ਹੈਦਰਾਬਾਦ: ਅੱਜ ਦੇ ਸਮੇਂ 'ਚ ਬੀਪੀ ਵੱਧਣਾ ਇੱਕ ਆਮ ਸਮੱਸਿਆ ਹੋ ਗਈ ਹੈ, ਪਰ ਤੁਸੀਂ ਕੁਝ ਬਦਲਾਅ ਕਰਕੇ ਇਸਨੂੰ ਕੰਟਰੋਲ ਕਰ ਸਕਦੇ ਹੋ। ਬੀਪੀ ਵੱਧਣ ਤੋਂ ਰੋਕਣ ਲਈ ਸਹੀ ਜੀਵਨਸ਼ੈਲੀ ਅਤੇ ਦਵਾਈਆਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਲਈ ਸਹੀ ਜੀਵਨਸ਼ੈਲੀ ਅਤੇ ਖੁਰਾਕ 'ਚ ਜ਼ਰੂਰੀ ਬਦਲਾਅ ਕਰੋ। ਅਜਿਹਾ ਕਰਕੇ ਤੁਸੀਂ ਬੀਪੀ ਨੂੰ ਕੰਟਰੋਲ ਕਰ ਸਕਦੇ ਹੋ। ਇਸ ਲਈ ਤੁਹਾਨੂੰ ਜਾਣਨਾ ਜ਼ਰੂਰੀ ਹੈ ਕਿ ਬੀਪੀ ਨੂੰ ਕੰਟਰੋਲ ਕਰਨ ਲਈ ਕਿਹੜੀ ਖੁਰਾਕ ਬਿਹਤਰ ਹੋ ਸਕਦੀ ਹੈ।
ਬੀਪੀ ਨੂੰ ਕੰਟਰੋਲ ਕਰਨ ਲਈ ਖੁਰਾਕ:
ਸਿਹਤਮੰਦ ਖੁਰਾਕ: ਬਲੱਡ ਪ੍ਰੈਸ਼ਰ ਨੂੰ ਵੱਧਣ ਤੋਂ ਰੋਕਣ ਲਈ ਸਿਹਤਮੰਦ ਖੁਰਾਕ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਸੀਂ ਫਲ, ਸਬਜ਼ੀਆਂ ਅਤੇ ਸਾਬੁਤ ਅਨਾਜ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਦੇ ਨਾਲ ਹੀ ਪ੍ਰੋਸੈਸਡ ਭੋਜਨਾਂ ਤੋਂ ਦੂਰੀ ਬਣਾਓ।
ਲੂਣ ਦੀ ਘੱਟ ਮਾਤਰਾ: ਬੀਪੀ ਦੇ ਮਰੀਜ਼ਾਂ ਨੂੰ ਹਮੇਸ਼ਾ ਆਪਣੇ ਭੋਜਨ 'ਚ ਲੂਣ ਦਾ ਘੱਟ ਇਸਤੇਮਾਲ ਕਰਨਾ ਚਾਹੀਦਾ ਹੈ, ਕਿਉਕਿ ਜ਼ਿਆਦਾ ਲੂਣ ਬੀਪੀ ਵੱਧਣ ਦਾ ਕਾਰਨ ਬਣ ਸਕਦਾ ਹੈ ਅਤੇ ਸਰੀਰ 'ਚ ਸੋਡੀਅਮ ਦੀ ਮਾਤਰਾ ਵੱਧ ਜਾਂਦੀ ਹੈ।
ਕਸਰਤ: ਹਾਈ ਬੀਪੀ ਦੀ ਸਮੱਸਿਆ ਹੋਣ 'ਤੇ ਰੋਜ਼ਾਨਾ ਕਸਰਤ ਕਰੋ। ਕਸਰਤ ਕਰਨ ਨਾਲ ਕਈ ਬਿਮਾਰੀਆਂ ਤੋਂ ਰਾਹਤ ਪਾਉਣ 'ਚ ਮਦਦ ਮਿਲਦੀ ਹੈ। ਇਸ ਲਈ ਜੇਕਰ ਤੁਸੀਂ ਹਾਈ ਬੀਪੀ ਦੀ ਸਮੱਸਿਆ ਤੋਂ ਪੀੜਿਤ ਹੋ, ਤਾਂ ਰੋਜ਼ਾਨਾ ਕਸਰਤ ਕਰਨਾ ਫਾਇਦੇਮੰਦ ਹੋ ਸਕਦਾ ਹੈ।
ਭਾਰ ਨੂੰ ਕੰਟਰੋਲ ਕਰੋ: ਭਾਰ ਵੀ ਬੀਪੀ ਵੱਧਣ ਦੀ ਸਮੱਸਿਆ ਦਾ ਕਾਰਨ ਬਣਦਾ ਹੈ। ਇਸ ਲਈ ਭਾਰ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਭਾਰ ਨੂੰ ਕੰਟਰੋਲ ਕਰਕੇ ਤੁਸੀਂ ਬੀਪੀ ਵੱਧਣ ਦੀ ਸਮੱਸਿਆ ਨੂੰ ਵੀ ਕੰਟਰੋਲ ਕਰ ਸਕਦੇ ਹੋ।
- ਬੀਪੀ ਵੱਧਣ ਪਿੱਛੇ ਇਹ ਕਾਰਨ ਹੋ ਸਕਦੈ ਨੇ ਜ਼ਿੰਮੇਵਾਰ, ਬਚਾਅ ਲਈ ਅਪਣਾਓ ਇਹ ਤਰੀਕੇ - World Hypertension Day 2024
- ਡਿਪਰੈਸ਼ਨ ਤੁਹਾਨੂੰ ਕਈ ਬਿਮਾਰੀਆਂ ਦਾ ਬਣਾ ਸਕਦੈ ਸ਼ਿਕਾਰ, ਇੱਥੇ ਜਾਣੋ ਲੱਛਣ ਅਤੇ ਬਚਣ ਦੇ ਉਪਾਅ - Depression
- ਮੱਛਰ ਕੱਟਣ ਨਾਲ ਪੈਂਦਾ ਹੋ ਸਕਦੀ ਹੈ ਇਹ ਗੰਭੀਰ ਬਿਮਾਰੀ, ਇੱਥੇ ਜਾਣੋ ਲੱਛਣ ਅਤੇ ਖੁਦ ਦਾ ਬਚਾਅ ਕਰਨ ਦੇ ਉਪਾਅ - National Dengue Day 2024
ਸ਼ਰਾਬ ਅਤੇ ਸਿਗਰਟ ਤੋਂ ਦੂਰੀ: ਸ਼ਰਾਬ ਅਤੇ ਸਿਗਰਟ ਨੂੰ ਕਈ ਬਿਮਾਰੀਆਂ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਇਸ ਨਾਲ ਬੀਪੀ ਵੱਧਣ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਲਈ ਸਿਗਰਟ ਅਤੇ ਸ਼ਰਾਬ ਤੋਂ ਦੂਰ ਰਹੋ।
ਤਣਾਅ ਨੂੰ ਕੰਟਰੋਲ ਕਰੋ: ਅੱਜ ਦੇ ਸਮੇਂ 'ਚ ਲੋਕ ਤਣਾਅ ਵਰਗੀ ਸਮੱਸਿਆ ਦਾ ਵੀ ਸ਼ਿਕਾਰ ਹੋ ਜਾਂਦੇ ਹਨ। ਇਸ ਨਾਲ ਬੀਪੀ ਵੱਧਣ ਦਾ ਖਤਰਾ ਰਹਿੰਦਾ ਹੈ। ਇਸ ਲਈ ਤਣਾਅ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰੋ।