ਚੰਡੀਗੜ੍ਹ: ਪੰਜਾਬੀ ਸੰਗੀਤ ਜਗਤ ਵਿੱਚ ਲਗਾਤਾਰਤਾ ਨਾਲ ਅਪਣੀ ਸ਼ਾਨਦਾਰ ਗਾਇਕੀ ਦਾ ਲੋਹਾ ਮੰਨਵਾਉਂਦੇ ਆ ਰਹੇ ਨੇ ਗਾਇਕ ਸੁਰਜੀਤ ਭੁੱਲਰ, ਜੋ ਅਪਣਾ ਇੱਕ ਹੋਰ ਨਵਾਂ ਗਾਣਾ 'ਪੰਜਾਬਣ' ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਸੁਰੀਲੀ ਅਵਾਜ਼ ਅਧੀਨ ਸੱਜੇ ਇਸ ਗਾਣੇ ਦੀ ਨਵੀਂ ਝਲਕ ਜਾਰੀ ਕਰ ਦਿੱਤੀ ਗਈ ਹੈ।
ਸੁਰਜੀਤ ਭੁੱਲਰ ਵੱਲੋਂ ਆਪਣੇ ਘਰੇਲੂ ਸੰਗੀਤਕ ਲੇਬਲ ਅਧੀਨ ਪੇਸ਼ ਕੀਤੇ ਜਾ ਰਹੇ ਉਕਤ ਟਰੈਕ ਵਿੱਚ ਸਹਿ ਗਾਇਕਾ ਵਜੋਂ ਅਵਾਜ਼ ਸੁਦੇਸ਼ ਕੁਮਾਰੀ ਵੱਲੋਂ ਦਿੱਤੀ ਗਈ ਹੈ, ਜਦਕਿ ਇਸ ਦਾ ਸੰਗੀਤ ਜੀ ਸਕਿਲਜ਼ ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਅਤਿ ਮਕਬੂਲ ਰਹੇ ਗੀਤਾਂ ਦਾ ਸੰਯੋਜਨ ਕਰ ਚੁੱਕੇ ਹਨ।
ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਸਾਹਮਣੇ ਲਿਆਂਦੇ ਜਾ ਰਹੇ ਉਕਤ ਟਰੈਕ ਦੇ ਬੋਲਾਂ ਦੀ ਰਚਨਾ ਲਖਵਿੰਦਰ ਮਾਨ ਵੱਲੋਂ ਕੀਤੀ ਗਈ ਹੈ, ਜਿੰਨ੍ਹਾਂ ਦੁਆਰਾ ਖੂਬਸੂਰਤ ਸ਼ਬਦਾਂਵਲੀ ਅਧੀਨ ਸਿਰਜੇ ਗਏ ਇਸ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਆਰ ਸਵਾਮੀ ਨੇ ਕੀਤੀ ਹੈ, ਜੋ ਸੰਗੀਤਕ ਵੀਡੀਓਜ਼ ਦੇ ਖੇਤਰ ਵਿੱਚ ਬਤੌਰ ਨਿਰਦੇਸ਼ਕ ਚੌਖੀ ਭੱਲ ਸਥਾਪਿਤ ਕਰ ਚੁੱਕੇ ਹਨ।
ਮਰਹੂਮ ਗਾਇਕ ਮਰਹੂਮ ਰਾਜ ਬਰਾੜ ਨੂੰ ਸਮਰਪਿਤ ਕੀਤੇ ਜਾ ਰਹੇ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਬਿੰਦੂ ਬਰਾੜ ਦੇ ਵਿਸ਼ੇਸ਼ ਸਹਿਯੋਗ ਸਦਗਾ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਉਕਤ ਟਰੈਕ ਦੇ ਨਿਰਮਾਤਾ ਅਜੇ ਭੁੱਲਰ, ਪ੍ਰੋਜੈਕਟ ਮੈਨੇਜਰ ਜਸਵਿੰਦਰ ਸਿੰਘ ਹਨ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਪੰਜਾਬਣ ਮੁਟਿਆਰ ਦੇ ਵੱਖਰੇ ਸਵੈਗ ਦੀ ਗੱਲ ਕਰਦੇ ਇਸ ਗਾਣੇ ਨੂੰ ਠੇਠ ਦੇਸੀ ਅੰਦਾਜ਼ ਵਿੱਚ ਫਿਲਮਾਂਇਆ ਗਿਆ ਹੈ, ਜਿਸ ਵਿੱਚ ਪੁਰਾਤਨ ਪੰਜਾਬ ਦੇ ਵੀ ਕਈ ਰੰਗ ਵੇਖਣ ਨੂੰ ਮਿਲਣਗੇ।
ਹਾਲ ਹੀ ਦੇ ਦਿਨਾਂ ਵਿੱਚ ਕਈ ਬਿਹਤਰੀਨ ਗਾਣੇ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਕਰ ਚੁੱਕੇ ਗਾਇਕ ਸੁਰਜੀਤ ਭੁੱਲਰ ਦੇ ਉਕਤ ਗਾਣੇ ਨੂੰ ਚਾਰ ਚੰਨ ਲਾਉਣ ਵਿੱਚ ਚਰਚਿਤ ਮਾਡਲ ਅਤੇ ਅਦਾਕਾਰਾ ਲਵ ਗਿੱਲ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ ਹੈ, ਜਿਸ ਦੁਆਰਾ ਕੀਤੀ ਫੀਚਰਿੰਗ ਇਸ ਗਾਣੇ ਦਾ ਖਾਸ ਆਕਰਸ਼ਨ ਹੋਵੇਗੀ।
ਇਹ ਵੀ ਪੜ੍ਹੋ: