ਹੈਦਰਾਬਾਦ: ਅਦਰਕ ਖਾਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਂਦਾ ਹੈ, ਪਰ ਜ਼ਰੂਰਤ ਤੋਂ ਜ਼ਿਆਦਾ ਅਦਰਕ ਖਾਣਾ ਨੁਕਸਾਨਦੇਹ ਵੀ ਹੋ ਸਕਦਾ ਹੈ। ਅਦਰਕ ਦੀ ਵਰਤੋਂ ਖਾਣਾ ਅਤੇ ਚਾਹ ਬਣਾਉਣ ਵਿੱਚ ਕੀਤੀ ਜਾਂਦੀ ਹੈ। ਇਸ ਨਾਲ ਜ਼ੁਕਾਮ, ਖੰਘ ਅਤੇ ਦਰਦ ਵਰਗੀਆਂ ਬਿਮਾਰੀਆਂ ਤੋਂ ਰਾਹਤ ਪਾਉਣ 'ਚ ਮਦਦ ਮਿਲਦੀ ਹੈ। ਹਾਲਾਂਕਿ, ਮਾਹਿਰ ਚੇਤਾਵਨੀ ਦਿੰਦੇ ਹਨ ਕਿ ਜ਼ਿਆਦਾ ਅਦਰਕ ਖਾਣਾ ਨੁਕਸਾਨਦੇਹ ਵੀ ਹੋ ਸਕਦਾ ਹੈ।
ਅਦਰਕ ਦੇ ਨੁਕਸਾਨ:
ਪਾਚਨ ਸੰਬੰਧੀ ਸਮੱਸਿਆਵਾਂ: ਅਦਰਕ ਸਾਡੇ ਸਰੀਰ ਵਿੱਚ ਪਾਚਨ ਤੰਤਰ ਨੂੰ ਉਤੇਜਿਤ ਕਰਦਾ ਹੈ। ਇਸ ਲਈ ਬਹੁਤ ਸਾਰੇ ਲੋਕ ਅਦਰਕ ਦੀ ਵਰਤੋਂ ਸਿਹਤ ਲਾਭਾਂ ਕਰਕੇ ਕਰਦੇ ਹਨ। ਹਾਲਾਂਕਿ, ਮਾਹਿਰਾਂ ਦਾ ਕਹਿਣਾ ਹੈ ਕਿ ਇਸਦੇ ਫਾਇਦੇ ਹਰ ਕਿਸੇ ਲਈ ਇੱਕੋ ਜਿਹੇ ਨਹੀਂ ਹੁੰਦੇ। ਜੇਕਰ ਅਦਰਕ ਨੂੰ ਖਾਲੀ ਪੇਟ ਲਿਆ ਜਾਵੇ, ਤਾਂ ਪਾਚਨ ਸੰਬੰਧੀ ਸਮੱਸਿਆਵਾਂ ਹੋਣ ਦੀ ਸੰਭਾਵਨਾ ਰਹਿੰਦੀ ਹੈ। ਡਾਕਟਰੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਲਈ ਅਦਰਕ ਦਾ ਜ਼ਿਆਦਾ ਸੇਵਨ ਨਾ ਕਰਨਾ ਬਿਹਤਰ ਹੈ, ਕਿਉਂਕਿ ਇਸ ਨਾਲ ਦਿਲ ਵਿੱਚ ਜਲਨ ਅਤੇ ਦਸਤ ਵਰਗੀਆਂ ਸਿਹਤ ਸਮੱਸਿਆਵਾਂ ਹੋਣ ਦੀ ਸੰਭਾਵਨਾ ਹੁੰਦੀ ਹੈ।
ਬਲੱਡ ਸ਼ੂਗਰ ਘੱਟ ਸਕਦਾ: ਅਦਰਕ ਸ਼ੂਗਰ ਵਾਲੇ ਲੋਕਾਂ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਹਾਲਾਂਕਿ, ਮਾਹਿਰ ਸੁਝਾਅ ਦਿੰਦੇ ਹਨ ਕਿ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਲੈਣ ਨਾਲ ਹਾਈਪੋਗਲਾਈਸੀਮੀਆ ਹੋ ਸਕਦਾ ਹੈ। ਇਹ ਇੱਕ ਖਤਰਨਾਕ ਸਿਹਤ ਸਥਿਤੀ ਹੈ। ਹਾਈਪੋਗਲਾਈਸੀਮੀਆ ਕਾਰਨ ਹੇਠ ਲਿਖੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ:-
- ਕੰਬਣਾ।
- ਜ਼ਿਆਦਾ ਪਸੀਨਾ ਆਉਣਾ।
- ਸਿਰ ਦਰਦ।
- ਤੇਜ਼ ਦਿਲ ਦੀ ਧੜਕਣ।
