ETV Bharat / health

ਜ਼ਿੰਦਗੀ ਭਰ ਕੈਂਸਰ ਦੀ ਬਿਮਾਰੀ ਦਾ ਨਹੀਂ ਕਰਨਾ ਚਾਹੁੰਦੇ ਹੋ ਸਾਹਮਣਾ, ਤਾਂ ਇਨ੍ਹਾਂ 6 ਗੱਲ੍ਹਾਂ ਨੂੰ ਕਰ ਲਓ ਯਾਦ - Cancer Prevention Tips - CANCER PREVENTION TIPS

Cancer Prevention Tips: ਪੂਰੀ ਦੁਨੀਆਂ 'ਚ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਕੈਂਸਰ ਦੀ ਸਮੱਸਿਆ ਇੱਕ ਵਾਰ ਹੋ ਜਾਵੇ, ਤਾਂ ਇਸਨੂੰ ਰੋਕਣਾ ਬਹੁਤ ਮੁਸ਼ਕਿਲ ਹੁੰਦਾ ਹੈ। ਪਰ ਜੇਕਰ ਤੁਸੀਂ ਕੈਂਸਰ ਤੋਂ ਹਮੇਸ਼ਾ ਲਈ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਕੁਝ ਗੱਲਾਂ ਯਾਦ ਰੱਖਣ ਦੀ ਲੋੜ ਹੈ।

Cancer Prevention Tips
Cancer Prevention Tips (Getty Images)
author img

By ETV Bharat Health Team

Published : May 9, 2024, 1:21 PM IST

ਹੈਦਰਾਬਾਦ: ਕੈਂਸਰ ਇੱਕ ਬਹੁਤ ਹੀ ਖਤਰਨਾਕ ਰੋਗ ਹੈ। ਇਸਦਾ ਇਲਾਜ਼ ਵੀ ਮਹਿੰਗਾ ਹੁੰਦਾ ਹੈ, ਜਿਸ ਕਰਕੇ ਕਈ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈ ਜਾਂਦੀ ਹੈ। ਇਸ ਲਈ ਤੁਹਾਨੂੰ ਖੁਦ ਨੂੰ ਕੈਂਸਰ ਤੋਂ ਬਚਾਉਣ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਤਾਂਕਿ ਤੁਸੀਂ ਜ਼ਿੰਦਗੀ ਭਰ ਇਸ ਸਮੱਸਿਆ ਦਾ ਸ਼ਿਕਾਰ ਨਾ ਹੋ ਸਕੋ। ਡਾਕਟਰਾਂ ਦਾ ਕਹਿਣਾ ਹੈ ਕਿ ਖੁਰਾਕ 'ਚ ਸੁਧਾਰ ਕਰਕੇ ਅਤੇ ਕੁਝ ਬਦਲਾਅ ਕਰਕੇ ਕੈਂਸਰ ਤੋਂ ਖੁਦ ਨੂੰ ਬਚਾਇਆ ਜਾ ਸਕਦਾ ਹੈ।

ਕੈਂਸਰ ਦੇ ਖਤਰੇ ਤੋਂ ਬਚਣ ਦੇ ਤਰੀਕੇ:

ਤੰਬਾਕੂ ਦਾ ਇਸਤੇਮਾਲ ਨਾ ਕਰੋ: ਤੰਬਾਕੂ ਨੂੰ ਕੈਂਸਰ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਇਸ ਲਈ ਤੰਬਾਕੂ ਦੇ ਇਸਤੇਮਾਲ ਨੂੰ ਬੰਦ ਕਰੋ। ਇਹ ਆਦਤ ਜਲਦੀ ਛੱਡੀ ਨਹੀਂ ਜਾ ਸਕਦੀ, ਇਸ ਲਈ ਤੁਸੀਂ ਹੌਲੀ-ਹੌਲੀ ਤੰਬਾਕੂ ਨੂੰ ਛੱਡਣ ਦੀ ਕੋਸ਼ਿਸ਼ ਕਰ ਸਕਦੇ ਹੋ।

ਸਿਹਤਮੰਦ ਖੁਰਾਕ: ਅੱਜ ਦੇ ਸਮੇਂ 'ਚ ਵਿਅਸਤ ਜੀਵਨਸ਼ੈਲੀ ਹੋਣ ਕਰਕੇ ਜ਼ਿਆਦਾਤਰ ਲੋਕ ਪ੍ਰੋਸੈਸਡ ਮੀਟ, ਸ਼ਰਾਬ, ਜੰਕ ਫੂਡ ਅਤੇ ਫਾਸਟ ਫੂਡ ਖਾਂਦੇ ਹਨ, ਜੋ ਕਿ ਕੈਂਸਰ ਦਾ ਕਾਰਨ ਬਣ ਸਕਦਾ ਹੈ। ਇਸ ਲਈ ਅਜਿਹੀਆਂ ਚੀਜ਼ਾਂ ਤੋਂ ਦੂਰ ਰਹੋ ਅਤੇ ਆਪਣੀ ਖੁਰਾਕ 'ਚ ਹਰੀਆਂ ਸਬਜ਼ੀਆਂ ਅਤੇ ਤਾਜੇ ਫਲਾਂ ਨੂੰ ਸ਼ਾਮਲ ਕਰੋ। ਜ਼ਿਆਦਾ ਖੰਡ ਦਾ ਸੇਵਨ ਕਰਨ ਤੋਂ ਵੀ ਬਚੋ।

