ਹੈਦਰਾਬਾਦ: ਗਰਮੀਆਂ 'ਚ ਲੋਕ ਅੰਬ ਖਾਣਾ ਪਸੰਦ ਕਰਦੇ ਹਨ। ਲੋਕ ਅੰਬ ਨੂੰ ਸਵਾਦ ਲਈ ਖਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਅੰਬ ਖਾਣ ਨਾਲ ਕਈ ਸਿਹਤ ਲਾਭ ਮਿਲ ਸਕਦੈ ਹਨ। ਅੰਬ 'ਚ ਫਾਈਬਰ, ਕਾਰਬੋਹਾਈਡ੍ਰੇਟ, ਪ੍ਰੋਟੀਨ, ਫੋਲੇਟ, ਮੈਗਨੀਸ਼ੀਅਮ, ਪੋਟਾਸ਼ੀਅਮ, ਵਿਟਾਮਿਨ-ਏ, ਸੀ, ਬੀ6 ਪਾਇਆ ਜਾਂਦਾ ਹੈ, ਜੋ ਕਿ ਸਿਹਤ ਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾ ਸਕਦਾ ਹੈ।
ਅੰਬ ਦੇ ਫਾਇਦੇ:
ਪਾਚਨ ਲਈ ਫਾਇਦੇਮੰਦ: ਅੰਬ ਮੈਟਾਬੋਲੀਜ਼ਮ ਨੂੰ ਤੇਜ਼ ਕਰਨ 'ਚ ਮਦਦ ਕਰਦਾ ਹੈ ਅਤੇ ਪਾਚਨ 'ਚ ਸੁਧਾਰ ਕਰਦਾ ਹੈ। ਅੰਬ 'ਚ ਮੌਜ਼ੂਦ ਫਾਈਬਰ ਪਾਚਨ ਕਿਰੀਆਂ ਨੂੰ ਬਿਹਤਰ ਬਣਾਈ ਰੱਖਣ 'ਚ ਮਦਦ ਕਰਦੇ ਹਨ। ਅਜਿਹੇ 'ਚ ਗਰਮੀਆਂ ਦੇ ਮੌਸਮ 'ਚ ਕਬਜ਼ ਜਾਂ ਐਸਿਡੀਟੀ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਤੁਸੀਂ ਅੰਬ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।
ਦਿਲ ਲਈ ਫਾਇਦੇਮੰਦ: ਅੰਬ ਸਿਰਫ਼ ਸਵਾਦ ਹੀ ਨਹੀਂ, ਸਗੋਂ ਦਿਲ ਨੂੰ ਸਿਹਤਮੰਦ ਰੱਖਣ 'ਚ ਵੀ ਮਦਦ ਕਰਦਾ ਹੈ। ਅੰਬ ਖਾਣ ਨਾਲ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਦੇ ਖਤਰਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ, ਕੋਲੇਸਟ੍ਰੋਲ ਨੂੰ ਵੀ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
ਇਮਿਊਨਟੀ ਮਜ਼ਬੂਤ: ਅੰਬ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ, ਜਿਸ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ। ਇਸ ਤਰ੍ਹਾਂ ਤੁਸੀਂ ਖੁਦ ਨੂੰ ਕਈ ਬਿਮਾਰੀਆਂ ਤੋਂ ਬਚਾ ਸਕੋਗੇ।
- Eating Mangoes in Pregnancy: ਗਰਭ ਅਵਸਥਾ ਦੌਰਾਨ ਅੰਬ ਖਾਣਾ ਸਿਹਤਮੰਦ, ਹੋਣ ਵਾਲੇ ਬੱਚੇ ਨੂੰ ਵੀ ਮਿਲਣਗੇ ਅਣਗਿਣਤ ਫ਼ਾਇਦੇ
- Excessive Consumption of Mangoes: ਸਾਵਧਾਨ! ਜ਼ਿਆਦਾ ਅੰਬ ਖਾਣਾ ਨੁਕਸਾਨਦੇਹ, ਇਸਦੇ ਗਲਤ ਪ੍ਰਭਾਵਾਂ ਤੋਂ ਬਚਣ ਲਈ ਅਪਣਾਓ ਇਹ ਨੁਸਖ਼ੇ
- Mango Shake Effect For Health: ਸਾਵਧਾਨ! ਇਨ੍ਹਾਂ ਸਮੱਸਿਆਵਾਂ ਤੋਂ ਪੀੜਿਤ ਲੋਕ ਮੈਂਗੋ ਸ਼ੇਕ ਪੀਣ ਤੋਂ ਕਰਨ ਪਰਹੇਜ਼, ਨਹੀਂ ਤਾਂ ਬਿਮਾਰੀਆਂ ਵਧਣ ਦਾ ਹੋ ਸਕਦੈ ਖਤਰਾ
ਅੱਖਾਂ ਲਈ ਫਾਇਦੇਮੰਦ: ਅੰਬ 'ਚ ਬੀਟਾ ਕੈਰੋਟੀਨ ਅਤੇ ਵਿਟਾਮਿਨ-ਸੀ ਵਰਗੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜਿਸ ਨਾਲ ਅੱਖਾਂ ਨੂੰ ਸਿਹਤਮੰਦ ਬਣਾਇਆ ਜਾ ਸਕਦਾ ਹੈ। ਅੰਬ 'ਚ ਮੌਜ਼ੂਦ ਗੁਣ ਰੇਟਿਨਾ ਅਤੇ ਲੈਂਸ ਨੂੰ ਸੁਰੱਖਿਆ ਦਿੰਦੇ ਹਨ ਅਤੇ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ 'ਚ ਮਦਦ ਕਰਦੇ ਹਨ।
ਨੋਟ: ਇੱਥੇ ਦਿੱਤੀ ਗਈ ਜਾਣਕਾਰੀ ਸਿਰਫ਼ ਤੁਹਾਡੀ ਸਮਝ ਲਈ ਹੈ। ਇਨ੍ਹਾਂ ਦੀ ਪਾਲਣਾ ਕਰਨ ਤੋਂ ਪਹਿਲਾ ਡਾਕਟਰ ਦੀ ਸਲਾਹ ਜ਼ਰੂਰ ਲਓ ਅਤੇ ਅੰਬ ਦੇ ਨੁਕਸਾਨਾਂ ਬਾਰੇ ਵੀ ਜਾਣ ਲਓ, ਕਿਉਕਿ ਕੁਝ ਸਮੱਸਿਆਵਾਂ ਤੋਂ ਪੀੜਿਤ ਲੋਕਾਂ ਲਈ ਅੰਬ ਖਾਣਾ ਨੁਕਸਾਨਦੇਹ ਵੀ ਹੋ ਸਕਦਾ ਹੈ।