ਹੈਦਰਾਬਾਦ: ਮਾਨਸੂਨ ਦੌਰਾਨ ਜ਼ੁਕਾਮ, ਖੰਘ ਅਤੇ ਬੁਖਾਰ ਵਰਗੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਛੋਟੇ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਬਹੁਤ ਸਾਰੇ ਲੋਕ ਇਨ੍ਹਾਂ ਸਮੱਸਿਆਵਾਂ ਤੋਂ ਪੀੜਤ ਰਹਿੰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਮੱਸਿਆਵਾਂ ਤੋਂ ਖੁਦ ਨੂੰ ਬਚਾਉਣ ਲਈ ਇਮਿਊਨਿਟੀ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਇਮਿਊਨਿਟੀ ਮਜ਼ਬੂਤ ਕਰਨ ਲਈ ਕਈ ਡਰਿੰਕਸ ਨੂੰ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਮਿਊਨਟੀ ਮਜ਼ਬੂਤ ਕਰਨ ਵਾਲੇ ਡਰਿੰਕਸ:
ਗ੍ਰੀਨ ਟੀ: ਗ੍ਰੀਨ ਟੀ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਇਸ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਗ੍ਰੀਨ ਟੀ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਗ੍ਰੀਨ ਟੀ ਪੀਣ ਨਾਲ ਇਨਫੈਕਸ਼ਨ ਨਾਲ ਲੜਨ ਵਿੱਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ, ਮਾਹਿਰਾਂ ਦਾ ਕਹਿਣਾ ਹੈ ਕਿ ਗ੍ਰੀਨ ਟੀ ਦਾ ਨਿਯਮਤ ਸੇਵਨ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਵੀ ਮਦਦ ਕਰਦਾ ਹੈ ਅਤੇ ਸਰੀਰ ਵਿੱਚ ਸੋਜ ਨੂੰ ਘੱਟ ਕੀਤਾ ਜਾ ਸਕਦਾ ਹੈ।
ਆਂਵਲਾ ਜੂਸ: ਆਂਵਲਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਹ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ। ਆਂਵਲੇ ਦੇ ਜੂਸ ਦਾ ਨਿਯਮਤ ਸੇਵਨ ਨਾ ਸਿਰਫ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ ਬਲਕਿ ਸਰੀਰ ਨੂੰ ਸੰਕਰਮਣ ਤੋਂ ਬਚਾਉਣ ਵਿੱਚ ਵੀ ਮਦਦ ਕਰਦਾ ਹੈ।
ਹਲਦੀ ਵਾਲਾ ਦੁੱਧ: ਹਲਦੀ ਐਂਟੀ-ਇੰਫਲੇਮੇਟਰੀ ਅਤੇ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ। ਦੁੱਧ 'ਚ ਹਲਦੀ ਮਿਲਾ ਕੇ ਪੀਣ ਨਾਲ ਇਮਿਊਨਿਟੀ ਵਧਦੀ ਹੈ। ਇਸ ਤੋਂ ਇਲਾਵਾ, ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਮਿਲਦੀ ਹੈ ਅਤੇ ਸਮੁੱਚੀ ਸਿਹਤ ਚੰਗੀ ਰਹਿੰਦੀ ਹੈ। ਹਲਦੀ ਵਾਲੇ ਦੁੱਧ ਵਿੱਚ ਇੱਕ ਚੁਟਕੀ ਕਾਲੀ ਮਿਰਚ ਮਿਲਾ ਕੇ ਪੀਣ ਨਾਲ ਵੀ ਕਈ ਲਾਭ ਮਿਲ ਸਕਦੇ ਹਨ।
