ਹੈਦਰਾਬਾਦ: ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਕਲਾਕਾਰ ਨੂੰ ਸੁਰੱਖਿਆ ਦੀ ਲੋੜ ਹੈ, ਤਾਂ ਉਹ ਪੁਲਿਸ ਮੁਲਾਜ਼ਮਾਂ ਦਾ ਖਰਚਾ ਅਦਾ ਕਰਕੇ ਸੁਰੱਖਿਆ ਲੈ ਸਕਦੇ ਹਨ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਚ.ਸੀ ਅਰੋੜਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਗਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਕਹੀ ਸੀ ਅਤੇ ਇਸਦੇ ਨਾਲ ਹੀ ਵਕੀਲ ਨੇ ਕਿਹਾ ਸੀ ਕਿ ਜੇਕਰ ਅਜਿਹਾ ਨਹੀਂ ਹੁੰਦਾ, ਤਾਂ ਉਨ੍ਹਾਂ ਖਿਲਾਫ਼ ਪੀ.ਆਈ.ਐਲ ਪਾਈ ਜਾਵੇਗੀ।
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਇਸ ਤੋਂ ਬਾਅਦ ਪੁਲਿਸ ਨੇ ਇਹ ਕਦਮ ਚੁੱਕਿਆ ਹੈ ਅਤੇ ਗਾਇਕਾਂ ਦੀ ਸੁਰੱਖਿਆ ਨੂੰ ਘੱਟ ਕਰ ਦਿੱਤਾ ਹੈ। ਇਸਦੇ ਨਾਲ ਹੀ, ਫੈਸਲਾ ਕੀਤਾ ਹੈ ਕਿ ਉਨ੍ਹਾਂ ਗਾਇਕਾਂ ਨੂੰ ਹੀ ਸੁਰੱਖਿਆ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਗੈਂਗਸਟਰਾਂ ਤੋਂ ਖਤਰਾ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ 'ਚ ਕਟੌਤੀ ਕਰਨ ਤੋਂ ਬਾਅਦ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ।
ਗਾਇਕਾਂ ਨੂੰ ਹੁਣ ਕਿਵੇਂ ਮਿਲੇਗੀ ਸੁਰੱਖਿਆ?: ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਲਈ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਦੇ ਹਿਸਾਬ ਨਾਲ ਗਾਇਕਾਂ ਨੂੰ ਉਨ੍ਹਾਂ ਦੀ ਛੇ ਮਹੀਨਿਆਂ ਦੀ ਤਨਖਾਹ ਸਰਕਾਰ ਨੂੰ ਐਡਵਾਂਸ ਜਮ੍ਹਾਂ ਕਰਵਾਉਣੀ ਪਵੇਗੀ ਅਤੇ ਆਈਟੀ ਰਿਟਰਨ ਦੇ ਦਸਤਾਵੇਜ਼ ਵੀ ਦੇਣੇ ਹੋਣਗੇ। ਇਸ ਤੋਂ ਬਾਅਦ ਹੀ ਸੁਰੱਖਿਆ ਦਿੱਤੀ ਜਾਵੇਗੀ। ਜੇਕਰ ਕਿਸੇ ਕਲਾਕਾਰ ਨੂੰ ਸੁਰੱਖਿਆ ਦੀ ਲੋੜ ਹੈ, ਤਾਂ ਉਸਨੂੰ ਪੁਲਿਸ ਮੁਲਾਜ਼ਮਾਂ ਦਾ ਖਰਚਾ ਅਦਾ ਕਰਕੇ ਸੁਰੱਖਿਆ ਮਿਲ ਸਕਦੀ ਹੈ। ਜੇਕਰ ਕੋਈ ਕਲਾਕਾਰ ਸੁਰੱਖਿਆ ਲਈ ਅਰਜ਼ੀ ਦਿੰਦਾ ਹੈ, ਤਾਂ ਉਸਦੀ ਰਿਪੋਰਟ ਖੂਫੀਆ ਏਜੰਸੀਆਂ ਵੱਲੋ ਤਿਆਰ ਕੀਤੀ ਜਾਵੇਗੀ। ਦੱਸ ਦਈਏ ਕਿ ਗਾਇਕ ਬੱਬੂ ਮਾਨ ਅਤੇ ਗਿੱਪੀ ਗਰੇਵਾਲ ਨੂੰ ਛੱਡ ਕੇ ਬਾਕੀ ਸਾਰੇ ਗਾਇਕਾਂ ਦੇ ਸੁਰੱਖਿਆ ਕਰਮਚਾਰੀ ਹਟਾਉਣ ਦੇ ਆਦੇਸ਼ ਦੇ ਦਿੱਤੇ ਹਨ।
ਇਹ ਵੀ ਪੜ੍ਹੋ:-
- 'ਧੂਮ 4' ਵਿੱਚ ਵਿਲੇਨ ਦਾ ਕਿਰਦਾਰ ਨਿਭਾਉਦੇ ਨਜ਼ਰ ਆਉਣਗੇ ਫਿਲਮ 'ਐਨੀਮਲ' ਦੇ ਰਣਬੀਰ ਕਪੂਰ, ਜਨਮਦਿਨ ਮੌਕੇ ਪੋਸਟਰ ਆਇਆ ਸਾਹਮਣੇ
- ਜੂਨੀਅਰ NTR ਨੇ ਬਾਕਸ ਆਫਿਸ 'ਤੇ ਪ੍ਰਭਾਸ ਦੀ ਫਿਲਮ 'ਸਲਾਰ' ਅਤੇ 'ਕਲਕੀ 298 ਏਡੀ' ਨੂੰ ਛੱਡਿਆ ਪਿੱਛੇ, ਬਣੀ 2024 ਦੀ ਦੂਜੀ ਸਭ ਤੋਂ ਵੱਡੀ ਓਪਨਰ
- ਪੰਜਾਬੀ ਫ਼ਿਲਮ 'ਅਰਜਨ ਵੈਲੀ' ਜਲਦ ਹੋਵੇਗੀ ਰਿਲੀਜ਼, ਲੀਡ ਰੋਲ 'ਚ ਨਜ਼ਰ ਅਉਣਗੇ ਅਦਾਕਾਰ ਦੇਵ ਖਰੌੜ