ETV Bharat / health

ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਤੋਂ ਲੈ ਕੇ ਤਣਾਅ ਘਟ ਕਰਨ ਤੱਕ, ਇੱਥੇ ਜਾਣੋ ਤੁਲਸੀ ਦੇ ਅਣਗਿਣਤ ਲਾਭ

Tulsi Benefits: ਤੁਲਸੀ ਨੂੰ ਆਯੂਰਵੇਦ ਗੁਣਾਂ ਕਾਰਨ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ। ਇਸ ਲਈ ਸਵੇਰੇ ਚਾਹ ਦੀ ਜਗ੍ਹਾਂ ਤੁਲਸੀ ਦਾ ਪਾਣੀ ਪੀਣਾ ਕਾਫ਼ੀ ਫਾਇਦੇਮੰਦ ਹੋ ਸਕਦਾ ਹੈ।

Tulsi Benefits
Tulsi Benefits
author img

By ETV Bharat Health Team

Published : Jan 27, 2024, 3:00 PM IST

ਹੈਦਰਾਬਾਦ: ਤੁਲਸੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਕਈ ਸਿਹਤ ਲਾਭ ਮਿਲਦੇ ਹਨ, ਜਿਸਦੇ ਚਲਦਿਆਂ ਲੋਕ ਤੁਲਸੀ ਦਾ ਇਸਤੇਮਾਲ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕਰਦੇ ਹਨ। ਇਸ ਲਈ ਤੁਸੀਂ ਚਾਹ ਦੀ ਜਗ੍ਹਾਂ ਤੁਲਸੀ ਦਾ ਪਾਣੀ ਪੀ ਸਕਦੇ ਹੋ। ਤੁਲਸੀ ਦਾ ਪਾਣੀ ਬਣਾਉਣ ਲਈ ਰਾਤ ਭਰ ਪਾਣੀ 'ਚ ਤੁਲਸੀ ਦੀਆਂ ਪੱਤੀਆਂ ਨੂੰ ਭਿਓ ਕੇ ਰੱਖੋ ਅਤੇ ਸਵੇਰੇ ਉਸ ਪਾਣੀ ਨੂੰ ਪੀ ਲਓ। ਇਸ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ।

ਤੁਲਸੀ ਦੇ ਫਾਇਦੇ:

ਇਮਿਊਨਟੀ ਮਜ਼ਬੂਤ ਕਰਨ 'ਚ ਮਦਦਗਾਰ: ਸਵੇਰ ਦੇ ਸਮੇਂ ਤੁਲਸੀ ਦਾ ਪਾਣੀ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਬਣਾਉਣ 'ਚ ਮਦਦ ਮਿਲਦੀ ਹੈ। ਇਸ 'ਚ ਐਂਟੀਆਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਇਸ ਲਈ ਤੁਸੀਂ ਤੁਲਸੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।

ਪਾਚਨ ਲਈ ਫਾਇਦੇਮੰਦ: ਤੁਲਸੀ ਐਸਿਡਿਟੀ, ਬਲੋਟਿੰਗ ਅਤੇ ਗੈਸ ਦੀ ਸਮੱਸਿਆ ਨੂੰ ਘਟ ਕਰਨ 'ਚ ਮਦਦ ਕਰਦੀ ਹੈ। ਇਸ ਨਾਲ ਪਾਚਨ ਨੂੰ ਵੀ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ ਅਤੇ ਕਬਜ਼ ਵਰਗੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਇਸਦੇ ਨਾਲ ਹੀ ਤੁਲਸੀ ਦਾ ਪਾਣੀ ਪਾਚਨ ਤੰਤਰ ਲਈ ਫਾਇਦੇਮੰਦ ਹੋ ਸਕਦਾ ਹੈ।

ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦਗਾਰ: ਤੁਲਸੀ 'ਚ ਹਾਈਪੋਗਲਾਈਸੀਮਿਕ ਤੱਤ ਪਾਏ ਜਾਂਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ। ਇਸ ਲਈ ਤੁਸੀਂ ਤੁਲਸੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।

ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਮਿਲਦੀ: ਤੁਲਸੀ ਦਾ ਪਾਣੀ ਪੀਣ ਨਾਲ ਸਰੀਰ 'ਚ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਮਿਲਦੀ ਹੈ। ਇਸ ਲਈ ਤੁਲਸੀ ਦਾ ਪਾਣੀ ਪੀਣਾ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ। ਸਵੇਰ ਦੇ ਸਮੇਂ ਇਹ ਪਾਣੀ ਪੀਣ ਨਾਲ ਸਿਹਤ ਨੂੰ ਜ਼ਿਆਦਾ ਲਾਭ ਮਿਲ ਸਕਦੇ ਹਨ।

ਤਣਾਅ ਘਟ ਹੁੰਦਾ: ਤੁਲਸੀ ਮਾਨਸਿਕ ਤਣਾਅ ਨੂੰ ਘਟ ਕਰਨ 'ਚ ਮਦਦਗਾਰ ਹੁੰਦੀ ਹੈ। ਇਸ 'ਚ ਐਂਟੀਐਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ, ਜਿਸ ਕਾਰਨ ਤੁਹਾਡਾ ਦਿਮਾਗ ਸ਼ਾਂਤ ਹੁੰਦਾ ਹੈ ਅਤੇ ਯਾਦਾਸ਼ਤ ਨੂੰ ਤੇਜ਼ ਕਰਨ 'ਚ ਮਦਦ ਮਿਲਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.