ETV Bharat / health

ਘੱਟ ਉਮਰ 'ਚ ਹੀ ਜੋੜਾਂ ਦਾ ਦਰਦ ਕਰ ਰਿਹੈ ਪਰੇਸ਼ਾਨ, ਤਾਂ ਰਾਹਤ ਪਾਉਣ ਲਈ ਅਪਣਾਓ ਇਹ 7 ਟਿਪਸ - Joint Pain Treatment - JOINT PAIN TREATMENT

Joint Pain Treatment: ਜੋੜਾਂ ਦੇ ਦਰਦ ਦੀ ਸਮੱਸਿਆ ਹਰ ਕਿਸੇ ਨੂੰ ਪ੍ਰਭਾਵਿਤ ਕਰਦੀ ਹੈ। ਇਹ ਸਮੱਸਿਆ ਜ਼ਿਆਦਾਤਰ ਬਜ਼ੁਰਗ ਲੋਕਾਂ 'ਚ ਦੇਖਣ ਨੂੰ ਮਿਲਦੀ ਹੈ, ਪਰ ਲਾਪਰਵਾਹੀ ਕਰਕੇ ਜੋੜਾਂ ਦੇ ਦਰਦ ਤੋਂ ਘੱਟ ਉਮਰ ਦੇ ਲੋਕ ਵੀ ਪਰੇਸ਼ਾਨ ਰਹਿੰਦੇ ਹਨ। ਇਸ ਲਈ ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਤੁਸੀਂ ਕੁਝ ਤਰੀਕੇ ਅਜ਼ਮਾ ਸਕਦੇ ਹੋ।

Joint Pain Treatment
Joint Pain Treatment (Getty Images)
author img

By ETV Bharat Health Team

Published : Jun 16, 2024, 11:35 AM IST

ਹੈਦਰਾਬਾਦ: ਜੋੜਾਂ ਦੇ ਦਰਦ ਨੂੰ ਵਧਦੀ ਉਮਰ ਦੀ ਨਿਸ਼ਾਨੀ ਮੰਨਿਆ ਜਾਂਦਾ ਹੈ। ਬਜ਼ੁਰਗਾਂ ਦੀਆਂ ਹੱਡੀਆਂ ਕੰਮਜ਼ੋਰ ਹੋਣ ਕਰਕੇ ਗੋਢਿਆਂ 'ਚ ਦਰਦ ਜਾਂ ਚੱਲਣ-ਫਿਰਨ 'ਚ ਮੁਸ਼ਕਿਲ ਹੋਣ ਲੱਗਦੀ ਹੈ। ਜੋੜਾਂ ਦੇ ਦਰਦ ਦੀ ਸਮੱਸਿਆ ਹੌਲੀ-ਹੌਲੀ ਸ਼ੁਰੂ ਹੁੰਦੀ ਹੈ। ਜੇਕਰ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਜਾਵੇ, ਤਾਂ ਇਹ ਵੱਧ ਵੀ ਸਕਦੀ ਹੈ। ਇਹ ਸਮੱਸਿਆ ਘੱਟ ਉਮਰ ਦੇ ਲੋਕਾਂ 'ਚ ਵੀ ਦੇਖਣ ਨੂੰ ਮਿਲਦੀ ਹੈ। ਘੱਟ ਉਮਰ ਦੇ ਲੋਕਾਂ 'ਚ ਇਸ ਸਮੱਸਿਆ ਦੇ ਹੋਣ ਪਿੱਛੇ ਗਲਤ ਤਰੀਕੇ ਨਾਲ ਬੈਠਣਾ ਜਾਂ ਜੀਵਨਸ਼ੈਲੀ ਵਰਗੇ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਇਸ ਲਈ ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਕੁਝ ਤਰੀਕੇ ਅਪਣਾਏ ਜਾ ਸਕਦੇ ਹਨ।

ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਦੇ ਤਰੀਕੇ:

ਕਸਰਤ ਕਰੋ: ਕਸਰਤ ਕਰਨ ਨਾਲ ਜੋੜਾਂ ਦੇ ਆਲੇ-ਦੁਆਲੇ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਇਸ ਨਾਲ ਜੋੜਾਂ ਨੂੰ ਸੁਰੱਖਿਆ ਮਿਲਦੀ ਹੈ ਅਤੇ ਦਰਦ ਤੋਂ ਵੀ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ, ਭਾਰ ਘੱਟ ਕਰਨ 'ਚ ਵੀ ਮਦਦ ਮਿਲਦੀ ਹੈ। ਇਸ ਲਈ ਰੋਜ਼ 30 ਮਿੰਟ ਦੀ ਕਸਰਤ ਕਰੋ। ਕਸਰਤ ਕਰਨਾ ਮਾਸਪੇਸ਼ੀਆਂ ਅਤੇ ਹੱਡੀਆਂ ਲਈ ਕਾਫ਼ੀ ਫਾਇਦੇਮੰਦ ਹੁੰਦਾ ਹੈ। ਕਸਰਤ ਕਰਨ ਤੋਂ ਪਹਿਲਾ ਡਾਕਟਰ ਨਾਲ ਜ਼ਰੂਰ ਸਲਾਹ ਕਰੋ।

