ਹੈਦਰਾਬਾਦ: ਗਲਤ ਜੀਵਨਸ਼ੈਲੀ ਕਰਕੇ ਲੋਕ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਖੁਦ ਨੂੰ ਸਿਹਤਮੰਦ ਰੱਖਣ ਲਈ ਅਨਾਰ ਖਾਣਾ ਫਾਇਦੇਮੰਦ ਹੋ ਸਕਦਾ ਹੈ। ਕਈ ਲੋਕ ਸੋਚਦੇ ਹਨ ਕਿ ਸਿਰਫ ਅਨਾਰ ਦੇ ਬੀਜ ਹੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ, ਪਰ ਅਨਾਰ ਦੇ ਫਾਇਦੇ ਸਿਰਫ ਇਸਦੇ ਬੀਜਾਂ ਤੱਕ ਹੀ ਸੀਮਤ ਨਹੀਂ ਹਨ। ਅਨਾਰ ਦੇ ਛਿਲਕੇ ਵੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਹ ਛਿਲਕੇ ਸਿਹਤ ਲਈ ਹੀ ਨਹੀਂ, ਸਗੋਂ ਸੁੰਦਰਤਾ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਆਯੁਰਵੇਦ ਵਿੱਚ ਵੀ ਇਨ੍ਹਾਂ ਛਿਲਕਿਆਂ ਨੂੰ ਲਾਭਦਾਇਕ ਮੰਨਿਆ ਗਿਆ ਹੈ।
ਅਨਾਰ ਦੇ ਛਿਲਕਿਆਂ 'ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ: ਅਨਾਰ ਦੇ ਛਿਲਕਿਆਂ ਵਿੱਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ ਅਤੇ ਹੋਰ ਖਣਿਜ, ਫਲੇਵੋਨੋਇਡ, ਟੈਨਿਨ, ਪੋਟਾਸ਼ੀਅਮ, ਪੋਲੀਫੇਨੌਲ ਅਤੇ ਹੋਰ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ, ਅਨਾਰ ਦੇ ਛਿਲਕਿਆਂ ਵਿੱਚ ਐਂਟੀਆਕਸੀਡੈਂਟ, ਐਂਟੀਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਵੀ ਪਾਏ ਜਾਂਦੇ ਹਨ, ਜੋ ਸਰੀਰ ਵਿਚ ਹਾਨੀਕਾਰਕ ਫ੍ਰੀ ਰੈਡੀਕਲਸ ਨੂੰ ਨਸ਼ਟ ਕਰਕੇ ਆਕਸੀਡੇਟਿਵ ਤਣਾਅ ਅਤੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸਦੇ ਨਾਲ ਹੀ, ਜ਼ੁਕਾਮ ਅਤੇ ਹੋਰ ਕਈ ਸਿਹਤ ਸਮੱਸਿਆਵਾਂ ਤੋਂ ਵੀ ਰਾਹਤ ਦਿਵਾਉਦੇ ਹਨ।
