ਹੈਦਰਾਬਾਦ: ਗਰਮੀਆਂ ਦੇ ਮੌਸਮ ਸ਼ੁਰੂ ਹੋ ਚੁੱਕੇ ਹਨ। ਇਸ ਮੌਸਮ 'ਚ ਲੋਕ ਕਈ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਸਮੱਸਿਆਵਾਂ 'ਚੋ ਇੱਕ ਹੈ ਡੀਹਾਈਡਰੇਸ਼ਨ ਦੀ ਸਮੱਸਿਆ। ਇਸ ਸਮੱਸਿਆਂ ਤੋਂ ਰਾਹਤ ਪਾਉਣ ਲਈ ਤੁਸੀਂ ਆਪਣੀ ਜੀਵਨਸ਼ੈਲੀ 'ਚ ਕੁਝ ਬਦਲਾਅ ਕਰ ਸਕਦੇ ਹੋ। ਗਰਮੀਆਂ 'ਚ ਖੁਦ ਨੂੰ ਠੰਡਕ ਪਹੁੰਚਾਉਣ ਲਈ ਤੁਸੀਂ ਆਪਣੀ ਖੁਰਾਕ 'ਚ ਕਝ ਸਿਹਤਮੰਦ ਜੂਸਾਂ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲੇਗੀ ਅਤੇ ਤੁਸੀਂ ਹੋਰ ਵੀ ਕਈ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਫਲ ਅਤੇ ਜੂਸਾਂ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨਾਲ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਮਿਲੇਗੀ।
ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਜੂਸ:
ਵੇਲ ਦਾ ਜੂਸ: ਵੇਲ ਦਾ ਜੂਸ ਗਰਮੀਆਂ 'ਚ ਪੀਣਾ ਫਾਇਦੇਮੰਦ ਹੁੰਦਾ ਹੈ। ਇਸਨੂੰ ਪੀਣ ਨਾਲ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਮਿਲਦੀ ਹੈ। ਵੇਲ 'ਚ ਬੀਟਾ-ਕੈਰੋਟੀਨ, ਪ੍ਰੋਟੀਨ ਅਤੇ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਹ ਫਲ ਸਿਹਤ ਲਈ ਫਾਇਦੇਮੰਦ ਹੁੰਦਾ ਹੈ।
ਤਰਬੂਜ ਦਾ ਜੂਸ: ਗਰਮੀਆਂ 'ਚ ਤਰਬੂਜ਼ ਦਾ ਜੂਸ ਪੀਣਾ ਵੀ ਫਾਇਦੇਮੰਦ ਹੁੰਦਾ ਹੈ। ਇਸ 'ਚ 90 ਫੀਸਦੀ ਪਾਣੀ ਦੀ ਮਾਤਰਾ ਹੁੰਦੀ ਹੈ। ਇਸਦੇ ਨਾਲ ਹੀ, ਤਰਬੂਜ਼ 'ਚ ਫਾਈਬਰ, ਕਾਰਬੋਹਾਈਡ੍ਰੇਟ, ਆਈਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਏ, ਬੀ1, ਬੀ6, ਸੀ ਤੋਂ ਇਲਾਵਾ ਐਂਟੀਆਕਸੀਡੈਂਟ ਵਰਗੇ ਗੁਣ ਵੀ ਪਾਏ ਜਾਂਦੇ ਹਨ। ਹਾਲਾਂਕਿ, ਸ਼ੂਗਰ ਦੇ ਮਰੀਜ਼ਾਂ ਨੂੰ ਤਰਬੂਜ਼ ਦਾ ਇਸਤੇਮਾਲ ਸੀਮਿਤ ਮਾਤਰਾ 'ਚ ਕਰਨਾ ਚਾਹੀਦਾ ਹੈ, ਕਿਉਕਿ ਇਸ 'ਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
- ਨਹੁੰ ਵੱਡੇ ਹੁੰਦੇ ਹੀ ਟੁੱਟ ਜਾਂਦੇ ਨੇ, ਤਾਂ ਸੁੰਦਰ ਨੁੰਹ ਪਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ - Tips To Prevent Nail Breakage
- ਗਰਮੀਆਂ 'ਚ ਖੁਜਲੀ ਅਤੇ ਧੱਫੜ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ - Summer Skin Rash Home Remedies
- ਗਰਮੀ ਤੋਂ ਰਾਹਤ ਪਾਉਣ ਲਈ ਸਰੀਰ ਨੂੰ ਠੰਡਕ ਪਹੁੰਚਾਉਣ ਵਾਲੇ ਭੋਜਨ ਖਾਓ, ਕਈ ਸਰੀਰਕ ਸਮੱਸਿਆਵਾਂ ਤੋਂ ਹੋਵੇਗਾ ਬਚਾਅ - Summer Care Tips
ਅੰਬ ਦਾ ਰਸ: ਗਰਮੀਆਂ 'ਚ ਸਰੀਰ ਨੂੰ ਠੰਡਾ ਰੱਖਣ ਲਈ ਤੁਸੀਂ ਆਪਣੀ ਖੁਰਾਕ 'ਚ ਅੰਬ ਦੇ ਰਸ ਨੂੰ ਸ਼ਾਮਲ ਕਰ ਸਕਦੇ ਹੋ। ਇਹ ਰਸ ਵਿਟਾਮਿਨ-ਸੀ ਦਾ ਚੰਗਾ ਸਰੋਤ ਹੁੰਦਾ ਹੈ। ਅੰਬ ਦੇ ਰਸ ਨੂੰ ਪੀਣ ਨਾਲ ਇਮਿਊਨਟੀ ਮਜ਼ਬੂਤ ਹੁੰਦੀ ਹੈ ਅਤੇ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਇਸਦੇ ਨਾਲ ਹੀ, ਅੰਬ ਦੇ ਰਸ ਨੂੰ ਪੀਣ ਨਾਲ ਤੁਸੀਂ ਬਲੋਟਿੰਗ, ਗੈਸ, ਐਸਿਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਵੀ ਬਚ ਸਕਦੇ ਹੋ।