ਸਰਦੀਆਂ ਦੇ ਮੌਸਮ ਚੱਲ ਰਹੇ ਹਨ। ਇਸ ਮੌਸਮ 'ਚ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਤੁਸੀਂ ਸਰਦੀਆਂ ਦੇ ਮੌਸਮ 'ਚ ਰਾਤ ਨੂੰ ਸੌਂਣ ਤੋਂ ਪਹਿਲਾ ਦੁੱਧ 'ਚ ਕਈ ਚੀਜ਼ਾਂ ਮਿਲਾ ਕੇ ਪੀ ਸਕਦੇ ਹਨ। ਅਜਿਹਾ ਕਰਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੋਵੇਗਾ ਅਤੇ ਸਰੀਰ ਨੂੰ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਮਿਲੇਗੀ। ਆਯੁਰਵੇਦ 'ਚ ਦੁੱਧ ਨੂੰ ਪੌਸ਼ਟਿਕ ਅਤੇ ਪ੍ਰਤੀਰੋਧਕ ਸ਼ਕਤੀ ਵਧਾਉਣ ਵਾਲਾ ਮੰਨਿਆ ਜਾਂਦਾ ਹੈ।
ਇਸ ਦੌਰਾਨ ਨਿਊਟ੍ਰੀਸ਼ਨਿਸਟ ਰਾਖੀ ਚੈਟਰਜੀ ਨੇ ਦੱਸਿਆ ਕਿ ਦੁੱਧ 'ਚ ਕੁਝ ਖਾਸ ਚੀਜ਼ਾਂ ਮਿਲਾ ਕੇ ਪੀਣ ਨਾਲ ਇਸ ਦਾ ਪੋਸ਼ਣ ਮੁੱਲ ਵਧਦਾ ਹੈ।-ਨਿਊਟ੍ਰੀਸ਼ਨਿਸਟ ਰਾਖੀ ਚੈਟਰਜੀ
ਦੁੱਧ 'ਚ ਇਹ ਚੀਜ਼ਾਂ ਮਿਲਾ ਕੇ ਪੀਣਾ ਫਾਇਦੇਮੰਦ
ਹਲਦੀ: ਹਲਦੀ ਵਿੱਚ ਮੌਜੂਦ ਕਰਕਿਊਮਿਨ ਇੱਕ ਅਜਿਹਾ ਤੱਤ ਹੈ ਜੋ ਸੋਜ ਅਤੇ ਬੈਕਟੀਰੀਆ ਨਾਲ ਲੜਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਦੁੱਧ ਵਿੱਚ ਹਲਦੀ ਮਿਲਾ ਕੇ ਪੀਣ ਨਾਲ ਗਲੇ ਦੀ ਖਰਾਸ਼, ਜ਼ੁਕਾਮ ਅਤੇ ਸਰੀਰ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਹ ਸਾਡੀ ਰੋਗ ਪ੍ਰਤੀਰੋਧੀ ਸਮਰੱਥਾ ਨੂੰ ਵਧਾਉਣ ਵਿੱਚ ਵੀ ਮਦਦ ਕਰਦਾ ਹੈ।
ਸ਼ਹਿਦ: ਸ਼ਹਿਦ ਅਤੇ ਦੁੱਧ ਦਾ ਮਿਸ਼ਰਣ ਗਲੇ ਨੂੰ ਸ਼ਾਂਤ ਕਰਦਾ ਹੈ, ਖੰਘ ਨੂੰ ਘਟਾਉਂਦਾ ਹੈ ਅਤੇ ਚੰਗੀ ਨੀਂਦ ਲੈਣ ਵਿੱਚ ਮਦਦ ਕਰਦਾ ਹੈ। ਸ਼ਹਿਦ 'ਚ ਮੌਜੂਦ ਐਂਟੀ-ਆਕਸੀਡੈਂਟ ਸਰਦੀਆਂ 'ਚ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।
ਅਦਰਕ: ਅਦਰਕ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਸਰੀਰ ਨੂੰ ਗਰਮ ਰੱਖਣ ਵਿੱਚ ਮਦਦ ਕਰਦਾ ਹੈ। ਦੁੱਧ ਵਿੱਚ ਅਦਰਕ ਮਿਲਾ ਕੇ ਪੀਣ ਨਾਲ ਜ਼ੁਕਾਮ ਅਤੇ ਖੰਘ ਦੇ ਲੱਛਣਾਂ ਤੋਂ ਰਾਹਤ ਮਿਲਦੀ ਹੈ।
ਕੇਸਰ: ਕੇਸਰ ਨਾ ਸਿਰਫ ਦੁੱਧ ਵਿੱਚ ਸੁਆਦ ਅਤੇ ਖੁਸ਼ਬੂ ਵਧਾਉਂਦਾ ਹੈ ਬਲਕਿ ਖੂਨ ਸੰਚਾਰ ਨੂੰ ਵੀ ਸੁਧਾਰਦਾ ਹੈ ਅਤੇ ਸਰੀਰ ਨੂੰ ਠੰਡ ਤੋਂ ਬਚਾਉਂਦਾ ਹੈ। ਕੇਸਰ ਦਾ ਦੁੱਧ ਚਮੜੀ ਨੂੰ ਵੀ ਸੁਧਾਰਦਾ ਹੈ।
ਬਦਾਮ ਪਾਊਡਰ: ਬਦਾਮ ਵਿਟਾਮਿਨ ਈ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ। ਸਰਦੀਆਂ ਵਿੱਚ ਬਦਾਮ ਦੇ ਪਾਊਡਰ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਨੂੰ ਤਾਕਤ ਮਿਲਦੀ ਹੈ।
ਦਾਲਚੀਨੀ: ਦਾਲਚੀਨੀ ਬੈਕਟੀਰੀਆ ਅਤੇ ਵਾਇਰਸ ਨਾਲ ਲੜਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਇਸ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਪਾਚਨ ਕਿਰਿਆ ਤੇਜ਼ ਹੁੰਦੀ ਹੈ ਅਤੇ ਸਰੀਰ ਗਰਮ ਰਹਿੰਦਾ ਹੈ।
ਅਸ਼ਵਗੰਧਾ: ਅਸ਼ਵਗੰਧਾ ਤਣਾਅ ਨੂੰ ਘਟਾਉਦਾ ਹੈ, ਨੀਂਦ ਵਿੱਚ ਸੁਧਾਰ ਕਰਦਾ ਹੈ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ। ਸਰਦੀਆਂ ਵਿੱਚ ਇਸ ਨੂੰ ਦੁੱਧ 'ਚ ਮਿਲਾ ਕੇ ਪੀਣ ਨਾਲ ਸਰੀਰ ਨੂੰ ਠੰਡ ਨਾਲ ਲੜਨ ਦੀ ਤਾਕਤ ਮਿਲਦੀ ਹੈ। ਇਸ ਦੇ ਲਈ ਇੱਕ ਗਲਾਸ ਗਰਮ ਦੁੱਧ ਲਓ। ਉੱਪਰ ਦੱਸੇ ਗਏ ਤੱਤਾਂ ਵਿੱਚੋਂ ਇੱਕ ਜਾਂ ਦੋ ਨੂੰ ਮਿਲਾ ਕੇ ਸੌਣ ਤੋਂ 30 ਮਿੰਟ ਪਹਿਲਾਂ ਪੀਓ। ਇਸ ਨਾਲ ਤੁਹਾਨੂੰ ਕਾਫ਼ੀ ਆਰਾਮ ਮਿਲੇਗਾ।
ਇਹ ਵੀ ਪੜ੍ਹੋ:-
- ਰਾਤ ਨੂੰ ਚੰਗੀ ਨੀਂਦ ਸੌਂਣਾ ਚਾਹੁੰਦੇ ਹੋ? ਤਾਂ ਸੌਂਣ ਤੋਂ ਪਹਿਲਾ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼, ਆ ਜਾਵੇਗੀ ਚੈਨ ਦੀ ਨੀਂਦ
- ਕਈ ਕੋਸ਼ਿਸ਼ਾਂ ਤੋਂ ਬਾਅਦ ਵੀ ਨਹੀਂ ਘੱਟ ਰਿਹਾ ਹੈ ਭਾਰ? ਅਪਣਾਓ ਇਹ 6 ਟਿਪਸ, ਕੁਝ ਹੀ ਦਿਨਾਂ 'ਚ ਨਜ਼ਰ ਆਵੇਗਾ ਫਰਕ!
- ਚਾਹ ਪੀਣ ਦੇ ਹੋ ਸ਼ੌਂਕੀਨ? ਇਨ੍ਹਾਂ 6 ਤਰੀਕਿਆਂ ਨਾਲ ਬਣਾਈ ਚਾਹ ਨੂੰ ਇੱਕ ਵਾਰ ਜ਼ਰੂਰ ਕਰੋ ਟਰਾਈ, ਕਈ ਸਮੱਸਿਆਵਾਂ ਤੋਂ ਮਿਲ ਜਾਵੇਗਾ ਛੁਟਕਾਰਾ