ਭਾਰ ਘੱਟ ਕਰੋ: ਜ਼ਿਆਦਾ ਭਾਰ ਹੋਣ ਕਰਕੇ ਵੀ ਜੋੜਾਂ 'ਚ ਦਰਦ ਸ਼ੁਰੂ ਹੋ ਸਕਦਾ ਹੈ। ਇਸ ਲਈ ਮੋਟਾਪੇ ਦੇ ਸ਼ਿਕਾਰ ਵਿਅਕਤੀ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਦਾ ਜ਼ਿਆਦਾ ਖਤਰਾ ਰਹਿੰਦਾ ਹੈ। ਇਸ ਲਈ ਆਪਣੇ ਭਾਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰੋ। ਭਾਰ ਘਟਾਉਣ ਲਈ ਤੁਸੀਂ ਰੋਜ਼ਾਨਾ ਕਸਰਤ ਅਤੇ ਸਿਹਤਮੰਦ ਖੁਰਾਕ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾ ਸਕਦੇ ਹੋ।

ਸਿਹਤਮੰਦ ਖੁਰਾਕ: ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਸਿਹਤਮੰਦ ਖੁਰਾਕ ਜ਼ਰੂਰੀ ਹੈ। ਇਸ ਲਈ ਆਪਣੀ ਖੁਰਾਕ 'ਚ ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਮੈਗਨੀਸ਼ੀਅਮ, ਓਮੇਗਾ-3 ਫੈਟੀ ਐਸਿਡ ਵਰਗੇ ਪੋਸ਼ਟਿਕ ਤੱਤਾਂ ਨੂੰ ਸ਼ਾਮਲ ਕਰੋ। ਇਸ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਏ ਰੱਖਣ 'ਚ ਮਦਦ ਮਿਲੇਗੀ ਅਤੇ ਜੋੜਾਂ ਦੇ ਦਰਦ ਤੋਂ ਆਰਾਮ ਮਿਲੇਗਾ।

ਵਿਟਾਮਿਨ-ਡੀ: ਵਿਟਾਮਿਨ-ਡੀ ਦੀ ਕਮੀ ਕਾਰਨ ਸਰੀਰ 'ਚ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ ਅਤੇ ਕੈਲਸ਼ੀਅਮ ਦੀ ਕਮੀ ਕਰਕੇ ਜੋੜਾਂ ਦੇ ਦਰਦ ਦੀ ਸਮੱਸਿਆ ਸ਼ੁਰੂ ਹੋ ਜਾਦੀ ਹੈ। ਇਸ ਲਈ ਵਿਟਾਮਿਨ-ਡੀ ਦੀ ਕਮੀ ਨਾ ਹੋਣ ਦਿਓ। ਰੋਜ਼ ਸਵੇਰੇ ਧੁੱਪ 'ਚ ਸਮੇਂ ਬਿਤਾਓ। ਇਸਦੇ ਨਾਲ ਹੀ, ਵਿਟਾਮਿਨ-ਡੀ ਨਾਲ ਭਰਪੂਰ ਭੋਜਨ ਜਿਵੇਂ ਕਿ ਮਸ਼ਰੂਮ, ਸਾਲਮਨ ਆਦਿ ਨੂੰ ਖੁਰਾਕ ਦਾ ਹਿੱਸਾ ਬਣਾਓ।

ਬਲੱਡ ਸ਼ੂਗਰ ਕੰਟਰੋਲ: ਬਲੱਡ ਸ਼ੂਗਰ ਜ਼ਿਆਦਾ ਹੋਣ ਕਰਕੇ ਸਰੀਰ 'ਚ ਸੋਜ ਵੱਧ ਜਾਂਦੀ ਹੈ, ਜਿਸ ਕਾਰਨ ਜੋੜਾਂ ਦਾ ਦਰਦ ਸ਼ੁਰੂ ਹੋ ਜਾਂਦਾ ਹੈ। ਅਜਿਹੇ 'ਚ ਸ਼ੂਗਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰੋ।

ਸੱਟ ਤੋਂ ਬਚੋ: ਕਈ ਵਾਰ ਭਾਰੀ ਸਾਮਾਨ ਚੁੱਕਣ ਕਰਕੇ ਸੱਟ ਲੱਗ ਜਾਂਦੀ ਹੈ। ਇਸ ਕਾਰਨ ਵੀ ਜੋੜਾਂ ਦੇ ਦਰਦ ਦੀ ਸਮੱਸਿਆ ਸ਼ੁਰੂ ਹੋ ਸਕਦੀ ਹੈ। ਇਸ ਲਈ ਹਰ ਕੰਮ ਧਿਆਨ ਨਾਲ ਕਰੋ, ਤਾਂਕਿ ਖੁਦ ਨੂੰ ਸੱਟ ਲੱਗਣ ਤੋਂ ਬਚਾਇਆ ਜਾ ਸਕੇ।

ਸਿਗਰਟ ਨਾ ਪੀਓ: ਸਿਗਰਟ ਕਰਕੇ ਸਰੀਰ 'ਚ ਜਲਣ ਵੱਧ ਸਕਦੀ ਹੈ। ਇਸਦੇ ਨਾਲ ਹੀ, ਇਮਿਊਨ ਸਿਸਟਮ ਕੰਮਜ਼ੋਰ ਹੋਣ ਲੱਗਦਾ ਹੈ, ਜਿਸ ਕਰਕੇ ਜੋੜਾਂ ਦੇ ਦਰਦ ਦੀ ਸਮੱਸਿਆ ਵੱਧ ਜਾਂਦੀ ਹੈ। ਇਸ ਲਈ ਸਿਗਰਟ ਨਾ ਪੀਓ।

ETV Bharat Logo

Copyright © 2024 Ushodaya Enterprises Pvt. Ltd., All Rights Reserved.