ਹੈਦਰਾਬਾਦ: ਅੱਜ ਦੁਨੀਆਂ ਭਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਅੰਤਰਰਾਸ਼ਟਰੀ ਪੱਧਰ 'ਤੇ ਯੋਗ ਨੂੰ ਖਾਸ ਪਹਿਚਾਣ ਦਿਵਾਈ ਗਈ ਹੈ। ਯੋਗ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਦਾਂਦਾ ਹੈ। ਇਸ ਦਿਨ ਦੀ ਸ਼ੁਰੂਆਤ 2015 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਮਹਾਸਭਾ 'ਚ ਪ੍ਰਸਤਾਵ ਰੱਖਣ ਦੇ ਨਾਲ ਕੀਤੀ ਸੀ। ਇਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਣ ਲੱਗਾ।
ਅੰਤਰਰਾਸ਼ਟਰੀ ਯੋਗ ਦਿਵਸ ਲਈ 21 ਜੂਨ ਕਿਉ ਚੁਣਿਆ ਗਿਆ?: 21 ਜੂਨ ਨੂੰ ਸਾਲ ਦਾ ਸਭ ਤੋਂ ਲੰਬਾ ਦਿਨ ਮੰਨਿਆ ਜਾਂਦਾ ਹੈ। ਇਸ ਨੂੰ ਗਰਮੀਆਂ ਦਾ ਸੰਕ੍ਰਮਣ ਵੀ ਕਿਹਾ ਜਾਂਦਾ ਹੈ। ਇਹ ਦਿਨ ਉੱਤਰੀ ਗੋਲਿਸਫਾਇਰ ਵਿੱਚ ਸਭ ਤੋਂ ਲੰਬਾ ਦਿਨ ਹੁੰਦਾ ਹੈ। ਇਸ ਤੋਂ ਬਾਅਦ ਸੂਰਜ ਦਕਸ਼ਨਾਯਨ ਵਿੱਚ ਪ੍ਰਵੇਸ਼ ਕਰਦਾ ਹੈ। ਇਸ ਦਿਨ ਨੂੰ ਯੋਗ ਅਤੇ ਅਧਿਆਤਮਿਕਤਾ ਲਈ ਬਹੁਤ ਖਾਸ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ।
ਅੰਤਰਰਾਸ਼ਟਰੀ ਯੋਗ ਦਿਵਸ ਦਾ ਇਤਿਹਾਸ: ਪਹਿਲੀ ਵਾਰ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ 2015 ਨੂੰ ਮਨਾਇਆ ਗਿਆ ਸੀ। ਇਸ ਦਿਨ ਲੱਖਾਂ ਲੋਕਾਂ ਨੇ ਦੁਨੀਆਂ ਭਰ 'ਚ ਇਕੱਠੇ ਯੋਗ ਅਭਿਆਸ ਕੀਤਾ ਸੀ। ਪ੍ਰਧਾਨਮੰਤਰੀ ਮੋਦੀ ਵੀ ਦਿੱਲੀ ਦੇ ਰਾਜਪਥ 'ਤੇ ਹੋਏ ਯੋਗਾ ਪ੍ਰੋਗਰਾਮ 'ਚ ਸ਼ਾਮਲ ਹੋਏ ਸੀ। 27 ਸਤੰਬਰ 2014 ਨੂੰ ਪਹਿਲੀ ਵਾਰ ਸੰਯੁਕਤ ਰਾਸ਼ਟਰ ਮਹਾਸਭਾ 'ਚ ਪ੍ਰਧਾਨਮੰਤਰੀ ਮੋਦੀ ਨੇ ਆਪਣੇ ਭਾਸ਼ਨ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ ਸੀ, ਜਿਸਨੂੰ 11 ਦਸੰਬਰ 2014 'ਚ ਸੰਯੁਕਤ ਰਾਸ਼ਟਰ ਮਹਾਸਭਾ ਨੇ ਸਵੀਕਾਰ ਕੀਤਾ ਸੀ ਅਤੇ ਹਰ ਸਾਲ ਦੁਨੀਆਂ ਭਰ 'ਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ।
- ਜਾਣੋ ਕੀ ਹੈ ਸਿਕਲ ਸੈੱਲ ਰੋਗ ਅਤੇ ਕਿਉ ਮਨਾਇਆ ਜਾਂਦਾ ਹੈ ਇਹ ਦਿਨ - World Sickle Cell Day 2024
- ਚਿਪਸ ਖਾਣ ਵਾਲੇ ਹੋ ਜਾਣ ਸਾਵਧਾਨ! ਇਨ੍ਹਾਂ 5 ਸਮੱਸਿਆਵਾਂ ਦਾ ਕਰਨਾ ਪੈ ਸਕਦੈ ਸਾਹਮਣਾ - Side Effects of Potato Chips
- ਹਾਈ ਅਤੇ ਲੋਅ ਬੀਪੀ ਕਾਰਨ ਕਈ ਜਾਨਲੇਵਾ ਬਿਮਾਰੀਆਂ ਦਾ ਹੋ ਸਕਦੈ ਖਤਰਾ, ਬਚਾਅ ਲਈ ਵਰਤੋ ਇਹ ਸਾਵਧਾਨੀਆਂ - Ways to Avoid High and Low BP
ਅੰਤਰਰਾਸ਼ਟਰੀ ਯੋਗ ਦਿਵਸ 2024 ਦਾ ਥੀਮ: ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਹਰ ਸਾਲ ਕਿਸੇ ਥੀਮ ਨੂੰ ਧਿਆਨ 'ਚ ਰੱਖਦੇ ਹੋਏ ਕੀਤਾ ਜਾਂਦਾ ਹੈ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦੀ ਥੀਮ ਲਈ ਔਰਤਾਂ ਨੂੰ ਚੁਣਿਆ ਗਿਆ ਹੈ। ਅੰਤਰਰਾਸ਼ਟਰੀ ਯੋਗ ਦਿਵਸ 2024 ਦੀ ਥੀਮ 'ਮਹਿਲਾ ਸਸ਼ਕਤੀਕਰਨ ਲਈ ਯੋਗਾ' ਹੈ।