ETV Bharat / entertainment

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਉਤੇ ਭੜਕਿਆ ਇਹ ਪੰਜਾਬੀ ਗਾਇਕ, ਬੋਲਿਆ-ਇਸ ਘਿਨਾਉਣੇ ਕੰਮ ਨੇ... - PUNJABI SINGER

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਉਤੇ ਹੁਣ ਪੰਜਾਬੀ ਗਾਇਕ ਕੰਠ ਕਲੇਰ ਨੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ।

Punjabi singer Kanth Kaler
Punjabi singer Kanth Kaler (Instagram/ Getty)
author img

By ETV Bharat Entertainment Team

Published : Jan 30, 2025, 2:34 PM IST

ਚੰਡੀਗੜ੍ਹ: 26 ਜਨਵਰੀ ਨੂੰ ਜਿੱਥੇ ਦੇਸ਼ ਭਰ ਵਿੱਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਸੀ, ਉੱਥੇ ਹੀ ਅੰਮ੍ਰਿਤਸਰ ਵਿੱਚ ਇੱਕ ਅਜਿਹੀ ਘਟਨਾ ਵਾਪਰੀ, ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ। ਜੀ ਹਾਂ...ਦਰਅਸਲ, ਅੰਮ੍ਰਿਤਸਰ ਸ਼ਹਿਰ ਦੀ ਹੈਰੀਟੇਜ ਸਟਰੀਟ 'ਤੇ ਸਥਾਪਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਇੱਕ ਵਿਅਕਤੀ ਨੇ ਭੰਨਤੋੜ ਕੀਤੀ। ਵਿਅਕਤੀ ਮੂਰਤੀ 'ਤੇ ਚੜ੍ਹਿਆ ਅਤੇ ਹਥੌੜੇ ਨਾਲ ਕਈ ਵਾਰ ਕੀਤੇ। ਇਸ ਵਿਅਕਤੀ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ, ਜਿਸ ਨੂੰ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਆਕਾਸ਼ਦੀਪ ਨੇ ਅਜਿਹਾ ਕਿਉਂ ਕੀਤਾ।

ਪੂਰੀ ਘਟਨਾ ਉਤੇ ਕੀ ਬੋਲੇ ਕੰਠ ਕਲੇਰ

ਹੁਣ ਇਸ ਪੂਰੀ ਘਟਨਾ ਉਤੇ ਪੰਜਾਬੀ ਗਾਇਕ ਕੰਠ ਕਲੇਰ ਦਾ ਬਿਆਨ ਸਾਹਮਣੇ ਆਇਆ ਹੈ। ਗਾਇਕ ਨੇ ਇਸ ਘਟਨਾ ਉਤੇ ਆਪਣੇ ਵਿਚਾਰ ਸਾਂਝੇ ਕਰਨ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਅਤੇ ਲਿਖਿਆ, 'ਗਣਤੰਤਰ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ਵਿਖੇ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।'

ਸਰਕਾਰ ਨੂੰ ਅਪੀਲ ਕਰਦੇ ਹੋਏ ਗਾਇਕ ਨੇ ਅੱਗੇ ਲਿਖਿਆ, 'ਮੇਰੀ ਸਰਕਾਰ ਨੂੰ ਅਪੀਲ ਹੈ ਕਿ ਇਸ ਮਾਮਲੇ ਦੇ ਪਿੱਛੇ ਦੀ ਸਾਜ਼ਿਸ਼ ਨੂੰ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਮਿਲਣੀ ਚਾਹੀਦੀ ਹੈ।' ਹੁਣ ਪ੍ਰਸ਼ੰਸਕ ਵੀ ਇਸ ਪੋਸਟ ਉਤੇ ਆਪਣੀ ਆਪਣੀ ਰਾਏ ਰੱਖ ਰਹੇ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਉਤੇ ਪੰਜਾਬ ਦੇ ਸੀਐੱਮ ਦੀ ਪ੍ਰਤੀਕਿਰਿਆ ਵੀ ਆਈ ਸੀ।

ਕੰਠ ਕਲੇਰ ਬਾਰੇ

ਇਸ ਦੌਰਾਨ ਜੇਕਰ ਗਾਇਕ ਕੰਠ ਕਲੇਰ ਬਾਰੇ ਗੱਲ ਕਰੀਏ ਤਾਂ ਗਾਇਕ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੈਡ ਗੀਤਾਂ ਲਈ ਜਾਣੇ ਜਾਂਦੇ ਹਨ, ਉਹਨਾਂ ਨੇ 'ਹੁਣ ਤੇਰੀ ਨਿਗਾਹ ਬਦਲ ਗਈ', 'ਦਸ ਅਸੀਂ ਕਿਹੜਾ ਤੇਰੇ ਬਿਨ੍ਹਾਂ ਮਰ ਚੱਲੇ ਆ' ਵਰਗੇ ਸਦਾ ਬਹਾਰ ਗੀਤ ਸੰਗੀਤ ਜਗਤ ਦੀ ਝੋਲੀ ਪਾਏ ਹਨ। ਗਾਇਕ ਪੰਜਾਬ ਦੇ ਜ਼ਿਲ੍ਹੇ ਜਲੰਧਰ ਨਾਲ ਸੰਬੰਧ ਰੱਖਦੇ ਹਨ।

ਇਹ ਵੀ ਪੜ੍ਹੋ:

ETV Bharat Logo

Copyright © 2025 Ushodaya Enterprises Pvt. Ltd., All Rights Reserved.