ਹੈਦਰਾਬਾਦ: ਨਵਰਾਤਰੀ ਦਾ ਤਿਉਹਾਰ ਸ਼ੁਰੂ ਹੋ ਚੁੱਕਾ ਹੈ। ਇਹ ਤਿਉਹਾਰ 9 ਦਿਨਾਂ ਦਾ ਹੁੰਦਾ ਹੈ। ਇਸ ਦੌਰਾਨ ਲੋਕ 9 ਦਿਨਾਂ ਦਾ ਵਰਤ ਰੱਖਦੇ ਹਨ, ਜਿਸ ਕਰਕੇ ਲੋਕਾਂ ਦੇ ਖਾਣ-ਪੀਣ 'ਚ ਬਹੁਤ ਸਾਰੇ ਬਦਲਾਅ ਹੁੰਦੇ ਹਨ। ਇਨ੍ਹਾਂ ਬਦਲਾਵਾਂ ਕਾਰਨ ਸਰੀਰ ਦਾ ਮੈਟਾਬਾਲੀਜ਼ਮ ਖਰਾਬ ਹੋ ਜਾਂਦਾ ਹੈ ਅਤੇ ਪਾਚਨ ਕਿਰੀਆਂ ਹੌਲੀ ਹੋ ਜਾਂਦੀ ਹੈ, ਜਿਸਦੇ ਚਲਦਿਆਂ ਲੋਕ ਗੈਸ ਦੀ ਸਮੱਸਿਆ ਦਾ ਸ਼ਿਕਾਰ ਹੋ ਜਾਂਦੇ ਹਨ। ਜੇਕਰ ਤੁਸੀਂ ਵੀ ਵਰਤ ਦੌਰਾਨ ਗੈਸ ਦੀ ਸਮੱਸਿਆ ਤੋਂ ਪਰੇਸ਼ਾਨ ਹੋ, ਤਾਂ ਰਾਹਤ ਪਾਉਣ ਲਈ ਕੁਝ ਦੇਸੀ ਨੁਸਖੇ ਅਜ਼ਮਾ ਸਕਦੇ ਹੋ।
ਗੈਸ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਦੇਸੀ ਨੁਸਖੇ:
ਨਾਰੀਅਲ ਪਾਣੀ: ਜੇਕਰ ਵਰਤ ਦੌਰਾਨ ਤੁਹਾਨੂੰ ਗੈਸ ਦੀ ਸਮੱਸਿਆ ਹੋ ਰਹੀ ਹੈ, ਤਾਂ ਸਵੇਰੇ ਉੱਠਦੇ ਸਭ ਤੋਂ ਪਹਿਲਾ ਨਾਰੀਅਲ ਪਾਣੀ ਪੀਓ। ਇਸ ਨਾਲ ਪਾਚਨ ਨੂੰ ਸਹੀ ਬਣਾਈ ਰੱਖਣ 'ਚ ਮਦਦ ਮਿਲਦੀ ਹੈ। ਨਾਰੀਅਲ ਪਾਣੀ ਪੀਣ ਨਾਲ ਗੈਸ, ਐਸਿਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।
ਨਿੰਬੂ ਅਤੇ ਸ਼ਹਿਦ: ਨਿੰਬੂ ਅਤੇ ਸ਼ਹਿਦ ਵੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਗੈਸ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਲਈ ਗਰਮ ਪਾਣੀ 'ਚ ਨਿੰਬੂ ਨੂੰ ਨਿਚੋੜ ਕੇ ਇਸ 'ਚ ਇੱਕ ਚਮਚ ਸ਼ਹਿਦ ਮਿਲਾ ਕੇ ਪੀ ਲਓ। ਇਸ ਉਪਾਅ ਨੂੰ ਕਰਨ ਨਾਲ ਗੈਸ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
ਦਹੀ: ਵਰਤ ਦੌਰਾਨ ਪੇਟ 'ਚ ਬਣਨ ਵਾਲੀ ਗੈਸ ਤੋਂ ਰਾਹਤ ਪਾਉਣ ਲਈ ਤੁਸੀਂ ਦਹੀ ਦਾ ਇਸਤੇਮਾਲ ਕਰ ਸਕਦੇ ਹੋ। ਦਹੀ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਦਹੀ 'ਚ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਸ ਨਾਲ ਪੇਟ 'ਚ ਬਣ ਰਹੀ ਗੈਸ ਤੋਂ ਰਾਹਤ ਪਾਈ ਜਾ ਸਕਦੀ ਹੈ।
ਪੁਦੀਨਾ: ਪੁਦੀਨਾ ਪੇਟ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦੇਣ 'ਚ ਮਦਦ ਕਰਦਾ ਹੈ। ਇਸ ਉਪਾਅ ਨੂੰ ਕਰਨ ਲਈ ਪੁਦੀਨੇ ਦੀਆਂ ਪੱਤੀਆਂ ਨੂੰ ਗਰਮ ਪਾਣੀ 'ਚ ਪਾ ਕੇ ਪੁਦੀਨੇ ਦੀ ਚਾਹ ਨੂੰ ਤੁਸੀਂ ਪੀ ਸਕਦੇ ਹੋ। ਇਸ ਨਾਲ ਗੈਸ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
ਸੌਫ਼ ਦਾ ਪਾਣੀ: ਵਰਤ ਦੌਰਾਨ ਖਾਣ-ਪੀਣ 'ਚ ਬਦਲਾਅ ਹੋ ਜਾਣ ਕਾਰਨ ਪੇਟ 'ਚ ਗੈਸ ਬਣਨ ਲੱਗ ਜਾਂਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਤੁਸੀਂ ਰੋਜ਼ ਸ਼ਾਮ ਨੂੰ ਇੱਕ ਗਲਾਸ ਪਾਣੀ 'ਚ ਦੋ ਚਮਚ ਸੌਂਫ ਨੂੰ ਰਾਤ ਭਰ ਭਿਓ ਕੇ ਰੱਖ ਦਿਓ ਅਤੇ ਸਵੇਰੇ ਉੱਠ ਕੇ ਪਾਣੀ ਨੂੰ ਛਾਣ ਕੇ ਪੀ ਲਓ। ਇਸ ਨਾਲ ਗੈਸ ਅਤੇ ਪੇਟ 'ਚ ਹੋ ਰਹੀ ਜਲਨ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ।