ਹੈਦਰਾਬਾਦ: ਕੀਵੀ ਸਿਹਤ ਲਈ ਕਾਫ਼ੀ ਫਾਇਦੇਮੰਦ ਹੁੰਦਾ ਹੈ। ਇਸ 'ਚ ਕਈ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਕੀਵੀ ਸਵਾਦ 'ਚ ਭਰਪੂਰ ਅਤੇ ਖੱਟਾ-ਮਿੱਠਾ ਫਲ ਹੁੰਦਾ ਹੈ। ਇਸ ਫਲ ਨੂੰ ਤੁਸੀਂ ਛਿਲਕੇ ਤੋਂ ਬਿਨ੍ਹਾਂ ਅਤੇ ਛਿਲਕੇ ਦੇ ਨਾਲ ਵੀ ਖਾ ਸਕਦੇ ਹੋ। ਕੀਵੀ 'ਚ ਪੋਟਾਸ਼ੀਅਮ, ਫਾਈਬਰ, ਵਿਟਾਮਿਨ-ਸੀ, ਫੋਲਿਕ ਐਸਿਡ, ਵਿਟਾਮਿਨ-ਈ ਪਾਇਆ ਜਾਂਦਾ ਹੈ। ਇਸ 'ਚ ਕੈਲੋਰੀ ਵੀ ਘੱਟ ਹੁੰਦੀ ਹੈ, ਜਿਸ ਨਾਲ ਤੁਸੀਂ ਕਈ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ ਅਤੇ ਭਾਰ ਘੱਟ ਕਰਨ 'ਚ ਵੀ ਮਦਦ ਮਿਲੇਗੀ।
ਕੀਵੀ ਫਲ ਦੇ ਫਾਇਦੇ:
ਅੱਖਾਂ ਨਾਲ ਜੁੜੀਆਂ ਸਮੱਸਿਆਵਾਂ: ਕੀਵੀ ਫਲ ਅੱਖਾਂ ਲਈ ਫਾਇਦੇਮੰਦ ਹੁੰਦਾ ਹੈ। ਇਸਨੂੰ ਖਾਣ ਨਾਲ ਤੁਸੀਂ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਅਤੇ ਨਜ਼ਰ ਦੀ ਕਮੀ ਵਰਗੀ ਸਮੱਸਿਆ ਨੂੰ ਵੀ ਦੂਰ ਕਰਨ 'ਚ ਮਦਦ ਮਿਲਦੀ ਹੈ।
ਇਮਿਊਨਟੀ ਮਜ਼ਬੂਤ: ਕੀਵੀ ਫਲ ਖਾਣ ਨਾਲ ਇਮਿਊਨਟੀ ਮਜ਼ਬੂਤ ਹੁੰਦੀ ਹੈ। ਇਸਨੂੰ ਖਾਣ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਕੀਵੀ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ, ਜੋ ਇਮਿਊਨਟੀ ਮਜ਼ਬੂਤ ਕਰਨ 'ਚ ਮਦਦਗਾਰ ਹੁੰਦਾ ਹੈ।
ਦਿਲ ਲਈ ਫਾਇਦੇਮੰਦ: ਕੀਵੀ ਫਲ ਖਾਣਾ ਦਿਲ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਫਾਈਬਰ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਖਰਾਬ ਕੋਲੇਸਟ੍ਰੋਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਦਿਲ ਨੂੰ ਸਿਹਤਮੰਦ ਰੱਖਣ ਅਤੇ ਅੰਤੜੀਆਂ ਨੂੰ ਮਜ਼ਬੂਤ ਬਣਾਈ ਰੱਖਣ 'ਚ ਮਦਦ ਮਿਲਦੀ ਹੈ।
ਕਬਜ਼ ਤੋਂ ਛੁਟਕਾਰਾ: ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਹੋ, ਤਾਂ ਆਪਣੀ ਖੁਰਾਕ ਵਿੱਚ 2-3 ਕੀਵੀ ਜ਼ਰੂਰ ਸ਼ਾਮਲ ਕਰੋ। ਇਸ ਨਾਲ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ ਅਤੇ ਪੇਟ ਸਾਫ਼ ਰਹੇਗਾ।
- ਕੁੱਤੇ ਦੇ ਵੱਢਣ ਨਾਲ ਰੇਬੀਜ਼ ਦੀ ਬਿਮਾਰੀ ਦਾ ਹੋ ਸਕਦੈ ਖਤਰਾ, ਜਾਣੋ ਲੱਛਣ ਅਤੇ ਬਚਾਅ ਦੇ ਤਰੀਕੇ - How to Prevent Rabies Disease
- ਟੈਨਿੰਗ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਟੂਥਪੇਸਟ ਹੋ ਸਕਦੈ ਮਦਦਗਾਰ, ਇਸ ਤਰ੍ਹਾਂ ਕਰੋ ਇਸਤੇਮਾਲ - Pedicure at Home
- ਸ਼ੂਗਰ ਦੇ ਮਰੀਜ਼ਾਂ ਲਈ ਅਨਾਨਾਸ ਖਾਣਾ ਫਾਇਦੇਮੰਦ ਜਾਂ ਨੁਕਸਾਨਦੇਹ, ਇੱਥੇ ਜਾਣੋ - Pineapple Good for Diabetics or Not
ਕੀਵੀ ਖਾਣ ਦਾ ਸਹੀ ਸਮੇਂ: ਕੀਵੀ ਸਹੀ ਸਮੇਂ 'ਤੇ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਹਾਨੂੰ ਸਹੀ ਸਮੇਂ ਬਾਰੇ ਪਤਾ ਹੋਣਾ ਚਾਹੀਦਾ ਹੈ। ਕੀਵੀ ਨੂੰ ਤੁਸੀਂ ਸਵੇਰੇ 10 ਤੋਂ 12 ਵਜੇ ਤੱਕ ਖਾ ਸਕਦੇ ਹੋ। ਜੇਕਰ ਤੁਸੀਂ ਇਸ ਸਮੇਂ ਕੀਵੀ ਨੂੰ ਖਾਂਦੇ ਹੋ, ਤਾਂ ਇਸ 'ਚ ਮੌਜ਼ੂਦ ਪੌਸ਼ਟਿਕ ਤੱਤ ਸਰੀਰ ਨੂੰ ਲਾਭ ਪਹੁੰਚਾ ਸਕਦੇ ਹਨ। ਇਸਨੂੰ ਖਾਲੀ ਪੇਟ ਖਾਣ ਦੀ ਗਲਤੀ ਨਾ ਕਰੋ। ਖਾਲੀ ਪੇਟ ਖਾਣ ਨਾਲ ਐਸਿਡਿਟੀ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਤੁਸੀਂ ਭੋਜਨ ਖਾਣ ਤੋਂ ਬਾਅਦ ਕੀਵੀ ਨੂੰ ਖਾ ਸਕਦੇ ਹੋ।