ETV Bharat / entertainment

ਨਵੇਂ ਗੀਤ ਨਾਲ ਮੁੜ ਚਰਚਾ 'ਚ ਆਇਆ ਇਹ ਮਲਵਈ ਗਾਇਕ, ਗਾਣਾ ਜਲਦ ਹੋਏਗਾ ਰਿਲੀਜ਼ - SINGER ANHAD SINGH

ਹਾਲ ਹੀ ਵਿੱਚ ਗਾਇਕ ਅਨਹਦ ਸਿੰਘ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਹੈ, ਜੋ ਕਿ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ।

ਗਾਇਕ ਅਨਹਦ ਸਿੰਘ
ਗਾਇਕ ਅਨਹਦ ਸਿੰਘ (ਈਟੀਵੀ ਭਾਰਤ ਪੱਤਰਕਾਰ)
author img

By ETV Bharat Entertainment Team

Published : Jan 13, 2025, 9:44 AM IST

ਚੰਡੀਗੜ੍ਹ: ਪੰਜਾਬੀ ਸੰਗੀਤ ਜਗਤ ਵਿੱਚ ਮਲਵਈ ਗਾਇਕਾ ਦੀ ਬਣੀ ਧਾਂਕ ਦਾ ਅਸਰ ਅੱਜ ਦਹਾਕਿਆਂ ਬਾਅਦ ਵੀ ਜਿਓ ਦਾ ਤਿਓ ਕਾਇਮ ਹੈ, ਜਿੰਨ੍ਹਾਂ ਦੀ ਬਿਹਤਰੀਨ ਰਹੀ ਸੰਗੀਤਕ ਵਿਰਾਸਤ ਨੂੰ ਹੋਰ ਚਾਰ ਚੰਨ ਲਾਉਣ ਵਿੱਚ ਇੰਨੀ ਦਿਨੀਂ ਅਹਿਮ ਭੂਮਿਕਾ ਨਿਭਾ ਰਿਹਾ ਹੈ ਨੌਜਵਾਨ ਅਤੇ ਪ੍ਰਤਿਭਾਵਾਨ ਗਾਇਕ ਅਨਹਦ ਸਿੰਘ, ਜੋ ਅਪਣਾ ਨਵਾਂ ਗਾਣਾ 'ਨੱਚਣੇ ਨੂੰ ਜੀ ਕਰਦਾ' ਲੈ ਕੇ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਹੋਣ ਜਾ ਰਿਹਾ ਹੈ, ਜਿਸ ਦੀ ਸੁਰੀਲੀ ਆਵਾਜ਼ ਵਿੱਚ ਸੱਜਿਆ ਇਹ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਹੋਵੇਗਾ।

'ਸਫਜੰਗ ਪ੍ਰੋਡੋਕਸ਼ਨ' ਦੇ ਸੰਗੀਤਕ ਲੇਬਲ ਅਧੀਨ ਸੰਗੀਤ ਮਾਰਕੀਟ ਵਿੱਚ ਪੇਸ਼ ਕੀਤੇ ਜਾ ਰਹੇ ਇਸ ਬੀਟ ਸੋਂਗ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਬੋਲਾਂ ਅਤੇ ਕੰਪੋਜੀਸ਼ਨ ਦੀ ਸਿਰਜਣਾ ਵੀ ਅਨਹਦ ਸਿੰਘ ਵੱਲੋਂ ਖੁਦ ਕੀਤੀ ਗਈ ਹੈ, ਜਦਕਿ ਇਸ ਦਾ ਸੰਗੀਤ ਪਾਵਨ ਹੰਸ ਦੁਆਰਾ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਪੰਜਾਬੀ ਸੱਭਿਆਚਾਰ ਦੀਆਂ ਵੱਖੋ-ਵੱਖ ਵੰਨਗੀਆਂ ਨੂੰ ਪ੍ਰਤੀਬਿੰਬ ਕਰਦੇ ਇਸ ਗਾਣੇ ਨੂੰ ਗਾਇਕ ਅਨਹਦ ਵੱਲੋਂ ਬੇਹੱਦ ਪ੍ਰਭਾਵੀ ਰੂਪ ਵਿੱਚ ਅੰਜ਼ਾਮ ਦਿੱਤਾ ਗਿਆ ਹੈ, ਜਿੰਨ੍ਹਾਂ ਦੀ ਗਾਇਕੀ ਨੂੰ ਵੀ ਇਹ ਗਾਣਾ ਹੋਰ ਵਿਸ਼ਾਲਤਾ ਭਰੀ ਲੈਅ ਦੇਵੇਗਾ।

ਨਿਰਮਾਤਾ-ਲਾਲਪੁਰੀਆ ਲਾਦੀ, ਜੱਸਾ ਕਿੰਗਰਾ, ਬੀਪੀਐਮ, ਵਰਿੰਦਰ ਸੰਧੂ ਦੇ ਸੁਚੱਜੀ ਸੰਗੀਤ ਸੰਯੋਜਨ ਅਧੀਨ ਸਾਹਮਣੇ ਲਿਆਂਦੇ ਜਾ ਰਹੇ ਇਸ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਖੂਬਸੂਰਤ ਬਣਾਇਆ ਗਿਆ ਹੈ, ਜਿਸ ਵਿੱਚ ਪੁਰਾਤਨ ਪੰਜਾਬ ਦੇ ਅਸਲ ਰੰਗਾਂ ਦੀ ਵੀ ਪੂਰਨ ਸੁਮੇਲਤਾ ਦਿੱਤੀ ਗਈ ਹੈ।

ਹਾਲ ਹੀ ਵਿੱਚ ਜਾਰੀ ਕੀਤੇ ਅਪਣੇ ਕਈ ਗਾਣਿਆ ਨੂੰ ਲੈ ਕੇ ਖਾਸੀ ਸਲਾਹੁਤਾ ਹਾਸਿਲ ਕਰ ਚੁੱਕੇ ਹਨ ਇਹ ਬਾਕਮਾਲ ਗਾਇਕ, ਜੋ ਆਉਣ ਵਾਲੇ ਦਿਨਾਂ ਵਿੱਚ ਅਪਣੇ ਕੁਝ ਹੋਰ ਮਿਆਰੀ ਗੀਤ ਲੈ ਕੇ ਸਾਹਮਣੇ ਆਉਣਗੇ।

ਇਹ ਵੀ ਪੜ੍ਹੋ:

ETV Bharat Logo

Copyright © 2025 Ushodaya Enterprises Pvt. Ltd., All Rights Reserved.