ਹੈਦਰਾਬਾਦ: ਗਰਮੀਆਂ ਦੇ ਮੌਸਮ 'ਚ ਅਕਸਰ ਲੋਕ ਗਲਾ ਸੁੱਕਣ ਅਤੇ ਧੁੱਪ ਕਾਰਨ ਐਨਰਜ਼ੀ ਘੱਟ ਹੋ ਜਾਣ ਵਰਗੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਰਹਿੰਦੇ ਹਨ। ਇਸ ਮੌਸਮ 'ਚ ਜ਼ਿਆਦਾ ਪਾਣੀ ਪੀਣ ਅਤੇ ਸਿਹਤਮੰਦ ਡਰਿੰਕਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਲਈ ਤੁਸੀਂ ਗਰਮੀ ਦੇ ਮੌਸਮ 'ਚ ਗੰਨੇ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਇਮਿਊਨਟੀ ਸਿਸਟਮ ਨੂੰ ਬੂਸਟ ਕਰਨ ਤੋਂ ਇਲਾਵਾ ਸਿਹਤ ਨੂੰ ਹੋਰ ਵੀ ਕਈ ਲਾਭ ਮਿਲ ਸਕਦੇ ਹਨ। ਗਰਮੀਆਂ 'ਚ ਗੰਨੇ ਦਾ ਰਸ ਆਸਾਨੀ ਨਾਲ ਮਿਲ ਜਾਂਦਾ ਹੈ। ਗੰਨੇ ਦੇ ਜੂਸ 'ਚ ਕੈਲਸ਼ੀਅਮ, ਪੋਟਾਸ਼ੀਅਮ, ਆਈਰਨ, ਮੈਗਨੀਸ਼ੀਅਮ ਅਤੇ ਫਾਸਫੋਰਟ ਪਾਇਆ ਜਾਂਦਾ ਹੈ, ਜਿਸ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ।
ਗੰਨੇ ਦਾ ਜੂਸ ਪੀਣ ਦੇ ਫਾਇਦੇ:
ਇਮਿਊਨਟੀ ਬੂਸਟ: ਗੰਨੇ ਦੇ ਜੂਸ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਸਰੀਰ ਦੀ ਇਮਿਊਨਟੀ ਨੂੰ ਵਧਾਉਣ 'ਚ ਮਦਦ ਕਰਦੇ ਹਨ। ਇਸ ਨਾਲ ਤੁਸੀਂ ਗਰਮੀਆਂ 'ਚ ਹੋਣ ਵਾਲੀਆਂ ਕਈ ਬਿਮਾਰੀਆਂ ਅਤੇ ਇੰਨਫੈਕਸ਼ਨਾਂ ਤੋਂ ਖੁਦ ਦਾ ਬਚਾਅ ਕਰ ਸਕੋਗੇ।
ਪੀਲੀਆ ਤੋਂ ਛੁਟਕਾਰਾ: ਗੰਨੇ ਦੇ ਰਸ ਨਾਲ ਪੀਲੀਆਂ ਵਰਗੀ ਬਿਮਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਲਈ ਤੁਸੀਂ ਗੰਨੇ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।
ਭਾਰ ਘੱਟ ਕਰਨ 'ਚ ਮਦਦਗਾਰ: ਗੰਨੇ ਦਾ ਜੂਸ ਭਾਰ ਘਟਾਉਣ 'ਚ ਮਦਦ ਕਰਦਾ ਹੈ। ਇਸ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਪੇਟ ਕਾਫ਼ੀ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ।
ਐਨਰਜ਼ੀ: ਗਰਮੀਆਂ ਦੇ ਮੌਸਮ 'ਚ ਧੁੱਪ ਕਾਰਨ ਅਕਸਰ ਐਨਰਜ਼ੀ ਘੱਟ ਜਾਂਦੀ ਹੈ। ਇਸ ਲਈ ਤੁਸੀਂ ਗੰਨੇ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਸਰੀਰ ਨੂੰ ਐਨਰਜ਼ੀ ਮਿਲੇਗੀ ਅਤੇ ਤੁਸੀਂ ਤਾਜ਼ਾ ਮਹਿਸੂਸ ਕਰੋਗੇ।
ਸ਼ੂਗਰ ਤੋਂ ਰਾਹਤ: ਅੱਜ ਦੇ ਸਮੇਂ 'ਚ ਸ਼ੂਗਰ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸ਼ੂਗਰ ਦੀ ਜ਼ਿਆਦਾ ਮਾਤਰਾ ਹੋਣ ਕਰਕੇ ਕਈ ਲੋਕ ਗੰਨੇ ਦੇ ਜੂਸ ਤੋਂ ਪਰਹੇਜ਼ ਕਰਦੇ ਹਨ, ਪਰ ਗੰਨੇ 'ਚ ਆਈਸੋਮਾਲਟੋਜ਼ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।