ETV Bharat / entertainment

ਦੀਵਾਲੀ ਤੋਂ ਪਹਿਲਾਂ ਸਤਿੰਦਰ ਸਰਤਾਜ ਦਾ ਪ੍ਰਸ਼ੰਸਕਾਂ ਨੂੰ ਤੋਹਫ਼ਾ, ਨਵੀਂ ਫਿਲਮ ਦਾ ਪੋਸਟਰ ਕੀਤਾ ਸਾਂਝਾ

ਹਾਲ ਹੀ ਵਿੱਚ ਸਤਿੰਦਰ ਸਰਤਾਜ ਨੇ ਆਪਣੀ ਨਵੀਂ ਪੰਜਾਬੀ ਫਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ।

Satinder Sartaj
Satinder Sartaj (instagram)
author img

By ETV Bharat Entertainment Team

Published : 2 hours ago

ਚੰਡੀਗੜ੍ਹ: ਪੰਜਾਬੀ ਸਿਨੇਮਾ ਲਈ ਅਲਹਦਾ ਸਾਂਚੇ ਅਧੀਨ ਬਣਾਈ ਗਈ ਖੂਬਸੂਰਤ ਪੰਜਾਬੀ ਫਿਲਮ 'ਹੁਸ਼ਿਆਰ ਸਿੰਘ' ਦੀ ਨਵੀਂ ਝਲਕ ਜਾਰੀ ਕੀਤੀ ਗਈ ਹੈ, ਜਿਸ ਵਿੱਚ ਸਤਿੰਦਰ ਸਰਤਾਜ ਅਤੇ ਸਿੰਮੀ ਚਾਹਲ ਲੀਡ ਜੋੜੀ ਦੇ ਰੂਪ ਵਿੱਚ ਨਜ਼ਰ ਆਉਣਗੇ, ਜੋ ਇਸ ਫਿਲਮ ਦੁਆਰਾ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ।

'ਓਮਜੀ ਸਿਨੇ ਵਰਲਡ' ਅਤੇ 'ਸਰਤਾਜ ਫਿਲਮਜ਼' ਵੱਲੋਂ ਸੁਯੰਕਤ ਰੂਪ ਵਿੱਚ ਨਿਰਮਿਤ ਕੀਤੀ ਗਈ ਇਸ ਫਿਲਮ ਦੇ ਨਿਰਮਾਤਾ ਅੰਸ਼ੂ ਮੁਨੀਸ਼ ਸਾਹਨੀ, ਸਹਿ ਨਿਰਮਾਣਕਾਰ ਸੁਵਿਧਾ ਸਾਹਨੀ ਅਤੇ ਫਿਰਦੋਸ ਪ੍ਰੋਡੋਕਸ਼ਨ ਹਨ, ਜਦਕਿ ਨਿਰਦੇਸ਼ਨ ਕਮਾਂਡ ਉਦੈ ਪ੍ਰਤਾਪ ਸਿੰਘ ਵੱਲੋਂ ਸੰਭਾਲੀ ਗਈ ਹੈ, ਜੋ ਅੱਜਕੱਲ੍ਹ ਪੰਜਾਬੀ ਸਿਨੇਮਾ ਦੇ ਮੋਹਰੀ ਕਤਾਰ ਫਿਲਮਕਾਰਾਂ 'ਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ।

ਮੇਨ ਸਟ੍ਰੀਮ ਫਿਲਮਾਂ ਦੀ ਲਕੀਰ ਤੋਂ ਇਕਦਮ ਲਾਂਭੇ ਹੱਟ ਕੇ ਵਜ਼ੂਦ ਵਿੱਚ ਲਿਆਂਦੀ ਜਾ ਰਹੀ ਉਕਤ ਫਿਲਮ ਦੇ ਲੇਖਕ ਜਗਦੀਪ ਸਿੰਘ ਵੜਿੰਗ ਹਨ, ਜਿੰਨ੍ਹਾਂ ਵੱਲੋਂ ਲਿਖੀ ਇਸ ਬਿਹਤਰੀਨ ਫਿਲਮ ਦੀ ਸਹਿਯੋਗੀ ਸਟਾਰ-ਕਾਸਟ ਵਿੱਚ ਬੀਐਨ ਸ਼ਰਮਾ, ਰਾਣਾ ਰਣਬੀਰ, ਸੁਖਵਿੰਦਰ ਰਾਜ, ਸਰਦਾਰ ਸੋਹੀ, ਮਲਕੀਤ ਰੌਣੀ, ਪ੍ਰਕਾਸ਼ ਗਾਧੂ ਆਦਿ ਵੀ ਸ਼ਾਮਿਲ ਹਨ।