ਅਨਾਰ ਦੇ ਛਿਲਕਿਆਂ ਦੇ ਲਾਭ: ਮੁੰਬਈ ਦੀ ਆਯੁਰਵੈਦਿਕ ਡਾਕਟਰ ਮਨੀਸ਼ਾ ਕਾਲੇ ਦੱਸਦੀ ਹੈ ਕਿ ਅਨਾਰ ਦੇ ਬੀਜ ਹੀ ਨਹੀਂ, ਸਗੋਂ ਇਸ ਦੇ ਛਿਲਕੇ ਵਿੱਚ ਵੀ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ, ਜੋ ਸਿਹਤ ਅਤੇ ਸੁੰਦਰਤਾ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰਦੇ ਹਨ। ਅਨਾਰ ਦੇ ਛਿਲਕਿਆਂ ਨੂੰ ਇਸ ਦਾ ਪਾਊਡਰ ਬਣਾ ਕੇ ਕਈ ਤਰੀਕਿਆਂ ਨਾਲ ਵਰਤਿਆ ਜਾ ਸਕਦਾ ਹੈ, ਜਿਸ ਨਾਲ ਭਾਰ ਘਟਾਉਣ, ਦਿਲ ਅਤੇ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਅਤੇ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਵਧਾਉਣ ਸਮੇਤ ਕਈ ਸਿਹਤ ਲਾਭ ਮਿਲ ਸਕਦੇ ਹਨ।
ਪਾਚਨ ਸਬੰਧੀ ਸਮੱਸਿਆਵਾਂ: ਪਾਚਨ ਸੰਬੰਧੀ ਸਮੱਸਿਆਵਾਂ ਵਿੱਚ ਅਨਾਰ ਦੇ ਛਿਲਕਿਆਂ ਦੀ ਵਰਤੋਂ ਬਹੁਤ ਫਾਇਦੇਮੰਦ ਹੋ ਸਕਦੀ ਹੈ। ਅਨਾਰ ਦੇ ਛਿਲਕਿਆਂ ਦਾ ਪਾਊਡਰ ਬਣਾ ਕੇ ਗਰਮ ਪਾਣੀ ਨਾਲ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਅਤੇ ਦਸਤ, ਗੈਸ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਅੰਤੜੀਆਂ ਨੂੰ ਸਾਫ਼ ਕਰਨ ਵਿੱਚ ਵੀ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਸਿਹਤਮੰਦ ਰੱਖਦਾ ਹੈ।
ਦਿਲ ਲਈ ਫਾਇਦੇਮੰਦ: ਅਨਾਰ ਦੇ ਛਿਲਕਿਆਂ ਵਿੱਚ ਪਾਏ ਜਾਣ ਵਾਲੇ ਪੌਲੀਫੇਨੌਲ ਅਤੇ ਫਲੇਵੋਨੋਇਡ ਦਿਲ ਨੂੰ ਸਿਹਤਮੰਦ ਰੱਖਦੇ ਹਨ। ਇਹ ਬਲੱਡ ਪ੍ਰੈਸ਼ਰ ਨੂੰ ਨਿਯੰਤਰਿਤ ਕਰਨ ਅਤੇ ਮਾੜੇ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਵੀ ਮਦਦ ਕਰਦੇ ਹਨ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਕੀਤਾ ਜਾ ਸਕਦਾ ਹੈ। ਅਨਾਰ ਦੇ ਛਿਲਕਿਆਂ ਦੇ ਪਾਊਡਰ ਨੂੰ ਕੋਸੇ ਪਾਣੀ ਦੇ ਨਾਲ ਸੇਵਨ ਕਰਨ ਨਾਲ ਦਿਲ ਮਜ਼ਬੂਤ ਹੁੰਦਾ ਹੈ।
ਚਮੜੀ ਨਾਲ ਜੁੜੀਆਂ ਸਮੱਸਿਆਵਾਂ: ਅਨਾਰ ਦੇ ਛਿਲਕਿਆਂ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਚਮੜੀ ਦੇ ਰੋਗਾਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦੇ ਹਨ। ਅਨਾਰ ਦੇ ਛਿਲਕਿਆਂ ਦਾ ਪਾਊਡਰ ਬਣਾ ਕੇ ਉਸ ਵਿੱਚ ਗੁਲਾਬ ਜਲ ਮਿਲਾ ਕੇ ਚਿਹਰੇ 'ਤੇ ਲਗਾਉਣ ਨਾਲ ਚਮੜੀ 'ਤੇ ਨਿਖਾਰ ਆਉਂਦਾ ਹੈ, ਦਾਗ-ਧੱਬੇ, ਫਿਣਸੀਆਂ ਅਤੇ ਝੁਰੜੀਆਂ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਹ ਚਮੜੀ ਨੂੰ ਸੂਰਜ ਦੀ ਰੌਸ਼ਨੀ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਵੀ ਬਚਾਉਂਦਾ ਹੈ।
ਇਮਿਊਨਟੀ ਮਜ਼ਬੂਤ: ਅਨਾਰ ਦੇ ਛਿਲਕਿਆਂ ਵਿੱਚ ਵਿਟਾਮਿਨ ਸੀ ਅਤੇ ਹੋਰ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ। ਆਯੁਰਵੇਦ ਵਿੱਚ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਅਨਾਰ ਦੇ ਛਿਲਕਿਆਂ ਦੀ ਵਰਤੋ ਕਰਨ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ, ਜਿਸ ਨਾਲ ਵਿਅਕਤੀ ਬਿਮਾਰੀਆਂ ਤੋਂ ਸੁਰੱਖਿਅਤ ਰਹਿ ਸਕਦਾ ਹੈ।
ਵਾਲਾਂ ਲਈ ਫਾਇਦੇਮੰਦ: ਅਨਾਰ ਦੇ ਛਿਲਕਿਆਂ ਦੀ ਵਰਤੋਂ ਵਾਲਾਂ ਦੀਆਂ ਸਮੱਸਿਆਵਾਂ ਦੇ ਇਲਾਜ ਵਿੱਚ ਵੀ ਕੀਤੀ ਜਾਂਦੀ ਹੈ। ਇਸ ਦੇ ਪਾਊਡਰ ਨੂੰ ਨਾਰੀਅਲ ਦੇ ਤੇਲ 'ਚ ਮਿਲਾ ਕੇ ਵਾਲਾਂ ਦੀਆਂ ਜੜ੍ਹਾਂ 'ਤੇ ਲਗਾਉਣ ਨਾਲ ਵਾਲ ਮਜ਼ਬੂਤ ਹੁੰਦੇ ਹਨ ਅਤੇ ਵਾਲਾਂ ਦਾ ਝੜਨਾ ਵੀ ਘੱਟ ਜਾਂਦਾ ਹੈ। ਇਸ ਤੋਂ ਇਲਾਵਾ, ਡੈਂਡਰਫ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
ਭਾਰ ਘਟਾਉਣ ਲਈ ਫਾਇਦੇਮੰਦ: ਅਨਾਰ ਦੇ ਛਿਲਕਿਆਂ ਦੀ ਵਰਤੋਂ ਭਾਰ ਘਟਾਉਣ ਲਈ ਵੀ ਕੀਤੀ ਜਾ ਸਕਦੀ ਹੈ। ਇਸ 'ਚ ਮੌਜੂਦ ਫਾਈਬਰ ਅਤੇ ਐਂਟੀਆਕਸੀਡੈਂਟ ਮੈਟਾਬੋਲਿਜ਼ਮ ਨੂੰ ਵਧਾਉਂਦੇ ਹਨ ਅਤੇ ਸਰੀਰ 'ਚ ਜਮ੍ਹਾ ਵਾਧੂ ਚਰਬੀ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਸ ਨੂੰ ਕੋਸੇ ਪਾਣੀ ਨਾਲ ਲੈਣ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ।
