ਹੈਦਰਾਬਾਦ: ਅੱਜ ਦੇ ਸਮੇਂ 'ਚ ਲੋਕ ਜਦੋ ਵੀ ਵਿਹਲੇ ਜਾਂ ਫਿਰ ਫਿਲਮ ਦੇਖਦੇ ਹਨ, ਤਾਂ ਭੁੰਨੇ ਹੋਏ ਛੋਲਿਆਂ ਨੂੰ ਸਨੈਕਸ ਦੇ ਰੂਪ 'ਚ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਫਾਸਟ ਫੂਡ ਅਤੇ ਜੰਕ ਫੂਡ ਵਰਗੀਆਂ ਚੀਜ਼ਾਂ ਖਾਣਾ ਨੁਕਸਾਨਦੇਹ ਹੋ ਸਕਦਾ ਹੈ, ਪਰ ਭੁੰਨੇ ਹੋਏ ਛੋਲੇ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸਨੂੰ ਲੋਕ ਸਨੈਕ ਦੇ ਤੌਰ 'ਤੇ ਖਾਣਾ ਪਸੰਦ ਕਰਦੇ ਹਨ। ਭੁੰਨੇ ਹੋਏ ਛੋਲਿਆਂ ਨੂੰ ਖਾਣ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ।
ਭੁੰਨੇ ਹੋਏ ਛੋਲੇ ਖਾਣ ਦੇ ਸਿਹਤ ਲਾਭ:
ਦਿਲ ਲਈ ਫਾਇਦੇਮੰਦ: ਭੁੰਨੇ ਹੋਏ ਛੋਲਿਆਂ 'ਚ ਫਾਈਬਰ, ਪੋਟਾਸ਼ੀਅਮ ਅਤੇ ਓਮੇਗਾ -3 ਫੈਟੀ ਐਸਿਡ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਦਿਲ ਦੀ ਸਿਹਤ ਨੂੰ ਸੁਧਾਰਨ 'ਚ ਮਦਦ ਮਿਲ ਸਕਦੀ ਹੈ। ਇਸਦੇ ਨਾਲ ਹੀ, ਭੁੰਨੇ ਹੋਏ ਛੋਲਿਆਂ 'ਚ ਮੌਜੂਦ ਫਾਈਬਰ ਖਰਾਬ ਕੋਲੇਸਟ੍ਰੋਲ ਨੂੰ ਘੱਟ ਕਰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਰੋਕਦਾ ਹੈ। ਇਸ 'ਚ ਮੌਜ਼ੂਦ ਓਮੇਗਾ-3 ਫੈਟੀ ਐਸਿਡ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਨੂੰ ਘੱਟ ਕਰਨ ਲਈ ਮਦਦਗਾਰ ਹੁੰਦਾ ਹੈ।
ਬਲੱਡ ਪ੍ਰੈਸ਼ਰ ਕੰਟਰੋਲ: ਭੁੰਨੇ ਹੋਏ ਛੋਲਿਆਂ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ। ਪਰ ਜ਼ਰੂਰਤ ਤੋਂ ਜ਼ਿਆਦਾ ਭੁੰਨੇ ਹੋਏ ਛੋਲੇ ਖਾਣ ਤੋਂ ਬਚੋ। ਇਸ ਤੋਂ ਇਲਾਵਾ, ਸ਼ੂਗਰ ਤੋਂ ਪੀੜਤ ਲੋਕ ਵੀ ਭੁੰਨੇ ਹੋਏ ਛੋਲੇ ਖਾ ਕੇ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰ ਸਕਦੇ ਹਨ ।
ਭਾਰ ਘਟਾਉਣ ਵਿੱਚ ਮਦਦਗਾਰ: ਭੁੰਨੇ ਹੋਏ ਛੋਲੇ ਖਾਣ ਨਾਲ ਪੇਟ ਭਰਿਆ ਰਹਿੰਦਾ ਹੈ ਅਤੇ ਭੁੱਖ ਵੀ ਘੱਟ ਲੱਗਦੀ ਹੈ। ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਭੁੰਨੇ ਹੋਏ ਛੋਲਿਆਂ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।
ਪਾਚਨ ਕਿਰਿਆ: ਭੁੰਨੇ ਹੋਏ ਛੋਲਿਆਂ ਵਿੱਚ ਮੌਜੂਦ ਫਾਈਬਰ ਪਾਚਨ ਕਿਰਿਆ ਨੂੰ ਸੁਧਾਰਦਾ ਹੈ। ਇਸ ਨੂੰ ਖਾਣ ਨਾਲ ਕਬਜ਼ ਵਰਗੀਆਂ ਕਈ ਤਰ੍ਹਾਂ ਦੀਆਂ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ।
ਹੱਡੀਆਂ ਮਜ਼ਬੂਤ: ਭੁੰਨੇ ਹੋਏ ਛੋਲਿਆਂ ਵਿੱਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਪੌਸ਼ਟਿਕ ਤੱਤ ਹੱਡੀਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਈ ਰੱਖਣ 'ਚ ਮਦਦ ਕਰਦੇ ਹਨ। ਇਸ ਲਈ ਭੁੰਨੇ ਹੋਏ ਛੋਲਿਆਂ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।
ਜ਼ਰੂਰਤ ਤੋਂ ਜ਼ਿਆਦਾ ਭੁੰਨੇ ਹੋਏ ਛੋਲੇ ਨਾ ਖਾਓ: ਰੋਜ਼ਾਨਾ ਭੁੰਨੇ ਹੋਏ ਛੋਲਿਆਂ ਨੂੰ ਖਾਣ ਦੇ ਬਹੁਤ ਸਾਰੇ ਸਿਹਤ ਲਾਭ ਹੁੰਦੇ ਹਨ, ਪਰ ਇਨ੍ਹਾਂ ਨੂੰ ਬਹੁਤ ਜ਼ਿਆਦਾ ਖਾਣ ਨਾਲ ਕੁਝ ਸਿਹਤ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਬਹੁਤ ਜ਼ਿਆਦਾ ਭੁੰਨੇ ਹੋਏ ਛੋਲੇ ਖਾਣ ਨਾਲ ਦਸਤ, ਪੇਟ ਫੁੱਲਣਾ, ਗੈਸ ਅਤੇ ਐਲਰਜੀ ਵਰਗੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਪ੍ਰਤੀ ਦਿਨ 100 ਗ੍ਰਾਮ ਤੋਂ ਵੱਧ ਭੁੰਨੇ ਹੋਏ ਛੋਲਿਆਂ ਦਾ ਸੇਵਨ ਨਹੀ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਨੋਟ: ਇੱਥੇ ਦਿੱਤੀ ਗਈ ਸਾਰੀ ਜਾਣਕਾਰੀ ਦੀ ਪਾਲਣਾ ਕਰਨ ਤੋਂ ਪਹਿਲਾਂ ਆਪਣੇ ਨਿੱਜੀ ਡਾਕਟਰ ਦੀ ਸਲਾਹ ਜ਼ਰੂਰ ਲਓ।