- ਥਕਾਵਟ।
- ਚਿੜਚਿੜਾਪਨ ਜਾਂ ਚਿੰਤਾ।
ਇਸ ਲਈ ਸੁਝਾਅ ਦਿੱਤਾ ਜਾਂਦਾ ਹੈ ਕਿ ਜੋ ਲੋਕ ਸ਼ੂਗਰ ਦੀਆਂ ਦਵਾਈਆਂ ਦੀ ਵਰਤੋਂ ਕਰ ਰਹੇ ਹਨ, ਉਨ੍ਹਾਂ ਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਕਿ ਅਦਰਕ ਕਿੰਨੀ ਮਾਤਰਾ ਵਿੱਚ ਲੈਣਾ ਫਾਇਦੇਮੰਦ ਹੋ ਸਕਦਾ ਹੈ।
- ਡੈਂਡਰਫ ਬਣ ਸਕਦੈ ਵਾਲ ਝੜਨ ਦੀ ਸਮੱਸਿਆ ਦਾ ਕਾਰਨ, ਇਨ੍ਹਾਂ ਆਯੂਰਵੇਦਿਕ ਨੁਸਖਿਆਂ ਨਾਲ ਪਾਓ ਰਾਹਤ - Hair Care Tips
- ਉਬਲੀਆਂ ਸਬਜ਼ੀਆਂ ਖਾਣ ਨਾਲ ਸਿਹਤ ਨੂੰ ਮਿਲ ਸਕਦੈ ਨੇ ਅਣਗਿਣਤ ਲਾਭ, ਇੱਥੇ ਜਾਣੋ - Boiled Vegetables Benefits
- ਗਰਮੀਆਂ 'ਚ ਤੇਲ ਵਾਲੀ ਚਮੜੀ ਤੋਂ ਛੁਟਕਾਰਾ ਪਾਉਣ ਲਈ ਮਦਦਗਾਰ ਹੋ ਸਕਦੈ ਸ਼ਹਿਦ ਦਾ ਮਾਸਕ, ਇੱਥੇ ਸਿੱਖੋ ਬਣਾਉਣ ਦਾ ਤਰੀਕਾ - Get rid of Oily Skin
ਐਲਰਜੀ ਅਤੇ ਚਮੜੀ ਦੀਆਂ ਸਮੱਸਿਆਵਾਂ: ਮਾਹਿਰਾਂ ਦਾ ਕਹਿਣਾ ਹੈ ਕਿ ਅਦਰਕ ਕੁਝ ਲੋਕਾਂ ਲਈ ਚੰਗਾ ਹੁੰਦਾ ਹੈ ਅਤੇ ਕੁਝ ਲਈ ਸਮੱਸਿਆਵਾਂ ਪੈਦਾ ਕਰਦਾ ਹੈ। ਬਹੁਤ ਜ਼ਿਆਦਾ ਅਦਰਕ ਦਾ ਸੇਵਨ ਕਰਨ ਨਾਲ ਕੁਝ ਲੋਕਾਂ 'ਤੇ ਮਾੜੇ ਪ੍ਰਭਾਵ ਪੈ ਸਕਦੇ ਹਨ, ਜਿਵੇਂ ਕਿ ਚਮੜੀ ਦੇ ਧੱਫੜ ਅਤੇ ਹੋਰ ਚਮੜੀ ਦੀਆਂ ਸਮੱਸਿਆਵਾਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।
ਸਿਰਦਰਦ: ਅਦਰਕ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ, ਪਰ ਇਹ ਹਲਕੇ ਸਿਰ ਦਰਦ ਦਾ ਕਾਰਨ ਬਣ ਸਕਦਾ ਹੈ। ਡਾਕਟਰਾਂ ਅਨੁਸਾਰ, ਰੋਜ਼ਾਨਾ 4 ਗ੍ਰਾਮ ਅਦਰਕ ਤੁਹਾਡੀ ਖੁਰਾਕ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਾਫੀ ਹੈ।
ਨੋਟ: ਇੱਥੇ ਦਿੱਤੀ ਗਈ ਸਾਰੀ ਸਿਹਤ ਜਾਣਕਾਰੀ ਅਤੇ ਸੁਝਾਅ ਸਿਰਫ਼ ਤੁਹਾਡੀ ਸਮਝ ਲਈ ਹਨ। ਇਨ੍ਹਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਆਪਣੇ ਨਿੱਜੀ ਡਾਕਟਰ ਦੀ ਸਲਾਹ ਲੈਣੀ ਬਿਹਤਰ ਹੈ।