ਹੈਦਰਾਬਾਦ: ਆਲੂ ਦੇ ਛਿਲਕਿਆਂ ਨੂੰ ਲੋਕ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ, ਜਦਕਿ ਇਸਦੇ ਸੇਵਨ ਨਾਲ ਸਰੀਰ 'ਚ ਕਈ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਆਲੂ ਦੇ ਛਿਲਕਿਆਂ 'ਚ ਵਿਟਾਮਿਨ-ਸੀ, ਬੀ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਐਂਟੀਆਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ, ਜੋ ਸਰੀਰ ਨੂੰ ਲਾਭ ਪਹੁੰਚਾ ਸਕਦੇ ਹਨ। ਇਨ੍ਹਾਂ ਛਿਲਕਿਆਂ ਦੀ ਮਦਦ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਲਈ ਆਲੂ ਦੇ ਛਿਲਕਿਆਂ ਨੂੰ ਸੁੱਟਣ ਦੀ ਗਲਤੀ ਨਾ ਕਰੋ।
ਆਲੂ ਦੇ ਛਿਲਕਿਆਂ ਦੇ ਫਾਇਦੇ:
ਹੱਡੀਆਂ ਮਜ਼ਬੂਤ: ਆਲੂ ਦੇ ਛਿਲਕਿਆਂ ਦਾ ਸੇਵਨ ਕਰਨ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਆਲੂ ਦੇ ਛਿਲਕਿਆਂ 'ਚ ਕੈਲਸ਼ੀਅਮ, ਮੈਗਨੀਸ਼ੀਅਮ, ਆਈਰਨ, ਫਾਸਫੋਰਸ, ਪੋਟਾਸ਼ੀਅਮ ਅਤੇ ਜ਼ਿੰਕ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਲਈ ਫਾਇਦੇਮੰਦ ਹੁੰਦੇ ਹਨ।
ਇਮਿਊਨਟੀ ਮਜ਼ਬੂਤ: ਆਲੂ ਦੇ ਛਿਲਕਿਆਂ 'ਚ ਵਿਟਾਮਿਨ-ਸੀ ਅਤੇ ਕਈ ਐਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਇਮਿਊਨਟੀ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ। ਇਸ 'ਚ ਕੈਲਸ਼ੀਅਮ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।
ਕਬਜ਼ ਤੋਂ ਰਾਹਤ: ਜੇਕਰ ਤੁਸੀਂ ਕਬਜ਼ ਤੋਂ ਪਰੇਸ਼ਾਨ ਹੋ, ਤਾਂ ਆਲੂ ਦੇ ਛਿਲਕੇ ਫਾਇਦੇਮੰਦ ਹੋ ਸਕਦੇ ਹਨ। ਇਸ 'ਚ ਫਾਇਬਰ ਪਾਇਆ ਜਾਂਦਾ ਹੈ, ਜੋ ਪਾਚਨ ਨੂੰ ਸੁਧਾਰਨ 'ਚ ਮਦਦ ਕਰਦਾ ਹੈ ਅਤੇ ਕਬਜ਼ ਦੀ ਸਮੱਸਿਆ ਤੋਂ ਰਾਹਤ ਦਿਵਾਉਦਾ ਹੈ।
ਚਮੜੀ ਲਈ ਫਾਇਦੇਮੰਦ: ਆਲੂ ਦੇ ਛਿਲਕੇ ਚਮੜੀ ਲਈ ਵੀ ਫਾਇਦੇਮੰਦ ਹੁੰਦੇ ਹਨ। ਇਸ 'ਚ ਮੌਜ਼ੂਦ ਸਾੜ-ਵਿਰੋਧੀ ਗੁਣ ਦਾਗ-ਧੱਬਿਆਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦੇ ਹਨ ਅਤੇ ਚਮੜੀ ਨੂੰ ਚਮਕਦਾਰ ਬਣਾਉਦੇ ਹਨ।