ਦੰਦਾਂ ਲਈ ਫਾਇਦੇਮੰਦ: ਅਨਾਰ ਦੇ ਛਿਲਕਿਆਂ ਦਾ ਪਾਊਡਰ ਦੰਦਾਂ ਅਤੇ ਮਸੂੜਿਆਂ ਦੀਆਂ ਸਮੱਸਿਆਵਾਂ ਵਿੱਚ ਵੀ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ, ਜੋ ਦੰਦਾਂ ਦੇ ਸੜਨ ਅਤੇ ਮਸੂੜਿਆਂ ਦੀ ਸੋਜ ਨੂੰ ਘੱਟ ਕਰਦੇ ਹਨ। ਇਸ ਦੇ ਪਾਊਡਰ ਨਾਲ ਨਿਯਮਿਤ ਤੌਰ 'ਤੇ ਦੰਦਾਂ ਅਤੇ ਮਸੂੜਿਆਂ ਨੂੰ ਬੁਰਸ਼ ਕਰਨ ਨਾਲ ਦੰਦਾਂ ਦੀ ਸਫ਼ੈਦਤਾ ਬਣੀ ਰਹਿੰਦੀ ਹੈ ਅਤੇ ਮਸੂੜੇ ਮਜ਼ਬੂਤ ਹੁੰਦੇ ਹਨ।
- ਬੀਪੀ ਨੂੰ ਕੰਟਰੋਲ ਕਰਨ ਦੇ ਚੱਕਰ 'ਚ ਨਾ ਹੋ ਜਾਵੇ ਸ਼ੂਗਰ, ਇੱਕ ਗਲਤੀ ਪੈ ਸਕਦੀ ਹੈ ਸਿਹਤ 'ਤੇ ਭਾਰੀ! - Cons of Eating Less Salt
- ਮੱਖੀਆਂ ਕਰ ਰਹੀਆਂ ਨੇ ਪਰੇਸ਼ਾਨ, ਤਾਂ ਛੁਟਕਾਰਾ ਪਾਉਣ ਲਈ ਬਸ ਇੱਥੇ ਦਿੱਤੇ ਗਏ ਟਿਪਸ ਨੂੰ ਕਰ ਲਓ ਫਾਲੋ - Ways to Get Rid of Flies
- ਇਕੱਲਾਪਨ ਤੁਹਾਨੂੰ ਬਣਾ ਸਕਦੈ ਇਨ੍ਹਾਂ 4 ਬਿਮਾਰੀਆਂ ਦਾ ਸ਼ਿਕਾਰ, ਸਮੇਂ ਤੋਂ ਪਹਿਲਾ ਮੌਤ ਦਾ ਵੀ ਹੋ ਸਕਦੈ ਖਤਰਾ - Loneliness Side Effects
ਇਸਨੂੰ ਕਿਵੇਂ ਵਰਤਣਾ ਹੈ?: ਅਨਾਰ ਦੇ ਛਿਲਕਿਆਂ ਨੂੰ ਸੁਕਾ ਕੇ ਪੀਸ ਕੇ ਇਸ ਦਾ ਪਾਊਡਰ ਬਣਾ ਲਓ। ਇਸ ਪਾਊਡਰ ਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਜਾ ਸਕਦੀ ਹੈ। ਗਰਮ ਪਾਣੀ ਦੇ ਨਾਲ ਅਨਾਰ ਦੇ ਛਿਲਕੇ ਦੇ ਪਾਊਡਰ ਦਾ ਸੇਵਨ ਕਈ ਤਰੀਕਿਆਂ ਨਾਲ ਸਿਹਤ ਨੂੰ ਲਾਭ ਪਹੁੰਚਾਉਂਦਾ ਹੈ। ਇਸ ਪਾਊਡਰ ਨੂੰ ਚਿਹਰੇ ਲਈ ਪੈਕ ਜਾਂ ਮਾਸਕ, ਵਾਲਾਂ ਲਈ ਪੈਕ ਅਤੇ ਦੰਦਾਂ ਲਈ ਪੇਸਟ ਜਾਂ ਟੂਥਪੇਸਟ ਵਜੋਂ ਵੀ ਵਰਤਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਅਨਾਰ ਦੇ ਤਾਜ਼ੇ ਛਿਲਕਿਆਂ ਨੂੰ ਚੰਗੀ ਤਰ੍ਹਾਂ ਧੋ ਕੇ, ਪਾਣੀ ਵਿੱਚ ਉਬਾਲ ਕੇ, ਚਾਹ ਬਣਾ ਕੇ ਇਸ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੇ ਅੰਦਰੂਨੀ ਸਿਹਤ ਲਾਭ ਪ੍ਰਾਪਤ ਕੀਤੇ ਜਾ ਸਕਦੇ ਹਨ।