ਹੈਦਰਾਬਾਦ: ਦਹੀ-ਚੌਲ ਨੂੰ ਸਿਹਤ ਲਈ ਵਧੀਆ ਮੰਨਿਆ ਜਾਂਦਾ ਹੈ। ਇਸਦੇ ਨਾਲ ਹੀ ਦਹੀ-ਚੌਲ ਬਣਾਉਣ 'ਚ ਵੀ ਆਸਾਨ ਹੁੰਦੇ ਹਨ। ਜੇਕਰ ਤੁਸੀਂ ਦਫ਼ਤਰ ਜਾ ਰਹੇ ਹੋ ਅਤੇ ਤੁਹਾਡੇ ਕੋਲ੍ਹ ਘਟ ਸਮੇਂ ਹੈ, ਤਾਂ ਤੁਸੀਂ ਆਸਾਨੀ ਨਾਲ ਦਹੀ ਚੌਲ ਬਣਾ ਸਕਦੇ ਹੋ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਫਾਇਦੇਮੰਦ ਵੀ ਹੁੰਦੇ ਹਨ। ਇਸ ਲਈ ਦਹੀ-ਚੌਲ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ।
ਦਹੀ-ਚੌਲ ਖਾਣ ਦੇ ਫਾਇਦੇ:
ਬਿਮਾਰੀਆਂ ਨਾਲ ਲੜਨ 'ਚ ਮਦਦਗਾਰ: ਰੋਜ਼ਾਨਾ ਦਹੀ-ਚੌਲ ਖਾ ਕੇ ਤੁਸੀਂ ਖੁਦ ਨੂੰ ਬਿਮਾਰੀਆਂ ਤੋਂ ਬਚਾ ਸਕਦੇ ਹੋ। ਦਹੀ-ਚੌਲ ਖਾਣ ਨਾਲ ਬਿਮਾਰੀਆਂ ਕਾਰਨ ਬਣਨ ਵਾਲੇ ਬੈਕਟੀਰੀਆਂ ਨਾਲ ਲੜਨ 'ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ ਪਾਚਨ ਤੰਤਰ ਲਈ ਵੀ ਦਹੀ-ਚੌਲ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਦਹੀ-ਚੌਲ ਨੂੰ ਸ਼ਾਮਲ ਕਰ ਸਕਦੇ ਹੋ।
ਅੰਤੜੀਆਂ ਦੀ ਸਿਹਤ ਲਈ ਫਾਇਦੇਮੰਦ: ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਲੋਕਾਂ ਲਈ ਦਹੀ-ਚੌਲ ਇੱਕ ਸਿਹਤਮੰਦ ਆਪਸ਼ਨ ਹੋ ਸਕਦਾ ਹੈ। ਦਹੀ 'ਚ ਮੌਜ਼ੂਦ ਪ੍ਰੋਬਾਇਓਟਿਕ ਪਾਚਨ ਲਈ ਫਾਇਦੇਮੰਦ ਹੁੰਦੇ ਹਨ ਅਤੇ ਅੰਤੜੀਆਂ 'ਚ ਮੌਜ਼ੂਦ ਵਧੀਆਂ ਬੈਕਟੀਰੀਆਂ ਦੀ ਰਚਨਾ 'ਚ ਸੁਧਾਰ ਕਰਦੇ ਹਨ। ਇਸਦੇ ਨਾਲ ਹੀ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ 'ਚ ਵੀ ਮਦਦ ਮਿਲਦੀ ਹੈ ਅਤੇ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।
ਹੱਡੀਆਂ ਅਤੇ ਦੰਦਾਂ ਲਈ ਫਾਇਦੇਮੰਦ: ਦਹੀ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ, ਜੋ ਕਿ ਹੱਡੀਆਂ ਅਤੇ ਦੰਦਾਂ ਲਈ ਜ਼ਰੂਰੀ ਹੁੰਦਾ ਹੈ। ਇਸ ਲਈ ਦਹੀ-ਚੌਲ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ ਨਾਲ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਨ 'ਚ ਮਦਦ ਮਿਲੇਗੀ।
ਭਾਰ ਕੰਟਰੋਲ ਕਰਨ 'ਚ ਮਦਦਗਾਰ: ਜੇਕਰ ਤੁਸੀਂ ਭਾਰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਦਹੀ-ਚੌਲ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ ਨਾਲ ਮੈਟਾਬੋਲੀਜ਼ਮ ਨੂੰ ਮਜ਼ਬੂਤ ਕਰਨ ਅਤੇ ਭਾਰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਦਹੀ 'ਚ ਪਾਏ ਜਾਣ ਵਾਲੇ ਪ੍ਰੋਟੀਨ ਅਤੇ ਕੈਲਸ਼ੀਅਮ ਭੁੱਖ ਨੂੰ ਕੰਟਰੋਲ ਕਰਦੇ ਹਨ, ਜਿਸ ਨਾਲ ਭਾਰ ਨੂੰ ਘਟ ਕੀਤਾ ਜਾ ਸਕਦਾ ਹੈ।
ਪੌਸ਼ਟਿਕ ਤੱਤਾਂ ਨਾਲ ਭਰਪੂਰ: ਚੌਲ ਅਤੇ ਦਹੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਦਹੀ 'ਚ ਮੌਜ਼ੂਦ ਪ੍ਰੋਟੀਨ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦੇ ਹਨ ਅਤੇ ਲੰਬੇ ਸਮੇਂ ਤੱਕ ਪੇਟ ਨੂੰ ਭਰਿਆ ਰੱਖਦੇ ਹਨ। ਇਸਦੇ ਨਾਲ ਹੀ ਦਹੀ-ਚੌਲ 'ਚ ਮੌਜ਼ੂਦ ਕਾਰਬੋਹਾਈਡ੍ਰੇਟ ਸਰੀਰ 'ਚ ਐਨਰਜ਼ੀ ਨੂੰ ਵਧਾਉਦੇ ਹਨ।