ETV Bharat / entertainment

ਹੁਣ ਗੈਂਗਸਟਰਾਂ ਦੇ ਨਿਸ਼ਾਨੇ 'ਤੇ R Nait; ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਦਿੱਤੀ ਧਮਕੀ, ਕਿਹਾ- 'ਫਿਰੌਤੀ ਨਾ ਦਿੱਤੀ ਤਾਂ ਜਾਵੇਗੀ ਜਾਨ' - R Nait Received Ransom Call

R Nait Threat Call : ਗੈਂਗਸਟਰਾਂ ਦੇ ਨਿਸ਼ਾਨੇ 'ਤੇ ਇੱਕ ਹੋਰ ਪੰਜਾਬੀ ਗਾਇਕ ਆ ਗਿਆ ਹੈ, ਦਰਅਸਲ ਗਾਇਕ ਆਰ ਨੇਤ ਨੂੰ ਧਮਕੀ ਭਰੀ ਕਾਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ 1 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਪੁਰੇ ਮਾਮਲੇ ਦੀ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।

Punjabi singer R Neet received threats from gangsters, demanded a ransom of 1 crore
ਹੁਣ ਗੈਂਗਸਟਰਾਂ ਦੇ ਨਿਸ਼ਾਨੇ 'ਤੇ R Nait, ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਦਿੱਤੀ ਧਮਕੀ, ਕਿਹਾ- 'ਫਿਰੌਤੀ ਨਾ ਦਿੱਤੀ ਤਾਂ ਜਾਵੇਗੀ ਜਾਨ' (ਈਟੀਵੀ ਭਾਰਤ)
author img

By ETV Bharat Punjabi Team

Published : Sep 17, 2024, 1:08 PM IST

ਚੰਡੀਗੜ੍ਹ: ਸੂਬੇ ਵਿੱਚ ਗੈਂਗਸਟਰਾਂ ਦਾ ਜਿਵੇਂ ਬੋਲਬਾਲਾ ਹੈ, ਧਮਕੀਆਂ ਆਮ ਜਿਹੀਆਂ ਹੋ ਗਈਆਂ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਪੰਜਾਬੀ ਸੰਗੀਤ ਜਗਤ ਤੋਂ ਜਿਥੇ ਪੰਜਾਬ ਵਿੱਚ ਗਾਇਕ ਆਰ ਨੇਤ ਨੂੰ ਗੈਂਗਸਟਰਾਂ ਤੋਂ ਧਮਕੀ ਭਰਿਆ ਕਾਲ ਆਇਆ ਹੈ ਅਤੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਗਾਇਕ ਆਰ ਨੇਤ ਨੂੰ ਕਾਫੀ ਸਮੇਂ ਤੋਂ ਅਜਿਹੀਆਂ ਕਾਲਾਂ ਆ ਰਹੀਆਂ ਸਨ। ਇਸ ਸਬੰਧੀ ਆਰ ਨੇਤ ਦੀ ਟੀਮ ਨੇ ਪੰਜਾਬ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਪੁਲਿਸ ਨੇ ਉਕਤ ਫ਼ੋਨ ਨੰਬਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੈਨੇਜਰ ਨੇ ਸ਼ਿਕਾਇਤ 'ਚ ਧਮਕੀ ਮਿਲਣ ਦਾ ਕੀਤਾ ਖੁਲਾਸਾ

ਦਸੱਣਯੋਗ ਹੈ ਕਿ ਸਾਈਬਰ ਸੈੱਲ ਨੂੰ ਪੰਜਾਬੀ ਗਾਇਕ ਆਰ ਨੇਤ ਦੇ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਸ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ। ਕੁਝ ਰਿਕਾਰਡਿੰਗ ਵੀ ਭੇਜੀ ਗਈ ਹੈ। ਜਿਸ ਵਿੱਚ ਉਹ ਫਿਰੌਤੀ ਦੀ ਮੰਗ ਕਰ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਫਿਰੌਤੀ ਦੀ ਰਕਮ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਉਹ ਜਾਨ ਤੋਂ ਮਾਰ ਦੇਣਗੇ।

ਇੱਕ ਕਰੋੜ ਦੀ ਮੰਗੀ ਫਿਰੌਤੀ

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਸੇ ਗੈਂਗਸਟਰ ਦਾ ਨਾਂ ਨਹੀਂ ਲਿਆ ਗਿਆ ਹੈ। ਪਰ ਇੱਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਆਰ ਨੇਤ ਦੇ ਮੈਨੇਜਰ ਨੇ ਕਿਹਾ ਹੈ ਕਿ ਉਸ ਨੂੰ ਲਾਰੈਂਸ ਗੈਂਗ ਦੇ ਨਾਂ 'ਤੇ ਧਮਕੀਆਂ ਮਿਲੀਆਂ ਹਨ। ਮੁਲਜ਼ਮਾਂ ਨੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੈਂਸਟਰਾਂ ਦੇ ਨਿਸ਼ਾਨੇ 'ਤੇ ਗਾਇਕ

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰੁਝਾਨ ਹੋਰ ਤੇਜ਼ ਹੋ ਗਿਆ ਹੈ। ਹਾਲ ਹੀ ਵਿੱਚ ਏਪੀ ਢਿੱਲੋਂ ਦੇ ਘਰ ਦੇ ਬਾਹਰ ਵੀ ਗੋਲੀਆਂ ਚਲੀਆਂ ਸਨ। ਇਸ ਤੋਂ ਪਹਿਲਾਂ ਲਾਰੈਂਸ ਗੈਂਗ ਵੱਲੋਂ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ 'ਤੇ ਗੋਲੀਆਂ ਚਲਾਈਆਂ ਸਨ ਅਤੇ ਸਲਮਾਨ ਖਾਨ ਨਾਲ ਦੋਸਤੀ ਨੂੰ ਲੈਕੇ ਚੇਤਾਵਨੀ ਵੀ ਦਿੱਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.