ਅੱਜ ਦੇ ਸਮੇਂ 'ਚ ਗਲਤ ਖੁਰਾਕ ਕਾਰਨ ਲੋਕ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਸਮੱਸਿਆਵਾਂ 'ਚੋ ਇੱਕ ਹੈ ਭਾਰ ਵਧਣਾ। ਭਾਰ ਵਧਣ ਕਾਰਨ ਹੋਰ ਵੀ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਭਾਰ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ ਤਾਂਕਿ ਤੁਸੀਂ ਸਮੇਂ ਰਹਿੰਦੇ ਖੁਦ ਦਾ ਬਚਾਅ ਕਰ ਸਕੋ। ਭਾਰ ਨੂੰ ਕੰਟਰੋਲ ਕਰਨ ਲਈ ਲੋਕ ਕਈ ਤਰੀਕੇ ਅਜ਼ਮਾਉਦੇ ਹਨ ਪਰ ਫਿਰ ਵੀ ਫਰਕ ਨਜ਼ਰ ਨਹੀਂ ਆਉਂਦਾ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਕੁਝ ਬਦਲਾਅ ਕਰ ਸਕਦੇ ਹੋ, ਜਿਸ ਨਾਲ ਭਾਰ ਨੂੰ ਆਸਾਨੀ ਨਾਲ ਕੰਟਰੋਲ ਕਰਨ 'ਚ ਮਦਦ ਮਿਲੇਗੀ। ਨਿਊਟ੍ਰੇਸ਼ਨਿਸਟ ਵਸੁਧਾ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਭਾਰ ਨੂੰ ਕੰਟਰੋਲ ਕਰਨ ਲਈ 5 ਟਿਪਸ ਦੱਸੇ ਹਨ। ਇਨ੍ਹਾਂ ਟਿਪਸ ਨੂੰ ਅਜ਼ਮਾ ਕੇ ਤੁਸੀਂ ਆਸਾਨੀ ਨਾਲ ਭਾਰ ਨੂੰ ਕੰਟਰੋਲ ਕਰ ਸਕਦੇ ਹੋ।
ਭਾਰ ਨੂੰ ਕੰਟਰੋਲ ਕਰਨ ਲਈ ਖੁਰਾਕ
- ਪ੍ਰੋਟੀਨ ਨਾਲ ਭਰਪੂਰ: ਪ੍ਰੋਟੀਨ ਨਾਲ ਭਰਪੂਰ ਖੁਰਾਕ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਓ। ਅਜਿਹਾ ਕਰਨ ਨਾਲ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚੋਗੇ ਅਤੇ ਭਾਰ ਨੂੰ ਕੰਟਰੋਲ ਕਰ ਸਕੋਗੇ।
- ਸੁੱਕੇ ਮੇਵੇ ਸ਼ਾਮਲ ਕਰੋ: ਜ਼ੰਕ ਫੂਡ ਦੀ ਜਗ੍ਹਾਂ ਤੁਸੀਂ ਆਪਣੀ ਖੁਰਾਕ 'ਚ ਸੁੱਕੇ ਮੇਵੇ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨੂੰ ਦਿਨ 'ਚ ਸਿਰਫ਼ ਦੋ ਵਾਰ ਆਪਣੀ ਖੁਰਾਕ 'ਚ ਸ਼ਾਮਲ ਕਰੋ।
- ਸਬਜ਼ੀਆਂ: ਫਾਈਬਰ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਸਬਜ਼ੀਆਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ ਨਾਲ ਤੁਸੀਂ ਖੁਦ ਨੂੰ ਸਿਹਤਮੰਦ ਰੱਖ ਸਕੋਗੇ ਅਤੇ ਭਾਰ ਨੂੰ ਘੱਟ ਕਰਨ 'ਚ ਮਦਦ ਮਿਲੇਗੀ।
- ਮਿੱਠੇ ਪਦਾਰਥਾ ਤੋਂ ਪਰਹੇਜ਼ ਕਰੋ: ਜੂਸ, ਸੋਡਾ ਅਤੇ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ। ਤੁਸੀਂ ਪਾਣੀ ਜਾਂ ਪ੍ਰੋਟੀਨ ਸ਼ੇਕ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।
- ਖੁਦ ਨੂੰ ਹਾਈਡ੍ਰੇਟ ਰੱਖੋ: ਭਰਪੂਰ ਮਾਤਰਾ 'ਚ ਪਾਣੀ ਪੀਣਾ ਸਿਹਤ ਲਈ ਬਹੁਤ ਜ਼ਰੂਰੀ ਹੈ। ਇਸ ਲਈ ਇੱਕ ਦਿਨ ਵਿੱਚ ਘੱਟੋ-ਘੱਟ 2.5-3 ਲੀਟਰ ਪਾਣੀ ਪੀਓ। ਇਸ ਨਾਲ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਮਿਲੇਗੀ।
ਉੱਪਰ ਦੱਸੀ ਹੋਈ ਖੁਰਾਕ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾ ਕੇ ਤੁਸੀਂ ਭਾਰ ਨੂੰ ਕੰਟਰੋਲ ਅਤੇ ਖੁਦ ਨੂੰ ਸਿਹਤਮੰਦ ਰੱਖ ਸਕਦੇ ਹੋ।