ਓਮ ਜੀ ਡਿਸਟਰੀਬਿਊਸ਼ਨ ਗਰੁੱਪ ਵੱਲੋਂ ਅਗਲੇ ਸਾਲ 2025 ਦੇ ਸ਼ੁਰੂਆਤੀ ਪੜਾਅ ਦੌਰਾਨ ਵਰਲਡ-ਵਾਈਡ ਰਿਲੀਜ਼ ਕੀਤੀ ਜਾ ਰਹੀ ਇਸ ਫਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕਰੀਏ ਤਾਂ ਇਸ ਪਰਿਵਾਰਕ ਅਤੇ ਸੰਗੀਤਮਈ ਫਿਲਮ ਦੇ ਸਿਨੇਮਾਟੋਗ੍ਰਾਫ਼ਰ ਜੇਲੇਸ਼ ਓਬਰਾਏ, ਸੰਪਾਦਕ ਭਰਤ ਐਸ ਰਾਵਤ, ਗੀਤਕਾਰ-ਕੰਪੋਜ਼ਰ ਅਤੇ ਗਾਇਕ ਸਤਿੰਦਰ ਸਰਤਾਜ, ਪ੍ਰੋਡੋਕਸ਼ਨ ਡਿਜ਼ਾਈਨਰ ਸ਼ੀਨਾ ਸੈਣੀ, ਕਾਸਟਿਊਮ ਡਿਜ਼ਾਈਨਰ ਤੇਜਿੰਦਰ ਕੌਰ, ਕੋਰਿਓਗ੍ਰਾਫ਼ਰ ਤੁਸ਼ਾਰ ਕਾਲੀਆ ਅਤੇ ਰਿਚੀ ਬੁਰਟਨ ਅਤੇ ਲਾਈਨ ਨਿਰਮਾਤਾ ਦਾ ਥੀਏਟਰ ਆਰਮੀ ਫਿਲਮਜ਼ ਹਨ।

ਓਧਰ ਹਾਲ ਹੀ ਵਿੱਚ ਸਾਹਮਣੇ ਆਈਆਂ ਕਈ ਆਹਲਾ ਕੰਟੈਂਟ ਆਧਾਰਿਤ ਫਿਲਮਾਂ ਦਾ ਪ੍ਰਭਾਵੀ ਹਿੱਸਾ ਰਹੇ ਹਨ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ, ਜੋ ਦਿਨ-ਬ-ਦਿਨ ਪੰਜਾਬੀ ਸਿਨੇਮਾ ਖੇਤਰ ਵਿੱਚ ਅਪਣੀਆਂ ਪੈੜਾਂ ਹੋਰ ਮਜ਼ਬੂਤ ਕਰਦੇ ਜਾ ਰਹੇ ਹਨ, ਜਿੰਨ੍ਹਾਂ ਦੇ ਵਿਸ਼ਾਲਤਾ ਅਖ਼ਤਿਆਰ ਕਰਦੇ ਜਾ ਰਹੇ ਇਸ ਦਾਇਰੇ ਦਾ ਹੀ ਇਜ਼ਹਾਰ ਕਰਵਾਉਣ ਜਾ ਰਹੀ ਹੈ ਉਕਤ ਫਿਲਮ, ਜਿਸ ਵਿੱਚ ਉਨ੍ਹਾਂ ਦੀ ਨਯਾਬ ਅਦਾਕਾਰੀ ਕਲਾ ਦੇ ਹੋਰ ਕਈ ਅਨੂਠੇ ਰੰਗ ਦਰਸ਼ਕਾਂ ਨੂੰ ਵੇਖਣ ਨੂੰ ਮਿਲਣਗੇ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.