ਆਲੂ ਦਾ ਇਸਤੇਮਾਲ ਹਰ ਸਬਜ਼ੀ 'ਚ ਕੀਤਾ ਜਾਂਦਾ ਹੈ। ਕਈ ਲੋਕ ਇਸਨੂੰ ਸਿਹਤ ਲਈ ਨੁਕਸਾਨਦੇਹ ਸਮਝ ਕੇ ਖਾਣ ਤੋਂ ਪਰਹੇਜ਼ ਕਰਦੇ ਹਨ ਅਤੇ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਆਲੂ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਪਰ ਇਸ 'ਚ ਕਿੰਨੀ ਸਚਾਈ ਹੈ? ਇਸ ਬਾਰੇ ਇੱਕ ਖੋਜ 'ਚ ਖੁਲਾਸਾ ਹੋਇਆ ਹੈ। ਹਾਲ ਹੀ ਵਿੱਚ ਹੋਏ ਇੱਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਆਲੂ ਖਾਣ ਨਾਲ ਕੋਈ ਖ਼ਤਰਾ ਨਹੀਂ ਹੁੰਦਾ ਹੈ।
ਆਲੂ ਹਰ ਮੌਸਮ 'ਚ ਉਪਲਬਧ ਹੁੰਦਾ ਹੈ ਅਤੇ ਇਸ ਤੋਂ ਬਿਨ੍ਹਾਂ ਹਰ ਸਬਜ਼ੀ ਅਧੂਰੀ ਹੁੰਦੀ ਹੈ। ਆਲੂ ਹੋਰ ਸਬਜ਼ੀਆਂ ਦੇ ਮੁਕਾਬਲੇ ਸਸਤੇ ਹੁੰਦੇ ਹਨ। ਹਾਲਾਂਕਿ, ਕੁਝ ਲੋਕਾਂ ਦਾ ਮੰਨਣਾ ਹੈ ਕਿ ਆਲੂ ਖਾਣ ਨਾਲ ਕਾਰਡੀਓਵੈਸਕੁਲਰ ਸਮੱਸਿਆਵਾਂ ਹੋ ਸਕਦੀਆਂ ਹਨ। ਅਮਰੀਕਾ ਦੀ ਬੋਸਟਨ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਇਸ 'ਤੇ ਖੋਜ ਕੀਤੀ ਹੈ। ਬੋਸਟਨ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਲਿਨ ਐਲ ਨੇ ਕਿਹਾ ਕਿ ਆਲੂ ਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਅਤੇ ਬਲੱਡ ਗਲੂਕੋਜ਼ ਦੇ ਪੱਧਰ ਵਿੱਚ ਵਾਧਾ ਨਹੀਂ ਹੁੰਦਾ ਹੈ। ਆਲੂ ਬਿਨ੍ਹਾਂ ਸ਼ੱਕ ਦੇ ਕੋਈ ਵੀ ਖਾ ਸਕਦਾ ਹੈ। ਇਹ ਖੋਜ ‘ਜਰਨਲ ਆਫ਼ ਨਿਊਟ੍ਰੀਸ਼ਨਲ ਸਾਇੰਸ’ ਵਿੱਚ ਪ੍ਰਕਾਸ਼ਿਤ ਹੋਈ ਹੈ।
ਆਲੂ ਪੌਸ਼ਟਿਕ ਤੱਤਾਂ ਨਾਲ ਭਰਪੂਰ
ਆਲੂ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਆਲੂ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਹ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਨੂੰ ਘਟਾਉਦਾ ਹੈ।
ਖਾਣ-ਪੀਣ ਦਾ ਧਿਆਨ ਰੱਖਣਾ ਜ਼ਰੂਰੀ
ਅਜੋਕੇ ਸਮੇਂ ਵਿੱਚ ਸਾਡੀਆਂ ਖਾਣ ਪੀਣ ਦੀਆਂ ਆਦਤਾਂ ਪੂਰੀ ਤਰ੍ਹਾਂ ਬਦਲ ਗਈਆਂ ਹਨ। ਬਹੁਤ ਸਾਰੇ ਲੋਕ ਕੰਮ ਦੇ ਦਬਾਅ ਅਤੇ ਹੋਰ ਕਾਰਨਾਂ ਕਰਕੇ ਸੰਤੁਲਿਤ ਖੁਰਾਕ ਨਹੀਂ ਲੈ ਰਹੇ ਹਨ। ਇਸਦੇ ਨਾਲ ਹੀ, ਜ਼ਿਆਦਾ ਲੋਕ ਪ੍ਰੋਸੈਸਡ ਜੰਕ ਫੂਡ ਅਤੇ ਫਾਸਟ ਫੂਡ ਖਾ ਰਹੇ ਹਨ। ਮਠਿਆਈਆਂ, ਕੇਕ ਅਤੇ ਕੋਲਡ ਡਰਿੰਕ ਵੀ ਲੈ ਰਹੇ ਹਨ ਜੋ ਕਿ ਬਹੁਤ ਮਿੱਠੇ ਹੁੰਦੇ ਹਨ। ਖੋਜਕਾਰਾਂ ਦਾ ਮੰਨਣਾ ਹੈ ਕਿ ਲੰਬੇ ਸਮੇਂ ਵਿੱਚ ਇਹ ਸਭ ਡਾਇਬੀਟੀਜ਼ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਸ ਲਈ ਖਾਣ-ਪੀਣ ਦੀਆਂ ਚੰਗੀਆਂ ਆਦਤਾਂ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ:-