ਹੈਦਰਾਬਾਦ: ਗਰਮੀਆਂ ਦੇ ਮੌਸਮ ਸ਼ੁਰੂ ਹੋ ਚੁੱਕੇ ਹਨ। ਗਰਮੀਆਂ 'ਚ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ, ਪਰ ਕੰਮ ਦੇ ਚਲਦਿਆਂ ਘਰੋ ਬਾਹਰ ਨਿਕਲਣਾ ਜ਼ਰੂਰੀ ਹੋ ਜਾਂਦਾ ਹੈ। ਅਜਿਹੇ 'ਚ ਤੁਸੀਂ ਖਾਣ-ਪੀਣ 'ਚ ਬਦਲਾਅ ਕਰਕੇ ਖੁਦ ਨੂੰ ਸਿਹਤਮੰਦ ਰੱਖ ਸਕਦੇ ਹੋ। ਇਸ ਮੌਸਮ 'ਚ ਕਈ ਫਲ ਮਿਲਦੇ ਹਨ, ਜਿਨ੍ਹਾਂ ਨੂੰ ਤੁਸੀਂ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਨ੍ਹਾਂ ਫਲਾਂ 'ਚੋ ਇੱਕ ਹੈ ਖਰਬੂਜ਼ਾ। ਖਰਬੂਜ਼ਾ ਗਰਮੀਆਂ 'ਚ ਸਭ ਤੋਂ ਵੱਧ ਖਾਣ ਵਾਲਾ ਫਲ ਹੈ। ਇਸ 'ਚ ਕਈ ਪੌਸ਼ਟਿਕ ਤੱਤ ਅਤੇ ਪਾਣੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ।
ਖਰਬੂਜ਼ਾ ਖਾਣ ਦੇ ਫਾਇਦੇ:
ਬਲੱਡ ਪ੍ਰੈਸ਼ਰ ਕੰਟਰੋਲ: ਖਰਬੂਜ਼ੇ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ 'ਚ ਮੌਜ਼ੂਦ ਹਾਈ ਫਾਈਬਰ ਅਤੇ ਪਾਣੀ ਦੀ ਮਾਤਰਾ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।
ਪਾਚਨ ਲਈ ਫਾਇਦੇਮੰਦ: ਖਰਬੂਜ਼ੇ 'ਚ ਮੌਜ਼ੂਦ ਪਾਣੀ ਅਤੇ ਫਾਈਬਰ ਦੀ ਮਾਤਰਾ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ ਹੁੰਦੇ ਹਨ। ਇਸ ਨਾਲ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਇਸ ਲਈ ਰੋਜ਼ਾਨਾ ਆਪਣੀ ਖੁਰਾਕ 'ਚ ਖਰਬੂਜ਼ੇ ਨੂੰ ਸ਼ਾਮਲ ਕਰੋ। ਇਸ ਨਾਲ ਪੇਟ ਨੂੰ ਠੰਡਾ ਰੱਖਣ 'ਚ ਮਦਦ ਮਿਲੇਗੀ।
ਹਾਈਡ੍ਰੇਸ਼ਨ: ਖਰਬੂਜ਼ੇ 'ਚ ਪਾਣੀ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਸਨੂੰ ਖਾਣ ਨਾਲ ਡੀਹਾਈਡ੍ਰੇਸ਼ਨ ਨੂੰ ਰੋਕਣ ਅਤੇ ਸਰੀਰ 'ਚ ਪਾਣੀ ਦੀ ਕਮੀ ਨੂੰ ਦੂਰ ਕਰਨ 'ਚ ਮਦਦ ਮਿਲ ਸਕਦੀ ਹੈ। ਇਸ ਲਈ ਤੁਸੀਂ ਖੁਦ ਨੂੰ ਹਾਈਡ੍ਰੇਟ ਰੱਖਣ ਲਈ ਖਰਬੂਜ਼ਾ ਖਾ ਸਕਦੇ ਹੋ।
ਚਮੜੀ ਲਈ ਫਾਇਦੇਮੰਦ: ਖਰਬੂਜ਼ਾ ਸਿਹਤ ਤੋਂ ਇਲਾਵਾ ਚਮੜੀ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ 'ਚ ਮੌਜ਼ੂਦ ਐਂਟੀਆਕਸੀਡੈਂਟ ਦੀ ਮਾਤਰਾ ਚਮੜੀ ਨੂੰ ਸਾਫ਼ ਰੱਖਣ 'ਚ ਮਦਦ ਕਰਦੀ ਹੈ।
ਖਰਬੂਜ਼ਾ ਪੌਸ਼ਟਿਕ ਤੱਤਾਂ ਨਾਲ ਭਰਪੂਰ: ਖਰਬੂਜ਼ਾ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਫਲ 'ਚ ਘੱਟ ਕੈਲੋਰੀ ਹੁੰਦੀ ਹੈ ਅਤੇ ਫਾਈਬਰ, ਵਿਟਾਮਿਨ-ਏ, ਫੋਲੇਟ, ਪੋਟਾਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ-ਸੀ ਜ਼ਿਆਦਾ ਪਾਇਆ ਜਾਂਦਾ ਹੈ, ਜਿਸ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ।