ਹੈਦਰਾਬਾਦ: ਹਾਈ ਬਲੱਡ ਪ੍ਰੈਸ਼ਰ ਇੱਕ ਆਮ ਸਮੱਸਿਆ ਹੋ ਗਈ ਹੈ। ਗਲਤ ਜੀਵਨਸ਼ੈਲੀ ਕਾਰਨ ਲੋਕ ਇਸ ਸਮੱਸਿਆ ਤੋਂ ਪੀੜਿਤ ਹੋ ਜਾਂਦੇ ਹਨ। ਦਰਅਸਲ, ਹਾਈ ਬਲੱਡ ਪ੍ਰੈਸ਼ਰ ਹੋਣ 'ਤੇ ਨਸਾਂ ਦੀਆਂ ਦਿਵਾਰਾਂ 'ਤੇ ਖੂਨ ਦਾ ਦਬਾਅ ਵੱਧ ਜਾਂਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਪਿੱਛੇ ਕਈ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਇਨ੍ਹਾਂ ਕਾਰਨਾਂ 'ਚ ਕੰਮ ਦਾ ਪ੍ਰੈਸ਼ਰ, ਖਰਾਬ ਜੀਵਨਸ਼ੈਲੀ ਅਤੇ ਗੈਰ ਸਿਹਤਮੰਦ ਭੋਜਨ ਸ਼ਾਮਲ ਹੈ। ਜੇਕਰ ਇਸ ਸਮੱਸਿਆ ਦਾ ਇਲਾਜ਼ ਨਾ ਕਰਵਾਇਆ ਜਾਵੇ, ਤਾਂ ਦਿਲ ਦੇ ਰੋਗਾਂ ਦਾ ਖਤਰਾ ਵੱਧ ਸਕਦਾ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਬਦਲਾਅ ਕਰ ਸਕਦੇ ਹੋ, ਜਿਨ੍ਹਾਂ ਵਿੱਚ ਸਭ ਤੋਂ ਵੱਡਾ ਬਦਲਾਅ ਲੂਣ ਦੀ ਮਾਤਰਾ ਘੱਟ ਕਰਨਾ ਹੈ।
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਖੁਰਾਕ:
ਹਰੀਆਂ ਸਬਜ਼ੀਆਂ: ਹਾਈ ਬਲੱਡ ਪ੍ਰੈਸ਼ਰ ਦੇ ਰੋਗੀਆਂ ਨੂੰ ਆਪਣੀ ਖੁਰਾਕ 'ਚ ਹਰੀਆਂ ਸਬਜ਼ੀਆਂ ਜ਼ਰੂਰ ਸ਼ਾਮਲ ਕਰਨੀਆਂ ਚਾਹੀਦੀਆਂ ਹਨ। ਹਰੀਆਂ ਸਬਜ਼ੀਆਂ ਸੋਡੀਅਮ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦੀਆਂ ਹਨ। ਹਰੀਆਂ ਸਬਜ਼ੀਆਂ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ, ਜੋ ਦਿਲ ਨੂੰ ਸਿਹਤਮੰਦ ਰੱਖਣ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੋ ਸਕਦੀਆਂ ਹਨ। ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਤੁਸੀਂ ਆਪਣੀ ਖੁਰਾਕ 'ਚ ਪਾਲਕ, ਗੋਭੀ, ਕੇਲਾ, ਸੌਫ਼ ਆਦਿ ਨੂੰ ਸ਼ਾਮਲ ਕਰ ਸਕਦੇ ਹੋ।
ਓਟਸ: ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਆਪਣੀ ਸਵੇਰ ਦੀ ਖੁਰਾਕ 'ਚ ਓਟਸ ਨੂੰ ਸ਼ਾਮਲ ਕਰ ਸਕਦੇ ਹਨ। ਓਟਸ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਹ ਸਰੀਰ 'ਚ ਹਾਰਮਾਨ ਦਾ ਬੈਲੇਂਸ ਸਹੀ ਰੱਖਦਾ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ 'ਚ ਮਦਦ ਕਰਦਾ ਹੈ।
ਕੀਵੀ: ਕੀਵੀ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਕੀਵੀ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਕੀਵੀ ਸਿਹਤ ਦੇ ਨਾਲ-ਨਾਲ ਵਾਲਾਂ ਅਤੇ ਚਮੜੀ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਪਾਚਨ ਨੂੰ ਸੁਧਾਰਨ ਅਤੇ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ।
ਲਸਣ: ਲਸਣ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਆਪਣੀ ਖੁਰਾਕ 'ਚ ਲਸਣ ਨੂੰ ਸ਼ਾਮਲ ਕਰ ਸਕਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਹੋਵੇਗਾ। ਹਾਈ ਬਲੱਡ ਪ੍ਰੈਸ਼ਰ ਤੋਂ ਪੀੜਿਤ ਲੋਕ ਸਵੇਰੇ ਪਾਣੀ ਦੇ ਨਾਲ ਕੱਚੇ ਲਸਣ ਨੂੰ ਖਾ ਸਕਦੇ ਹਨ।
ਦਹੀ: ਦਹੀ ਖਾਣਾ ਵੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਦਹੀ 'ਚ ਘੱਟ ਫੈਟ ਪਾਇਆ ਜਾਂਦਾ ਹੈ, ਜਿਸਦੇ ਚਲਦਿਆਂ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ 'ਚ ਮੌਜ਼ੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਏ ਰੱਖਣ 'ਚ ਮਦਦ ਕਰਦਾ ਹੈ।