ਹੈਦਰਾਬਾਦ: ਕਾਲੇ ਅੰਗੂਰ ਖਾਣਾ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਵਿਟਾਮਿਨ-ਸੀ ਦਾ ਚੰਗਾ ਸਰੋਤ ਪਾਇਆ ਜਾਂਦਾ ਹੈ, ਜੋ ਸਾਡੇ ਸਰੀਰ ਨੂੰ ਬਾਹਰੀ ਅਤੇ ਅੰਦਰੂਨੀ ਲਾਭ ਦਿੰਦਾ ਹੈ। ਇਸਦੇ ਨਾਲ ਹੀ ਕਈ ਬਿਮਾਰੀਆਂ ਨਾਲ ਲੜਨ 'ਚ ਵੀ ਮਦਦ ਮਿਲਦੀ ਹੈ। ਅੰਗੂਰ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏ ਰੱਖਦਾ ਹੈ। ਇਸਦੇ ਨਾਲ ਹੀ, ਅੰਗੂਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਦਾ ਹੈ। ਕਾਲੇ ਅੰਗੂਰ 'ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਪਾਇਆ ਜਾਂਦਾ ਹੈ, ਜੋ ਦਿਲ ਅਤੇ ਦਿਮਾਗ ਨੂੰ ਤੰਦਰੁਸਤ ਬਣਾਏ ਰੱਖਦਾ ਹੈ।
ਕਾਲੇ ਅੰਗੂਰ ਖਾਣ ਦੇ ਫਾਇਦੇ:
ਭਾਰ ਘਟ ਕਰਨ 'ਚ ਮਦਦਗਾਰ: ਕਾਲੇ ਅੰਗੂਰ 'ਚ ਘਟ ਕੈਲੋਰੀ ਅਤੇ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨੂੰ ਕਾਫ਼ੀ ਸਮੇਂ ਤੱਕ ਭਰਿਆ ਰੱਖਦਾ ਹੈ। ਇਸ ਨਾਲ ਭਾਰ ਨੂੰ ਵੀ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ: ਕਾਲੇ ਅੰਗੂਰ 'ਚ ਮੌਜ਼ੂਦ ਪੌਸ਼ਟਿਕ ਤੱਤਾਂ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਇਸ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜਿਸ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਪਾਚਨ ਤੰਤਰ ਮਜ਼ਬੂਤ: ਕਾਲੇ ਅੰਗੂਰਾਂ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਕਿਰੀਆ ਨੂੰ ਮਜ਼ਬੂਤ ਬਣਾਉਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ।
ਇਮਿਊਨਟੀ ਮਜ਼ਬੂਤ: ਕਾਲੇ ਅੰਗੂਰ 'ਚ ਵਿਟਾਮਿਨ-ਸੀ ਅਤੇ ਹੋਰ ਕਈ ਐਂਟੀਆਕਸੀਡੈਂਟਸ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦੇ ਹਨ।
ਚਮੜੀ ਅਤੇ ਵਾਲਾਂ ਲਈ ਅੰਗੂਰ ਫਾਇਦੇਮੰਦ: ਕਾਲੇ ਅੰਗੂਰਾਂ 'ਚ ਵਿਟਾਮਿਨ-ਸੀ ਅਤੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਚਮੜੀ ਅਤੇ ਵਾਲਾਂ ਦੀ ਸਿਹਤ ਨੂੰ ਬਣਾਏ ਰੱਖਣ 'ਚ ਮਦਦ ਕਰਦੇ ਹਨ।
ਹਾਈਡ੍ਰੇਟ: ਕਾਲੇ ਅੰਗੂਰਾਂ 'ਚ ਪਾਣੀ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ। ਇਸ ਨਾਲ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਮਿਲਦੀ ਹੈ। ਇਸ ਲਈ ਰੋਜ਼ਾਨਾ ਆਪਣੀ ਖੁਰਾਕ 'ਚ ਕਾਲੇ ਅੰਗੂਰਾਂ ਨੂੰ ਸ਼ਾਮਲ ਕਰੋ।
ਅੱਖਾਂ ਲਈ ਫਾਇਦੇਮੰਦ: ਕਾਲੇ ਅੰਗੂਰ 'ਚ ਮੌਜ਼ੂਦ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ। ਇਸ ਲਈ ਰੋਜ਼ਾਨਾ ਕਾਲੇ ਅੰਗੂਰਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਕਾਲੇ ਅੰਗੂਰ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਨੂੰ ਵੀ ਵੀ ਦੂਰ ਕੀਤਾ ਜਾ ਸਕਦਾ ਹੈ।