ਭਾਰ ਨੂੰ ਕੰਟਰੋਲ ਕਰੋ: ਗਲਤ ਜੀਵਨਸ਼ੈਲੀ ਕਰਕੇ ਲੋਕ ਭਾਰ ਵੱਧਣ ਵਰਗੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਰਹਿੰਦੇ ਹਨ। ਮੋਟਾਪਾ ਵੀ ਕਈ ਬਿਮਾਰੀਆਂ ਦਾ ਕਾਰਨ ਬਣਾ ਸਕਦਾ ਹੈ। ਇਸ ਲਈ ਆਪਣੇ ਭਾਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰੋ। ਭਾਰ ਨੂੰ ਕੰਟਰੋਲ ਕਰਨ ਲਈ ਸਿਹਤਮੰਦ ਖੁਰਾਕ ਅਤੇ ਰੋਜ਼ਾਨਾ ਕਸਰਤ ਕਰੋ।

ਸੂਰਜ ਦੀ ਰੋਸ਼ਨੀ ਤੋਂ ਬਚੋ: ਸੂਰਜ ਦੀ ਰੋਸ਼ਨੀ ਤੋਂ ਨਿਕਲਣ ਵਾਲੀਆਂ ਅਲਟ੍ਰਾਵਾਈਲਟ ਕਿਰਨਾਂ ਵੀ ਕੈਂਸਰ ਦਾ ਕਾਰਨ ਬਣ ਸਕਦੀਆਂ ਹਨ। ਇਸ ਲਈ ਖੁਦ ਨੂੰ ਤੇਜ਼ ਧੁੱਪ ਤੋਂ ਬਚਾਉਣ ਦੀ ਕੋਸ਼ਿਸ਼ ਕਰੋ। ਜਦੋ ਵੀ ਤੁਸੀਂ ਬਾਹਰ ਜਾਂਦੇ ਹੋ, ਤਾਂ ਆਪਣੇ ਚਿਹਰੇ ਨੂੰ ਪੂਰੀ ਤਰ੍ਹਾਂ ਨਾਲ ਕਵਰ ਕਰਕੇ ਰੱਖੋ।

ਵੈਕਸੀਨ ਲਗਵਾਓ: ਕੈਂਸਰ ਲਈ ਕਈ ਬਿਮਾਰੀਆਂ ਜ਼ਿੰਮੇਵਾਰ ਹੋ ਸਕਦੀਆਂ ਹਨ। ਇਨ੍ਹਾਂ 'ਚ ਹੈਪੇਟਾਈਟਸ ਬੀ ਅਤੇ ਹਿਊਮਨ ਪੈਪੀਲੋਮਾਵਾਇਰਸ ਨਾਂ ਦੀ ਬਿਮਾਰੀ ਵੀ ਸ਼ਾਮਲ ਹੈ। ਇਸ ਲਈ ਤੁਸੀਂ ਵੈਕਸੀਨ ਲਗਵਾ ਸਕਦੇ ਹੋ। ਇਸ ਤਰ੍ਹਾਂ ਕੈਂਸਰ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।

ਜਿਨਸੀ ਵਿਵਹਾਰ ਤੋਂ ਬਚੋ: ਅਸੁਰੱਖਿਅਤ ਜਿਨਸੀ ਸਬੰਧਾਂ ਤੋਂ ਬਚਣ ਦੀ ਕੋਸ਼ਿਸ਼ ਕਰੋ। ਕਈ ਲੋਕਾਂ ਨਾਲ ਸਬੰਧ ਬਣਾਉਣ ਨਾਲ ਬਿਮਾਰੀਆਂ ਦਾ ਖਤਰਾ ਹੋ ਸਕਦਾ ਹੈ। ਇਨ੍ਹਾਂ 'ਚ ਕੈਂਸਰ ਵੀ ਸ਼ਾਮਲ ਹੈ। HPV ਵਾਈਰਸ ਔਰਤਾਂ ਅਤੇ ਮਰਦਾਂ ਦੋਨਾਂ ਚ ਕੈਂਸਰ ਦਾ ਕਾਰਨ ਬਣ ਸਕਦਾ ਹੈ। ਇਸ ਲਈ ਸੁਰੱਖਿਅਤ ਜਿਨਸੀ ਸਬੰਧ ਬਣਾਓ। ਜੇਕਰ ਤੁਹਾਨੂੰ ਆਪਣੇ ਸਰੀਰ 'ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨਜ਼ਰ ਆ ਰਹੇ ਹਨ, ਤਾਂ ਡਾਕਟਰ ਨਾਲ ਸੰਪਰਕ ਕਰੋ ਅਤੇ ਆਪਣੀ ਜਾਂਚ ਕਰਵਾਓ।

ETV Bharat Logo

Copyright © 2024 Ushodaya Enterprises Pvt. Ltd., All Rights Reserved.