ETV Bharat / health

ਪਾਚਨ ਕਿਰਿਆ ਨੂੰ ਮਜ਼ਬੂਤ ਕਰਦਾ ਹੈ ਕੇਲਾ, ਖਾਣ ਤੋਂ ਪਹਿਲਾਂ ਪੜ੍ਹ ਲਓ ਇਹ ਲਾਜਵਾਬ ਫਾਇਦੇ - BANANA BENEFITS FOR HEALTH

ਮਾਹਿਰਾਂ ਅਨੁਸਾਰ ਪੋਸ਼ਕ ਤੱਤਾਂ ਨਾਲ ਭਰਪੂਰ ਕੇਲਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਕਈ ਸਿਹਤ ਲਾਭ ਹੁੰਦੇ ਹਨ।

banana health benefits
banana health benefits (canva)
author img

By ETV Bharat Health Team

Published : Nov 11, 2024, 5:27 PM IST

Updated : Nov 12, 2024, 12:58 PM IST

ਕੇਲਾ ਬਹੁਤ ਸਾਰੇ ਲੋਕਾਂ ਦੇ ਪਸੰਦ ਦਾ ਫਲ ਹੈ। ਇਸ ਦੇ ਕਈ ਸਿਹਤ ਲਾਭ ਹਨ। ਇਸ 'ਚ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦੇ ਹਨ। ਮਾਹਿਰਾਂ ਅਨੁਸਾਰ ਕੇਲਾ ਸਾਡੇ ਸਰੀਰ ਨੂੰ ਕਈ ਫਾਇਦੇ ਪ੍ਰਦਾਨ ਕਰਦਾ ਹੈ। ਆਓ ਕੇਲਾ ਖਾਣ ਦੇ ਫਾਇਦਿਆਂ ਉਤੇ ਸਰਸਰੀ ਨਜ਼ਰ ਮਾਰੀਏ...।

ਐਨਰਜੀ ਵਧਾਉਣ ਵਿੱਚ ਮਦਦਗਾਰ: ਕੇਲਾ ਐਨਰਜੀ ਵਧਾਉਣ ਵਿੱਚ ਕਾਫੀ ਮਦਦਗਾਰ ਹੈ। ਇਸ ਲਈ ਜੇਕਰ ਤੁਹਾਡਾ ਭਾਰ ਬਹੁਤ ਜ਼ਿਆਦਾ ਘੱਟ ਜਾਂਦਾ ਹੈ ਜਾਂ ਤੁਹਾਡਾ ਸਰੀਰ ਕਮਜ਼ੋਰ ਹੋ ਜਾਂਦਾ ਹੈ ਤਾਂ ਡਾਕਟਰ ਤੁਹਾਨੂੰ ਕੇਲਾ ਖਾਣ ਦੀ ਸਲਾਹ ਦਿੰਦੇ ਹਨ।

ਕਿਡਨੀ ਦੀ ਸਿਹਤ ਵਿੱਚ ਸੁਧਾਰ: ਕੇਲਾ ਖਾਣ ਨਾਲ ਕਿਡਨੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਇਸ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਕਿਡਨੀ ਦੀ ਸਿਹਤ 'ਚ ਸੁਧਾਰ ਹੁੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਅਤੇ ਕਿਡਨੀ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।

ਵਿਟਾਮਿਨਾਂ ਨਾਲ ਭਰਪੂਰ: ਇਹ ਕਾਫੀ ਗੌਰ ਕਰਨ ਵਾਲੀ ਗੱਲ ਹੈ ਕਿ ਕੇਲੇ ਵਿੱਚ ਕਾਫੀ ਸਾਰੇ ਵਿਟਾਮਿਨ ਹੁੰਦੇ ਹਨ।

ਪਾਚਨ ਕਿਰਿਆ ਨੂੰ ਸੁਧਾਰਦਾ ਹੈ ਕੇਲਾ: ਕੇਲਾ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ। ਫਾਈਬਰ ਕਬਜ਼ ਅਤੇ ਦਸਤ ਵਰਗੀਆਂ ਪਾਚਨ ਸਮੱਸਿਆਵਾਂ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਕੇਲੇ ਵਿੱਚ ਪੋਟਾਸ਼ੀਅਮ ਵੀ ਭਰਪੂਰ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ਵਿੱਚ ਮਦਦ ਕਰਦਾ ਹੈ।

ਦਿਲ ਦੀ ਸਿਹਤ ਲਈ ਫਾਇਦੇਮੰਦ: ਕੇਲਾ ਦਿਲ ਲਈ ਚੰਗਾ ਹੁੰਦਾ ਹੈ। ਇੰਨਾ ਹੀ ਨਹੀਂ ਇਹ ਫਲ ਟਾਈਪ-2 ਡਾਇਬਟੀਜ਼, ਕੋਲਨ ਕੈਂਸਰ ਅਤੇ ਹੋਰ ਬੀਮਾਰੀਆਂ ਤੋਂ ਬਚਾਉਣ 'ਚ ਵੀ ਮਦਦ ਕਰਦਾ ਹੈ।

ਕਬਜ਼ ਲਈ ਫਾਇਦੇਮੰਦ: ਕੇਲਾ ਪੋਟਾਸ਼ੀਅਮ ਅਤੇ ਆਇਰਨ ਦਾ ਸਰੋਤ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨ-ਸੀ, ਬੀ-6 ਅਤੇ ਫਾਈਬਰ ਨਾਲ ਭਰਪੂਰ ਫਲ ਹੈ। ਕੇਲਾ ਕਬਜ਼ ਤੋਂ ਰਾਹਤ ਦਿਵਾਉਣ 'ਚ ਮਦਦ ਕਰਦਾ ਹੈ। ਗਰਭ ਅਵਸਥਾ ਦੌਰਾਨ ਤੁਹਾਨੂੰ ਰੋਜ਼ਾਨਾ ਕੇਲਾ ਖਾਣਾ ਚਾਹੀਦਾ ਹੈ।

NIH ਦੇ ਅਨੁਸਾਰ ਕੇਲਾ ਦੁਨੀਆ ਭਰ ਵਿੱਚ ਸਭ ਤੋਂ ਵੱਧ ਖਪਤ ਕੀਤੇ ਜਾਣ ਵਾਲੇ ਭੋਜਨਾਂ ਵਿੱਚੋਂ ਇੱਕ ਹੈ। ਕੇਲੇ ਵਿੱਚ ਸਟਾਰਚ, ਫਾਈਬਰ, ਵਿਟਾਮਿਨ ਸੀ ਅਤੇ ਏ, ਥਿਆਮੀਨ, ਰਿਬੋਫਲੇਵਿਨ, ਫਾਸਫੋਰਸ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਆਇਰਨ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਇਹ ਖਬਰ ਇਸ ਵੈੱਬਸਾਈਟ ਤੋਂ ਲਈ ਗਈ ਹੈ।

ਇਹ ਵੀ ਪੜ੍ਹੋ:

Last Updated : Nov 12, 2024, 12:58 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.