- ਡਿਪਰੈਸ਼ਨ ਦੇ ਲਗਾਤਾਰ ਵੱਧ ਰਹੇ ਨੇ ਮਾਮਲੇ, ਇਨ੍ਹਾਂ ਲੱਛਣਾਂ ਨਾਲ ਕਰੋ ਇਸਦੀ ਪਛਾਣ - Depression Symptoms
- ਕੀ ਇੱਕ ਮਰੀਜ਼ ਤੋਂ ਦੂਜੇ ਵਿਅਕਤੀ ਤੱਕ ਫੈਲ ਸਕਦਾ ਹੈ ਕੈਂਸਰ? ਇੱਥੇ ਜਾਣੋ ਕੀ ਹੈ ਪੂਰੀ ਸੱਚਾਈ - Cancer Myth vs facts
- ਭਾਂਡਿਆਂ ਤੋਂ ਲੈ ਕੇ ਕੱਪੜਿਆਂ ਦੇ ਦਾਗ ਧੱਬੇ ਸਾਫ਼ ਕਰਨ ਤੱਕ, ਇਸ ਤਰ੍ਹਾਂ ਕਰੋ ਨਿੰਬੂ ਦੀ ਵਰਤੋ - Benefits of Lemon For Cleaning
ਅਦਰਕ, ਨਿੰਬੂ ਅਤੇ ਸ਼ਹਿਦ ਵਾਲੀ ਚਾਹ: ਅਦਰਕ, ਨਿੰਬੂ ਅਤੇ ਸ਼ਹਿਦ ਵਿੱਚ ਮੌਜੂਦ ਪੌਸ਼ਟਿਕ ਤੱਤ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਫਾਇਦੇਮੰਦ ਹੁੰਦੇ ਹਨ ਅਤੇ ਮਾਨਸੂਨ ਦੌਰਾਨ ਜ਼ੁਕਾਮ ਅਤੇ ਫਲੂ ਨਾਲ ਲੜਨ ਵਿੱਚ ਮਦਦ ਕਰਦੇ ਹਨ। ਇਸ ਨਾਲ ਗਲੇ ਦੀ ਖਰਾਸ਼ ਅਤੇ ਸਾਹ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਵੀ ਪਾਇਆ ਜਾ ਸਕਦਾ ਹੈ।
ਨਿੰਬੂ ਦਾ ਰਸ: ਨਿੰਬੂ ਦਾ ਰਸ ਵਿਟਾਮਿਨ ਸੀ ਦਾ ਵਧੀਆ ਸਰੋਤ ਹੈ। ਇਹ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ, ਸਰਦੀ ਅਤੇ ਖੰਘ ਵਰਗੀਆਂ ਆਮ ਬਿਮਾਰੀਆਂ ਨੂੰ ਰੋਕਣ ਵਿੱਚ ਮਦਦ ਕਰਦਾ ਹੈ।
ਚੁਕੰਦਰ ਦਾ ਜੂਸ: ਚੁਕੰਦਰ ਆਇਰਨ, ਪੋਟਾਸ਼ੀਅਮ ਅਤੇ ਫੋਲੇਟ ਦਾ ਚੰਗਾ ਸਰੋਤ ਹੈ। ਇਸ ਨਾਲ ਅਨੀਮੀਆ ਨੂੰ ਰੋਕਣ, ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਅਤੇ ਊਰਜਾ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ, ਇਮਿਊਨਟੀ ਸਿਸਟਮ ਵੀ ਮਜ਼ਬੂਤ ਹੁੰਦਾ ਹੈ।
ਨੋਟ: ਇੱਥੇ ਦਿੱਤੀ ਗਈ ਸਾਰੀ ਸਿਹਤ ਜਾਣਕਾਰੀ ਅਤੇ ਸੁਝਾਅ ਸਿਰਫ਼ ਤੁਹਾਡੀ ਸਮਝ ਲਈ ਹਨ। ਇਨ੍ਹਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਆਪਣੇ ਨਿੱਜੀ ਡਾਕਟਰ ਦੀ ਸਲਾਹ ਲੈਣੀ ਬਿਹਤਰ ਹੈ।