ਚੰਡੀਗੜ੍ਹ: ਲੋਕ ਅਤੇ ਮਿਆਰੀ ਗਾਇਕੀ ਨੂੰ ਹੁਲਾਰਾ ਦੇਣ ਵਿੱਚ ਲਗਾਤਾਰ ਮੋਹਰੀ ਭੂਮਿਕਾ ਨਿਭਾ ਰਹੇ ਹਨ ਗਾਇਕ ਰਣਜੀਤ ਬਾਵਾ, ਜੋ ਅਪਣਾ ਇੱਕ ਹੋਰ ਬਿਹਤਰੀਨ ਗਾਣਾ 'ਕਿੰਨਾ ਸੋਹਣਾ ਮੁੰਡਾ' ਲੈ ਕੇ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿੰਨ੍ਹਾਂ ਵੱਲੋਂ ਪੰਜਾਬੀਅਤ ਰੰਗਾਂ ਵਿੱਚ ਰੰਗਿਆ ਇਹ ਗੀਤ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਕੀਤਾ ਜਾਵੇਗਾ।
'ਰਣਜੀਤ ਬਾਵਾ ਮਿਊਜ਼ਿਕ' ਵੱਲੋਂ ਸੰਗੀਤਕ ਮਾਰਕੀਟ ਵਿੱਚ ਪੇਸ਼ ਕੀਤੀ ਜਾਣ ਵਾਲੀ ਨਵੀਂ ਐਲਬਮ 'ਮੇਲੋਡਿਕ ਗੱਭਰੂ' ਦੇ ਇਸ ਤੀਜੇ ਟ੍ਰੈਕ ਦਾ ਸੰਗੀਤ ਦੇਸੀ ਕਰਿਊ ਦੁਆਰਾ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਸੰਗੀਤਬੱਧ ਕੀਤੇ ਬੇਸ਼ੁਮਾਰ ਗਾਣੇ ਅਪਾਰ ਮਕਬੂਲੀਅਤ ਹਾਸਿਲ ਕਰਨ ਦੇ ਨਾਲ-ਨਾਲ ਚਾਰਟ ਬਸਟਰ ਗਾਣਿਆ ਵਿੱਚ ਅਪਣੀ ਮੌਜ਼ੂਦਗੀ ਦਰਜ ਕਰਵਾਉਣ ਵਿੱਚ ਸਫ਼ਲ ਰਹੇ ਹਨ।
ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਇਸ ਗਾਣੇ ਦੇ ਬੋਲਾਂ ਦੀ ਸਿਰਜਨਾ ਏ ਬਰੂਮੀ, ਕੇ ਬਰੂਮੀ, ਬੀ ਸਿੰਘ ਅਤੇ ਰਣਜੀਤ ਬਾਵਾ ਵੱਲੋਂ ਕੀਤੀ ਗਈ ਹੈ, ਜਿੰਨ੍ਹਾਂ ਵੱਲੋਂ ਖੂਬਸੂਰਤੀ ਨਾਲ ਰਚੇ ਗਏ ਉਕਤ ਬੀਟ ਗੀਤ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ।
ਬਿੱਗ ਸੈੱਟਅੱਪ ਅਧੀਨ ਆਡਿਓ ਅਤੇ ਵੀਡੀਓ ਰੂਪ ਵਿੱਚ ਸਾਹਮਣੇ ਲਿਆਂਦੇ ਜਾ ਰਹੇ ਉਕਤ ਟ੍ਰੈਕ ਸੰਬੰਧਤ ਮਿਊਜ਼ਿਕ ਵੀਡੀਓ ਨੂੰ ਕਾਫ਼ੀ ਵਿਸ਼ਾਲ ਕੈਨਵਸ ਅਧੀਨ ਫਿਲਮਾਇਆ ਗਿਆ ਹੈ, ਜਿਸ ਵਿੱਚ ਪ੍ਰਭਾਵੀ ਫੀਚਰਿੰਗ ਨੂੰ ਵੀ ਅੰਜ਼ਾਮ ਦਿੰਦੇ ਨਜ਼ਰੀ ਆਉਣਗੇ ਇਹ ਆਹਲਾ ਫ਼ਨਕਾਰ, ਜਿੰਨ੍ਹਾਂ ਦਾ ਠੇਠ ਦੇਸੀ ਲੁੱਕ ਇੱਕ ਵਾਰ ਫਿਰ ਦਰਸ਼ਕਾਂ ਨੂੰ ਵੇਖਣ ਨੂੰ ਮਿਲੇਗਾ।
ਮੌਜੂਦਾ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਗਾਇਕੀ ਦੇ ਨਾਲ-ਨਾਲ ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਵੀ ਬਰਾਬਰਤਾ ਨਾਲ ਸਰਗਰਮ ਵਿਖਾਈ ਦੇ ਰਹੇ ਹਨ ਰਣਜੀਤ ਬਾਵਾ, ਜੋ ਜਲਦ ਹੀ ਸਾਹਮਣੇ ਆਉਣ ਜਾ ਰਹੀਆਂ ਕੁਝ ਪੰਜਾਬੀ ਫਿਲਮਾਂ ਵਿੱਚ ਵੀ ਅਪਣੀ ਮੌਜ਼ੂਦਗੀ ਦਰਜ ਕਰਵਾਉਣਗੇ।
ਇਹ ਵੀ ਪੜ੍ਹੋ: