ਚੰਡੀਗੜ੍ਹ: 'ਉਡਾਰੀਆਂ', 'ਇੱਕੋ ਮਿੱਕੇ', 'ਰੁਤਬਾ', 'ਸੱਜਣ ਰਾਜ਼ੀ' ਅਤੇ 'ਕਮਾਲ ਹੋ ਗਿਆ' ਵਰਗੇ ਗੀਤਾਂ ਲਈ ਜਾਣੇ ਜਾਂਦੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਇਸ ਸਮੇਂ ਇੱਕ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ। ਇਸ ਮੁਸੀਬਤ ਦੇ ਚੱਲਦੇ ਗਾਇਕ ਨੂੰ ਕਪੂਰਥਲਾ ਅਦਾਲਤ ਨੇ ਸੰਮਨ ਵੀ ਜਾਰੀ ਕੀਤਾ ਹੈ। ਆਓ ਇਸ ਪੂਰੇ ਮਾਮਲੇ ਨੂੰ ਸਮਝਦੇ ਹਾਂ...।
ਕਿਸ ਮੁਸੀਬਤ 'ਚ ਫਸੇ ਗਾਇਕ ਸਤਿੰਦਰ ਸਰਤਾਜ
ਤੁਹਾਨੂੰ ਦੱਸ ਦੇਈਏ ਕਿ ਗਾਇਕ ਸਤਿੰਦਰ ਸਰਤਾਜ ਪੰਜਾਬ ਦੇ ਜ਼ਿਲ੍ਹਾਂ ਕਪੂਰਥਲਾ 'ਚ ਸ਼ੋਅ ਕਰਨ ਜਾ ਰਹੇ ਹਨ ਪਰ ਇਸ ਤੋਂ ਪਹਿਲਾਂ ਉਹ ਅਦਾਲਤ ਵਿੱਚ ਪੇਸ਼ ਹੋਣਗੇ। ਦਰਅਸਲ, ਗਾਇਕ ਦੇ ਖਿਲਾਫ਼ ਕਪੂਰਥਲਾ ਦੇ ਸੀਨੀਅਰ ਵਕੀਲ ਅਤੇ ਖਿਡਾਰੀ ਐਸਐਸ ਮੱਲੀ ਦੀ ਪਟੀਸ਼ਨ ਉਤੇ ਸੰਮਨ ਜਾਰੀ ਕੀਤਾ ਗਿਆ ਹੈ।
ਆਪਣੀ ਪਟੀਸ਼ਨ ਵਿੱਚ ਐਸਐਸ ਮੱਲੀ ਨੇ ਕਿਹਾ ਹੈ ਕਿ ਗਾਇਕ ਸਤਿੰਦਰ ਸਰਤਾਜ ਦਾ 10 ਨਵੰਬਰ 2024 ਨੂੰ ਗੁਰੂ ਨਾਨਕ ਸਟੇਡੀਅਮ ਦੇ ਗਰਾਊਂਡ ਵਿੱਚ ਸ਼ੋਅ ਹੋ ਰਿਹਾ ਹੈ। ਸ਼ੋਅ ਦੀਆਂ ਜ਼ਿਆਦਾਤਰ ਟਿਕਟਾਂ ਵੀ ਵਿਕ ਚੁੱਕੀਆਂ ਹਨ। ਅਜਿਹੇ ਵਿੱਚ ਸਰਤਾਜ ਵੱਲੋਂ ਸਟੇਡੀਅਮ ਨੂੰ ਕਾਰੋਬਾਰ ਵਜੋਂ ਵਰਤਿਆ ਜਾ ਰਿਹਾ ਹੈ।
