ ਵੀ ਪੜ੍ਹੋ: