ETV Bharat / health

ਜਾਣੋ ਕਿਵੇਂ ਹੋਈ ਸੀ ਅੰਤਰਰਾਸ਼ਟਰੀ ਚਾਹ ਦਿਵਸ ਦੀ ਸ਼ੁਰੂਆਤ, ਚਾਹ ਪੀਣ ਨਾਲ ਮਿਲ ਸਕਦੈ ਨੇ ਤੁਹਾਨੂੰ ਕਈ ਸਿਹਤ ਲਾਭ - International Tea Day 2024 - INTERNATIONAL TEA DAY 2024

International Tea Day 2024: ਹਰ ਸਾਲ 21 ਮਈ ਨੂੰ ਅੰਤਰਰਾਸ਼ਟਰੀ ਚਾਹ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਚਾਹ ਦੇ ਉਤਪਾਦਨ, ਖਪਤ ਅਤੇ ਇਸਦੇ ਸਿਹਤ ਲਾਭਾਂ ਬਾਰੇ ਜਾਗਰੂਕ ਕਰਨਾ ਹੈ।

International Tea Day 2024
International Tea Day 2024 (Getty Images)
author img

By ETV Bharat Features Team

Published : May 21, 2024, 10:26 AM IST

ਹੈਦਰਾਬਾਦ: ਅੱਜ ਦੇ ਸਮੇਂ 'ਚ ਹਰ ਕੋਈ ਚਾਹ ਪੀਣਾ ਪਸੰਦ ਕਰਦਾ ਹੈ। ਜ਼ਿਆਦਾਤਰ ਲੋਕਾਂ ਦੀ ਚਾਹ ਤੋਂ ਬਿਨ੍ਹਾਂ ਸਵੇਰ ਦੀ ਸ਼ੁਰੂਆਤ ਹੀ ਨਹੀਂ ਹੁੰਦੀ ਹੈ। ਅੱਜ ਦਾ ਦਿਨ ਚਾਹ ਨੂੰ ਸਮਰਪਿਤ ਕੀਤਾ ਗਿਆ ਹੈ। ਹਰ ਸਾਲ 21 ਮਈ ਨੂੰ ਦੁਨੀਆਂ ਭਰ 'ਚ ਅੰਤਰਰਾਸ਼ਟਰੀ ਚਾਹ ਦਿਵਸ ਮਨਾਇਆ ਜਾਂਦਾ ਹੈ। ਚਾਹ ਦੀ ਖੇਤੀ ਕਈ ਸਾਰੇ ਦੇਸ਼ਾਂ 'ਚ ਰੋਜ਼ੀ-ਰੋਟੀ ਦਾ ਮੁੱਖ ਸਾਧਨ ਹੈ। ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਚਾਹ ਪੀਣ ਦੇ ਫਾਇਦੇ ਦੱਸਣ ਦੇ ਨਾਲ ਹੀ ਚਾਹ ਦੀ ਖਪਤ ਨੂੰ ਵਧਾਉਣਾ ਵੀ ਹੈ। ਦੱਸ ਦਈਏ ਕਿ ਅਸਾਮ ਭਾਰਤ ਦਾ ਪਹਿਲਾ ਰਾਜ ਸੀ, ਜਿੱਥੇ ਚਾਹ ਦੇ ਬਾਗ ਲਗਾਏ ਗਏ ਸੀ।

ਅੰਤਰਰਾਸ਼ਟਰੀ ਚਾਹ ਦਿਵਸ ਦਾ ਇਤਿਹਾਸ: ਅੰਤਰਰਾਸ਼ਟਰੀ ਚਾਹ ਦਿਵਸ ਨੂੰ ਸਾਲ 2005 ਤੋਂ ਮਨਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਹਿਲਾ ਇਹ ਦਿਨ 15 ਦਸੰਬਰ ਨੂੰ ਮਨਾਇਆ ਜਾਂਦਾ ਸੀ। ਸਾਲ 2015 'ਚ ਸੰਯੁਕਤ ਰਾਸ਼ਟਰ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ ਨੇ ਅਧਿਕਾਰਤ ਤੌਰ 'ਤੇ ਸੰਯੁਕਤ ਰਾਸ਼ਟਰ ਵਿੱਚ ਅੰਤਰਰਾਸ਼ਟਰੀ ਚਾਹ ਦਿਵਸ ਮਨਾਉਣ ਦਾ ਪ੍ਰਸਤਾਵ ਦਿੱਤਾ ਸੀ, ਜਿਸਨੂੰ 21 ਦਸੰਬਰ 2019 ਨੂੰ ਮਾਨਤਾ ਦਿੱਤੀ ਗਈ ਸੀ ਅਤੇ 21 ਮਈ ਨੂੰ ਅੰਤਰਰਾਸ਼ਟਰੀ ਚਾਹ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। 21 ਮਈ 2020 ਨੂੰ ਪਹਿਲੀ ਵਾਰ ਅੰਤਰਰਾਸ਼ਟਰੀ ਚਾਹ ਦਿਵਸ ਮਨਾਇਆ ਗਿਆ ਸੀ ਅਤੇ ਉਦੋ ਤੋਂ ਹਰ ਸਾਲ ਇਹ ਦਿਨ ਮਨਾਇਆ ਜਾਂਦਾ ਹੈ।

ਅੰਤਰਰਾਸ਼ਟਰੀ ਚਾਹ ਦਿਵਸ ਦਾ ਉਦੇਸ਼: ਅੰਤਰਰਾਸ਼ਟਰੀ ਚਾਹ ਦਿਵਸ ਨੂੰ ਮਨਾਉਣ ਦਾ ਉਦੇਸ਼ ਦੁਨੀਆਂ ਭਰ 'ਚ ਚਾਹ ਦੀ ਖਪਤ ਨੂੰ ਵਧਾਉਣਾ ਅਤੇ ਇਸਨੂੰ ਪੀਣ ਤੋਂ ਹੋਣ ਵਾਲੇ ਸਿਹਤ ਲਾਭਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਚਾਹ ਦੇ ਫਾਇਦੇ: ਸੀਮਿਤ ਮਾਤਰਾ 'ਚ ਚਾਹ ਪੀਣ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ। ਇਸਨੂੰ ਪੀਣ ਨਾਲ ਸਰੀਰ ਤਰੋਤਾਜ਼ਾ ਰਹਿੰਦਾ ਹੈ ਅਤੇ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਤੋਂ ਆਰਾਮ ਮਿਲ ਸਕਦਾ ਹੈ। ਸਰਦੀ-ਜ਼ੁਕਾਮ ਤੋਂ ਆਰਾਮ ਪਾਉਣ ਲਈ ਵੀ ਚਾਹ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ, ਤਾਂ ਤੁਸੀਂ ਚਾਹ ਨੂੰ ਪੀ ਸਕਦੇ ਹੋ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕਰਨ ਅਤੇ ਸਿਰਦਰਦ ਨੂੰ ਘੱਟ ਕਰਨ 'ਚ ਮਦਦ ਮਿਲੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.