ਪਟੀਸ਼ਨ ਦਾਇਰ ਕਰਤਾ ਅਨੁਸਾਰ ਉਹ ਰੋਜ਼ਾਨਾ ਅਭਿਆਸ ਅਤੇ ਯੋਗਾ ਲਈ ਸਟੇਡੀਅਮ ਜਾਂਦਾ ਹੈ। ਸਟੇਡੀਅਮ ਵਿੱਚ ਹੋਰ ਵੀ ਕਈ ਤਰ੍ਹਾਂ ਦੇ ਖਿਡਾਰੀ ਅਭਿਆਸ ਕਰਨ ਆਉਂਦੇ ਹਨ। ਇਸ ਸਟੇਡੀਅਮ ਤੋਂ ਇਲਾਵਾ ਕਪੂਰਥਲਾ ਵਿੱਚ ਹੋਰ ਕੋਈ ਗਰਾਊਂਡ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੂੰ ਅਭਿਆਸ ਕਰਨ ਵਿੱਚ ਦਿੱਕਤ ਆਵੇਗੀ।
ਐਸਐਸ ਮੱਲੀ ਨੇ ਇਹ ਵੀ ਕਿਹਾ ਕਿ ਇਸ ਗਰਾਊਂਡ ਨੂੰ ਸਰਕਾਰੀ ਫੰਡਾਂ ਨਾਲ ਲੱਖਾਂ ਰੁਪਏ ਖਰਚ ਕੇ ਤਿਆਰ ਕੀਤਾ ਗਿਆ ਹੈ। ਅਜਿਹੇ ਵਿੱਚ 10 ਨਵੰਬਰ ਨੂੰ ਹੋਣ ਵਾਲੇ ਗਾਇਕ ਦੇ ਸ਼ੋਅ ਕਾਰਨ ਖਿਡਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹਨਾਂ ਦੇ ਰੋਜ਼ਾਨਾ ਅਭਿਆਸ ਵਿੱਚ ਵੀ ਵਿਘਨ ਪਏਗਾ।
ਸਤਿੰਦਰ ਸਰਤਾਜ ਦਾ ਵਰਕਫਰੰਟ
ਇਸ ਦੌਰਾਨ ਜੇਕਰ ਗਾਇਕ ਸਤਿੰਦਰ ਸਰਤਾਜ ਬਾਰੇ ਗੱਲ ਕਰੀਏ ਤਾਂ ਸਾਲ 2023 ਵਿੱਚ ਰਿਲੀਜ਼ ਹੋਈ 'ਕਲੀ ਜੋਟਾ' ਤੋਂ ਇਲਾਵਾ 'ਸ਼ਾਯਰ' ਜਿਹੀਆਂ ਸ਼ਾਨਦਾਰ ਫਿਲਮਾਂ ਦੀ ਸਫ਼ਲਤਾ ਤੋਂ ਬਾਅਦ ਗਾਇਕ ਦੇ ਸਿਤਾਰੇ ਅੱਜਕੱਲ੍ਹ ਕਾਫ਼ੀ ਬੁਲੰਦ ਹੋਏ ਨਜ਼ਰੀ ਆ ਰਹੇ ਹਨ, ਜਿਸ ਨਾਲ ਸਿਨੇਮਾ ਦ੍ਰਿਸ਼ਾਂਵਲੀ ਵਿੱਚ ਅਪਣੇ ਪ੍ਰਭਾਵੀ ਹੋ ਰਹੇ ਵਜ਼ੂਦ ਤੋਂ ਉਤਸ਼ਾਹਿਤ ਹੋਏ ਇਸ ਹੋਣਹਾਰ ਗਾਇਕ ਨੇ ਅਪਣੇ ਘਰੇਲੂ ਫਿਲਮ ਪ੍ਰੋਡੋਕਸ਼ਨ ਹਾਊਸ ਦਾ ਵੀ ਆਗਾਜ਼ ਕਰ ਦਿੱਤਾ ਗਿਆ ਹੈ, ਜਿਸ ਦੀ ਪਹਿਲੀ ਫਿਲਮ ਦਾ ਐਲਾਨ ਹੋ ਗਿਆ ਹੈ।
ਦੁਨੀਆਂ ਭਰ ਵਿੱਚ ਆਪਣੀ ਗਾਇਕੀ ਕਲਾ ਦਾ ਲੋਹਾ ਮੰਨਵਾ ਰਹੇਗਾ ਸਤਿੰਦਰ ਸਰਤਾਜ ਹੁਣ ਅਦਾਕਾਰ ਦੇ ਤੌਰ ਉਤੇ ਵੀ ਬਰਾਬਰਤਾ ਨਾਲ ਪੰਜਾਬੀ ਸਿਨੇਮਾ ਵਿੱਚ ਆਪਣੀ ਮੌਜ਼ੂਦਗੀ ਦਰਜ ਕਰਵਾ ਰਹੇ ਹਨ।
ਇਹ ਵੀ ਪੜ੍ਹੋ: