ETV Bharat / entertainment

4 ਸਾਲ ਬਾਅਦ ਪੰਜਾਬੀ ਫਿਲਮਾਂ 'ਚ ਵਾਪਸੀ ਕਰੇਗੀ ਸ਼ਹਿਨਾਜ਼ ਗਿੱਲ, ਫਿਲਮ ਦੀ ਸ਼ੂਟਿੰਗ ਹੋਈ ਪੂਰੀ - PUNJABI FILM IKK KUDI

ਸ਼ਹਿਨਾਜ਼ ਗਿੱਲ ਦੀ ਆਉਣ ਵਾਲੀ ਪੰਜਾਬੀ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ, ਜਿਸ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਰਾਓ ਕਰ ਰਹੇ ਹਨ।

ਸ਼ਹਿਨਾਜ਼ ਗਿੱਲ ਦੀ ਨਵੀਂ ਫਿਲਮ
ਸ਼ਹਿਨਾਜ਼ ਗਿੱਲ ਦੀ ਨਵੀਂ ਫਿਲਮ (Photo: ETV Bharat)
author img

By ETV Bharat Entertainment Team

Published : Feb 7, 2025, 11:22 AM IST

ਚੰਡੀਗੜ੍ਹ: ਬਾਲੀਵੁੱਡ ਵਿੱਚ ਸ਼ਾਨਦਾਰ ਪਹਿਚਾਣ ਅਤੇ ਉੱਚ-ਕੋਟੀ ਮੁਕਾਮ ਕਾਇਮ ਕਰਨ ਵਿੱਚ ਸਫ਼ਲ ਰਹੀ ਹੈ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ, ਜੋ ਅਪਣੀ ਨਵੀਂ ਪੰਜਾਬੀ ਫਿਲਮ 'ਇੱਕ ਕੁੜੀ' ਦੁਆਰਾ ਇੱਕ ਵਾਰ ਮੁੜ ਪੰਜਾਬੀ ਸਿਨੇਮਾ ਵਿਹੜੇ ਵਿੱਚ ਅਪਣੀ ਪ੍ਰਭਾਵੀ ਆਮਦ ਦਾ ਇਜ਼ਹਾਰ ਸਿਨੇਮਾ ਦਰਸ਼ਕਾਂ ਨੂੰ ਕਰਵਾਉਣ ਜਾ ਰਹੀ ਹੈ, ਜਿਸ ਦੀ ਸ਼ੂਟਿੰਗ ਉਨ੍ਹਾਂ ਵੱਲੋਂ ਬੀਤੀ ਸ਼ਾਮ ਸੰਪੂਰਨ ਕਰ ਲਈ ਗਈ ਹੈ।

'ਰਾਇਆ ਪਿਕਚਰਸ', 'ਸ਼ਹਿਨਾਜ਼ ਗਿੱਲ ਪ੍ਰੋਡੋਕਸ਼ਨ' ਅਤੇ 'ਅਮੋਰ ਫਿਲਮਜ਼' ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਅਰਥ-ਭਰਪੂਰ ਫਿਲਮ ਦਾ ਲੇਖਨ ਅਤੇ ਨਿਰਦੇਸ਼ਨ ਅਮਰਜੀਤ ਸਿੰਘ ਸਰੋਂ ਕਰ ਰਹੇ ਹਨ, ਜੋ ਇਸ ਤੋਂ ਪਹਿਲਾਂ ਵੀ ਕਈ ਵੱਡੀਆਂ ਅਤੇ ਸੁਪਰ-ਡੁਪਰ ਹਿੱਟ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ, ਜਿੰਨ੍ਹਾਂ ਵਿੱਚ 'ਕਾਲਾ ਸ਼ਾਹ ਕਾਲਾ', 'ਝੱਲੇ', 'ਬਾਬੇ ਭੰਗੜਾ ਪਾਉਂਦੇ ਨੇ', 'ਸੌਂਕਣ ਸੌਂਕਣੇ' ਅਤੇ 'ਹੌਂਸਲਾ ਰੱਖ' ਸ਼ਾਮਿਲ ਰਹੀਆਂ ਹਨ।

ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਫਿਲਮਾਈ ਗਈ ਉਕਤ ਭਾਵਪੂਰਨ ਅਤੇ ਔਰਤ ਕੇਂਦਰਿਤ ਫਿਲਮ ਵਿੱਚ ਲੀਡਿੰਗ ਅਤੇ ਟਾਈਟਲ ਭੂਮਿਕਾ ਵਿੱਚ ਨਜ਼ਰ ਆਵੇਗੀ ਅਦਾਕਾਰਾ ਸ਼ਹਿਨਾਜ਼ ਗਿੱਲ, ਜਿੰਨ੍ਹਾਂ ਵੱਲੋਂ ਅਪਣੀ ਬੇਬਾਕ ਅਤੇ ਗਲੈਮਰਸ ਇਮੇਜ਼ ਤੋਂ ਬਿਲਕੁਲ ਵਿਪਰੀਤ ਇੱਕ ਗੰਭੀਰ ਰੋਲ ਨੂੰ ਬੇਹੱਦ ਕੁਸ਼ਲਤਾਪੂਰਵਕ ਅੰਜ਼ਾਮ ਦਿੱਤਾ ਗਿਆ ਹੈ।

ਨਿਰਮਾਣ ਪੜ੍ਹਾਅ ਤੋਂ ਚਰਚਾ ਅਤੇ ਖਿੱਚ ਦਾ ਕੇਂਦਰ ਬਣੀ ਉਕਤ ਫਿਲਮ ਵਿੱਚ ਨਿਰਮਲ ਰਿਸ਼ੀ, ਸੁਖਵਿੰਦਰ ਚਾਹਲ ਵੀ ਮਹੱਤਵਪੂਰਨ ਕਿਰਦਾਰਾਂ ਵਿੱਚ ਹਨ, ਜਿੰਨ੍ਹਾਂ ਤੋਂ ਹਿੰਦੀ ਅਤੇ ਪੰਜਾਬੀ ਸਿਨੇਮਾ ਨਾਲ ਜੁੜੇ ਕੁਝ ਹੋਰ ਨਾਮਵਰ ਕਲਾਕਾਰ ਵੀ ਇਸ ਫਿਲਮ ਵਿੱਚ ਨਜ਼ਰ ਆਉਣਗੇ।

ਹਾਲ ਹੀ ਵਿੱਚ ਰਿਲੀਜ਼ ਹੋਈ ਹਿੰਦੀ ਫਿਲਮ 'ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ' ਦਾ ਹਿੱਸਾ ਰਹੀ ਅਦਾਕਾਰਾ ਸ਼ਹਿਨਾਜ਼ ਗਿੱਲ ਕਾਫ਼ੀ ਲੰਮੇਂ ਵਕਫ਼ੇ ਬਾਅਦ ਪੰਜਾਬੀ ਸਿਨੇਮਾ ਵਿੱਚ ਸ਼ਾਨਦਾਰ ਕਮਬੈਕ ਕਰਨ ਜਾ ਰਹੀ ਹੈ, ਜੋ ਇਸ ਤੋਂ ਪਹਿਲਾਂ ਜਿਸ ਫਿਲਮ ਵਿੱਚ ਨਜ਼ਰੀ ਪਈ ਉਹ ਸੀ ਸਾਲ 2021 ਵਿੱਚ ਆਈ ਦਿਲਜੀਤ ਦੁਸਾਂਝ ਸਟਾਰਰ 'ਹੌਂਸਲਾ ਰੱਖ', ਜਿਸ ਦੇ ਚਾਰ ਸਾਲਾਂ ਬਾਅਦ ਉਹ ਅਪਣੀ ਇਸ ਅਸਲ ਕਰਮਭੂਮੀ ਵਿੱਚ ਮੌਜ਼ੂਦਗੀ ਦਰਜ ਕਰਵਾਏਗੀ।

ਇਹ ਵੀ ਪੜ੍ਹੋ:

ETV Bharat Logo

Copyright © 2025 Ushodaya Enterprises Pvt. Ltd., All Rights Reserved.